
ਸੰਯੁਕਤ ਰਾਸ਼ਟਰ 'ਚ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ..........
ਵਾਸ਼ਿੰਗਟਨ : ਸੰਯੁਕਤ ਰਾਸ਼ਟਰ 'ਚ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ। ਹੇਲੀ ਨੇ ਇਹ ਅਸਤੀਫਾ ਕਿਉਂ ਦਿਤਾ ਇਸ ਬਾਰੇ ਅਜੇ ਕੋਈ ਕਾਰਨ ਸਾਹਮਣੇ ਨਹੀਂ ਆਇਆ। ਉਥੇ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਿੱਕੀ ਹੇਲੀ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਹੇਲੀ ਦਾ ਅਸਤੀਫਾ ਸਵੀਕਾਰ ਕਰਨ ਤੋਂ ਬਾਅਦ ਟਰੰਪ ਨੇ ਇਕ ਟਵੀਟ ਕਰ ਜਾਣਕਾਰੀ ਵੀ ਦਿੱਤੀ ਸੀ ਕਿ ਉਹ ਮੰਗਲਵਾਰ (ਅੱਜ) ਸਵੇਰੇ 10:30 ਵਜੇ ਨਿੱਕੀ ਹੇਲੀ ਨਾਲ ਗੱਲਬਾਤ ਕਰਨਗੇ। ਦੱਸ ਦਈਏ ਕਿ ਟਰੰਪ ਪ੍ਰਸ਼ਾਸਨ 'ਚ ਨਿੱਕੀ ਹੇਲੀ ਸਭ ਤੋਂ ਉੱਚ ਅਹੁਦੇ ਵਾਲੀ ਭਾਰਤੀ-ਅਮਰੀਕੀ ਸੀ।