ਫਰਾਂਸ ਵਿਚ ਵੀ ਸਰਕਾਰ ਵਿਰੁੱਧ ਪ੍ਰਦਰਸ਼ਨ ਹੋਏ ਸ਼ੁਰੂ
Published : Sep 10, 2025, 3:59 pm IST
Updated : Sep 10, 2025, 3:59 pm IST
SHARE ARTICLE
Anti-government protests have also begun in France.
Anti-government protests have also begun in France.

80 ਹਜ਼ਾਰ ਪੁਲਿਸ ਕਰਮਚਾਰੀਆਂ ਨੂੰ ਕੀਤਾ ਗਿਆ ਤਾਇਨਾਤ, 200 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਪੈਰਿਸ : ਨੇਪਾਲ ਤੋਂ ਬਾਅਦ ਫਰਾਂਸ ਵਿੱਚ ਵੀ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਬਜਟ ’ਚ ਕਟੌਤੀ ਖਿਲਾਫ਼ ਅਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 1 ਲੱਖ ਤੋਂ ਜ਼ਿਆਦਾ ਲੋਕ ਬੁੱਧਵਾਰ ਨੂੰ ਸੜਕਾਂ ’ਤੇ ਉਤਰ ਆਏ।

ਪ੍ਰਦਰਸ਼ਨਕਾਰੀਆਂ ਦੀ ਕਈ ਥਾਵਾਂ ’ਤੇ ਸੁਰੱਖਿਆ ਬਲਾਂ ਨਾਲ ਝੜਪ ਹੋਈ ਹੈ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਕਈ ਥਾਵਾਂ ’ਤੇ ਭੰਨਤੋੜ ਅਤੇ ਅੱਗ ਵੀ ਲਗਾਈ ਗਈ। ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ 80 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਹੁਣ ਤੱਕ 200 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

ਪੈਰਿਸ ਵਿੱਚ ਬੁੱਧਵਾਰ ਸਵੇਰੇ ਦਫ਼ਤਰੀ ਸਮੇਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਮੁੱਖ ਮਾਰਗਾਂ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ। ਫਰਾਂਸੀਸੀ ਰਾਜਨੀਤੀ ’ਚ ਬਜਟ ਹਮੇਸ਼ਾ ਟਕਰਾਅ ਦਾ ਵੱਡਾ ਕਾਰਨ ਰਿਹਾ ਹੈ। ਹਰ ਸਾਲ ਬਜਟ ਰਾਹੀਂ ਇਹ ਫੈਸਲਾ ਕੀਤਾ ਜਾਂਦਾ ਹੈ ਕਿ ਸਰਕਾਰ ਕਿਹੜੇ ਖੇਤਰਾਂ ਵਿੱਚ ਖਰਚ ਵਧਾਏਗੀ ਅਤੇ ਕਿੱਥੇ ਕਟੌਤੀ ਕਰੇਗੀ।  ਇਹ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਕਾਰ ਝਗੜੇ ਦੀ ਜੜ੍ਹ ਬਣ ਜਾਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement