ਖ਼ਬਰਾਂ |

ਤਾਜ਼ਾ |

ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ

By : GAGANDEEP

Published : Sep 10, 2023, 4:11 pm IST
Updated : Sep 10, 2023, 4:20 pm IST
SHARE ARTICLE
photo
photo

ਬੱਸ ਵਿਚ ਸਵਾਰ ਸਨ 60 ਲੋਕ

 

ਪੰਜਾਬ: ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਐਤਵਾਰ ਨੂੰ ਤੇਜ਼ ਰਫਤਾਰ ਬੱਸ ਪਲਟ ਗਈ। ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 50 ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਬੱਸ ਇਕ ਧਾਰਮਿਕ ਸਭਾ ਲਈ ਈਸਾਈ ਤੀਰਥ ਯਾਤਰੀਆਂ ਨੂੰ ਲਿਜਾ ਰਹੀ ਸੀ। ਹਾਦਸਾ ਲਾਹੌਰ ਤੋਂ ਲਗਭਗ 50 ਕਿਲੋਮੀਟਰ ਦੂਰ ਸ਼ੇਖੂਪੁਰਾ 'ਚ ਵਾਪਰਿਆ।

 ਇਹ ਵੀ ਪੜ੍ਹੋ: ਰਜਿੰਦਰਾ ਹਸਪਤਾਲ ਵਿਖੇ ਪਹਿਲੀ ਕੋਰੋਨਰੀ ਸ਼ੌਕਵੇਵ ਲਿਥੋਟ੍ਰੀਪਸੀ ਨਾਲ ਮਰੀਜ਼ ਦੇ ਦਿਲ ਦਾ ਕੀਤਾ ਇਲਾਜ 

ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਮਰੀਅਮਾਬਾਦ 'ਚ 'ਨੈਸ਼ਨਲ ਮਾਰੀਅਨ ਤੀਰਥ' 'ਤੇ ਇਕ ਧਾਰਮਿਕ ਪ੍ਰੋਗਰਾਮ ਲਈ ਈਸਾਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਸੀ ਜਦੋਂ ਸ਼ੇਖੂਪੁਰਾ ਦੇ ਖੰਕਾ ਡੋਗਰਾਂ ਇਲਾਕੇ 'ਚ ਮੋੜ ਲੈਂਦੇ ਸਮੇਂ ਬੱਸ ਪਲਟ ਗਈ। 

 ਇਹ ਵੀ ਪੜ੍ਹੋ: ਨਾਭਾ ਜੇਲ ਬ੍ਰੇਕ ਕਾਂਡ ਦੇ ਮੁਲਜ਼ਮ ਰਿਹਾਅ, ਗੈਂਗਸਟਰ ਨੀਟਾ, ਮਨੀ, ਸੇਖੋਂ ਤੇ ਸੁਲੱਖਣ ਬੱਬਰ ਨੂੰ ਮਿਲੀ ਜ਼ਮਾਨਤ

ਉਨ੍ਹਾਂ ਦੱਸਿਆ ਕਿ 6 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬੱਸ ਵਿੱਚ ਕੁੱਲ 60 ਯਾਤਰੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਗੱਡੀ ਨੂੰ ਮੋੜਦੇ ਸਮੇਂ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਪਲਟ ਗਈ। ਪੰਜਾਬ ਦੇ ਕਾਰਜਵਾਹਕ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਹਾਦਸੇ 'ਚ ਹੋਈਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਸਿਹਤ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਮਰੀਅਮਾਬਾਦ ਨੂੰ 'ਮੈਰੀ ਸਿਟੀ' ਵਜੋਂ ਵੀ ਜਾਣਿਆ ਜਾਂਦਾ ਹੈ।
 

Location: Pakistan, Sindh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement