
ਚਾਂਦਨੀ ਚੌਕ ਸਥਿਤ ਚਾਬਡ ਹਾਊਸ ਦੇ ਆਲੇ-ਦੁਆਲੇ ਤਾਇਨਾਤ ਸਥਾਨਕ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ ਦੇ ਨਿਰਦੇਸ਼ ਦਿਤੇ ਗਏ ਹਨ।
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਇਜ਼ਰਾਈਲ-ਹਮਾਸ ਸੰਘਰਸ਼ ਦੇ ਮੱਦੇਨਜ਼ਰ ਇਥੇ ਇਜ਼ਰਾਈਲੀ ਦੂਤਘਰ ਅਤੇ ਚਾਬਡ ਹਾਊਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿਤੀ ਹੈ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਸਥਿਤ ਇਜ਼ਰਾਈਲੀ ਦੂਤਘਰ ਅਤੇ ਮੱਧ ਦਿੱਲੀ ਦੇ ਚਾਂਦਨੀ ਚੌਕ ਸਥਿਤ ਚਾਬਡ ਹਾਊਸ ਦੇ ਆਲੇ-ਦੁਆਲੇ ਤਾਇਨਾਤ ਸਥਾਨਕ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ ਦੇ ਨਿਰਦੇਸ਼ ਦਿਤੇ ਗਏ ਹਨ।
ਇਹ ਵੀ ਪੜ੍ਹੋ: PGI ਚੰਡੀਗੜ੍ਹ ਦੇ ਨਹਿਰੂ ਹਸਪਤਾਲ 'ਚ ਲੱਗੀ ਅੱਗ; ਮਰੀਜ਼ਾਂ ਨੂੰ ਮੌਕੇ ’ਤੇ ਕੀਤਾ ਗਿਆ ਸ਼ਿਫਟ
ਫਲਸਤੀਨੀ ਕੱਟੜਪੰਥੀ ਸਮੂਹ ਵਲੋਂ ਇਜ਼ਰਾਈਲ 'ਤੇ ਕੀਤੇ ਗਏ ਅਚਨਚੇਤ ਹਮਲੇ 'ਚ ਸੈਂਕੜੇ ਇਜ਼ਰਾਇਲੀ ਮਾਰੇ ਗਏ ਅਤੇ ਸੈਂਕੜੇ ਹੋਰ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਇਸਰਾਈਲ ਦੀ ਜ਼ਬਰਦਸਤ ਜਵਾਬੀ ਕਾਰਵਾਈ ਵਿਚ ਗਾਜ਼ਾ ਪੱਟੀ ਵਿਚ ਸੈਂਕੜੇ ਫਲਸਤੀਨੀ ਮਾਰੇ ਗਏ ਹਨ ਅਤੇ ਸੈਂਕੜੇ ਹੋਰ ਜ਼ਖ਼ਮੀ ਹੋ ਗਏ ਹਨ।