ਕਸ਼ਮੀਰੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕੀਤੀ ਜਾਵੇ: ਮਿਸ਼ੇਲ ਬੈਚਲੇ
Published : Sep 10, 2019, 4:53 pm IST
Updated : Sep 10, 2019, 4:53 pm IST
SHARE ARTICLE
 Michelle Bachele
Michelle Bachele

ਸੰਯੁਕਤ ਰਾਸ਼ਟਰ 'ਚ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਮਿਸ਼ੇਲ ਬੈਚਲੇ ਨੇ ਕਸ਼ਮੀਰ 'ਚ ਆਇਦ...

ਜਨੇਵਾ: ਸੰਯੁਕਤ ਰਾਸ਼ਟਰ 'ਚ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਮਿਸ਼ੇਲ ਬੈਚਲੇ ਨੇ ਕਸ਼ਮੀਰ 'ਚ ਆਇਦ ਪਾਬੰਦੀਆਂ ਕਰ ਕੇ ਸਥਾਨਕ ਲੋਕਾਂ ਦੇ ਮਨੁੱਖੀ ਹੱਕ ਅਸਰਅੰਦਾਜ਼ ਹੋਣ 'ਤੇ 'ਵੱਡੀ ਫ਼ਿਕਰਮੰਦੀ' ਜ਼ਾਹਿਰ ਕਰਦਿਆਂ ਭਾਰਤ ਨੂੰ ਕਿਹਾ ਕਿ ਉਹ ਮੌਜੂਦਾ ਜਮੂਦ ਨੂੰ ਸੁਖਾਲਾ ਬਣਾਉਂਦਿਆਂ ਲੋਕਾਂ ਤਕ ਬੁਨਿਆਦੀ ਸਹੂਲਤਾਂ ਦੀ ਰਸਾਈ ਨੂੰ ਯਕੀਨੀ ਬਣਾਏ। ਬੈਚਲੇ ਨੇ ਭਾਰਤ ਤੇ ਪਾਕਿਸਤਾਨ ਨੂੰ ਹਦਾਇਤ ਕੀਤੀ ਕਿ ਉਹ ਕਸ਼ਮੀਰੀ ਲੋਕਾਂ ਦੇ ਮਨੁੱਖੀ ਹੱਕਾਂ ਦਾ ਸਤਿਕਾਰ ਕਰਨ ਤੇ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।

UNHRCUNHRC

ਉਨ੍ਹਾਂ ਮਨੁੱਖੀ ਅਧਿਕਾਰਾਂ ਬਾਰੇ ਕੌਂਸਲ ਦੇ 42ਵੇਂ ਸੈਸ਼ਨ ਦਾ ਆਗਾਜ਼ ਕਰਦਿਆਂ ਅਸਾਮ ਵਿੱਚ ਨਾਗਰਿਕਾਂ ਬਾਰੇ ਕੌਮੀ ਰਜਿਸਟਰ ਉੱਤੇ ਵੀ ਸਵਾਲ ਉਠਾਏ। ਬੈਚਲੇ ਨੇ ਕਿਹਾ ਕਿ ਉਸ ਦੇ ਦਫ਼ਤਰ ਨੂੰ ਕੰਟਰੋਲ ਰੇਖਾ ਦੇ ਦੋਵੇਂ ਪਾਸਿਉਂ ਮਨੁੱਖੀ ਹੱਕਾਂ ਦੇ ਘਾਣ ਬਾਬਤ ਰਿਪੋਰਟਾਂ ਮਿਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ,''ਮੈਂ ਭਾਰਤ ਸਰਕਾਰ ਵੱਲੋਂ ਕਸ਼ਮੀਰੀਆਂ ਖ਼ਿਲਾਫ਼ ਉਠਾਏ ਗਏ ਕਦਮਾਂ ਤੋਂ ਫ਼ਿਕਰਮੰਦ ਹਾਂ। ਕਸ਼ਮੀਰ 'ਚ ਇੰਟਰਨੈੱਟ, ਸੰਚਾਰ ਸੇਵਾਵਾਂ, ਸ਼ਾਂਤੀਪੂਰਨ ਇਕੱਠਾਂ ਅਤੇ ਸਿਆਸੀ ਆਗੂਆਂ ਨੂੰ ਬੰਦੀ ਬਣਾਏ ਜਾਣ ਨਾਲ ਹਾਲਾਤ ਵਿਗੜ ਸਕਦੇ ਹਨ।''

Indian Army Indian Army

ਉਨ੍ਹਾਂ ਭਾਰਤ ਨੂੰ ਅਪੀਲ ਕੀਤੀ ਕਿ ਉਹ ਵਾਦੀ 'ਚੋਂ ਪਾਬੰਦੀਆਂ ਜਾਂ ਕਰਫਿਊ ਨੂੰ ਹਟਾ ਕੇ ਲੋਕਾਂ ਨੂੰ ਰਾਹਤ ਦੇਵੇ ਅਤੇ ਬੰਦੀ ਬਣਾਏ ਗਏ ਆਗੂਆਂ ਦੇ ਹੱਕਾਂ ਦਾ ਵੀ ਸਨਮਾਨ ਕੀਤਾ ਜਾਵੇ। ਬੈਚਲੇ ਨੇ ਕਿਹਾ ਕਿ ਕੋਈ ਵੀ ਫ਼ੈਸਲਾ ਲਏ ਜਾਣ ਤੋਂ ਪਹਿਲਾਂ ਕਸ਼ਮੀਰ ਦੇ ਲੋਕਾਂ ਦੀ ਰਾਇ ਜ਼ਰੂਰ ਲਈ ਜਾਵੇ। ਉਨ੍ਹਾਂ ਅਸਾਮ 'ਚ ਨਾਗਰਿਕਾਂ ਬਾਰੇ ਕੌਮੀ ਰਜਿਸਟਰ (ਐੱਨਆਰਸੀ) 'ਤੇ ਵੀ ਸਵਾਲ ਉਠਾਏ ਜਿਸ ਤਹਿਤ 19 ਲੱਖ ਲੋਕਾਂ ਨੂੰ ਪ੍ਰਕਾਸ਼ਿਤ ਅੰਤਿਮ ਸੂਚੀ 'ਚੋਂ ਕੱਢ ਦਿੱਤਾ ਗਿਆ ਹੈ।

MoharramKashmiri

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਲਕ 'ਚੋਂ ਬਾਹਰ ਕੱਢਣ ਦੀ ਬਜਾਏ ਉਨ੍ਹਾਂ ਨੂੰ ਪਹਿਲਾਂ ਤੋਂ ਮਿਲ ਰਹੀਆਂ ਸਹੂਲਤਾਂ ਜਾਰੀ ਰਹਿਣੀਆਂ ਚਾਹੀਦੀਆਂ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਪੀਲ ਦੇ ਅਮਲ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਜਲਾਵਤਨ ਜਾਂ ਹਿਰਾਸਤ 'ਚ ਲੈਣ ਜਿਹੀਆਂ ਕਾਰਵਾਈਆਂ ਤੋਂ ਬਚਿਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement