
Chief Justice Obaidul Hassan resigned: ਪ੍ਰਦਰਸ਼ਨਕਾਰੀਆਂ ਨੇ ਦੁਪਹਿਰ ਤੱਕ ਦਾ ਦਿੱਤਾ ਸੀ ਅਲਟੀਮੇਟਮ
Bangladesh Supreme Court Chief Justice Obaidul Hassan resigned News: ਬੰਗਲਾਦੇਸ਼ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਨਿਆਂਪਾਲਿਕਾ ਦੇ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ ਸੁਪਰੀਮ ਕੋਰਟ ਦਾ ਘਿਰਾਓ ਕੀਤਾ ਸੀ। ਉਥੇ ਪ੍ਰਦਰਸ਼ਨਕਾਰੀ ਵੱਡੀ ਗਿਣਤੀ ’ਚ ਇਕੱਠੇ ਹੋ ਗਏ ਸਨ। ਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਜੱਜ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਹਸੀਨਾ ਵਾਂਗ ਕੁਰਸੀ ਤੋਂ ਲਾਹ ਲਿਆ ਜਾਵੇਗਾ।
ਇਹ ਵੀ ਪੜ੍ਹੋ: Chandigarh News: ਗੁਰੂ-ਚੇਲਾ ਰਵਾਇਤ ਨੂੰ ਸਮਰਪਿਤ ਸਾਹਿਤਕ ਸਮਾਗਮ ਰਚਾਇਆ ਗਿਆ
ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦੋਸ਼ ਲਾਇਆ ਸੀ ਕਿ ਸੁਪਰੀਮ ਕੋਰਟ ਦੇ ਜੱਜ ਦੀ ਹਸੀਨਾ ਨਾਲ ਮਿਲੀਭੁਗਤ ਹੈ। ਇਨ੍ਹਾਂ ਜੱਜਾਂ ਨੇ ਅੰਤਰਿਮ ਸਰਕਾਰ ਨੂੰ ਪੁੱਛੇ ਬਿਨ੍ਹਾਂ ਅੱਜ ਪੂਰੀ ਅਦਾਲਤ ਦੀ ਬੈਠਕ ਬੁਲਾਈ। ਇਸ ਮੀਟਿੰਗ ਕਾਰਨ ਪ੍ਰਦਰਸ਼ਨਕਾਰੀਆਂ ਨੇ ਇਕ ਘੰਟੇ ਵਿਚ ਹੀ ਜੱਜਾਂ ਦੇ ਅਸਤੀਫ਼ੇ ਦੀ ਮੰਗ ਕੀਤੀ।
ਇਹ ਵੀ ਪੜ੍ਹੋ: CJI DY Chandrachud News: ਚੰਡੀਗੜ੍ਹ PGI ਦੇ ਕਨਵੋਕੇਸ਼ਨ ਸਮਾਗਮ 'ਚ ਚੰਦਰਚੂੜ ਨੇ ਕੀਤੀ ਸ਼ਿਰਕਤ, ਕਿਹਾ
ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਦੇਸ਼ ਭਰ ਵਿੱਚ ਸੁਪਰੀਮ ਕੋਰਟ, ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਦੇ ਜੱਜਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ।ਇਹ ਪੁੱਛੇ ਜਾਣ 'ਤੇ ਕਿ ਕੀ ਸੁਪਰੀਮ ਕੋਰਟ ਦੇ ਹੋਰ ਜੱਜ ਵੀ ਅਸਤੀਫਾ ਦੇਣਗੇ, ਚੀਫ ਜਸਟਿਸ ਨੇ ਕਿਹਾ, "ਇਹ ਉਨ੍ਹਾਂ ਦਾ ਫੈਸਲਾ ਹੈ।"
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Bangladesh Supreme Court Chief Justice Obaidul Hassan resigned News , stay tuned to Rozana Spokesman)