Gangster Daler Kotia arrested: ਸੁੱਖਾ ਕਾਹਲਵਾਂ ਦਾ ਕਾਤਲ ਗੈਂਗਸਟਰ ਦਲੇਰ ਕੋਟੀਆ ਗ੍ਰਿਫ਼ਤਾਰ

By : GAGANDEEP

Published : Nov 10, 2023, 1:05 pm IST
Updated : Nov 10, 2023, 1:19 pm IST
SHARE ARTICLE
Gangster Daler Kotia arrested
Gangster Daler Kotia arrested

Gangster Daler Kotia arrested: ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਸੀ ਗੈਂਗਸਟਰ

Gangster Daler Kotia arrested: ਅਮਰੀਕਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਸੁੱਖਾ ਕਾਹਲਵਾਂ ਦੇ ਕਾਤਲ ਗੈਂਗਸਟਰ ਦਲੇਰ ਕੋਟੀਆ  ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਸੈਕਰਾਮੈਂਟੋ, ਕੈਲੀਫੋਰਨੀਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।  ਗੈਂਗਸਟਰ ਦਲੇਰ ਕੋਟੀਆ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਹੈ। ਗੈਂਗਸਟਰ ਹਰਿਆਣਾ ਦਾ ਰਹਿਣ ਵਾਲਾ ਸੀ। 

ਇਹ ਵੀ ਪੜ੍ਹੋ: Canada News : ਏਅਰ ਇੰਡੀਆ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹਰਕਤ ਵਿਚ ਆਇਆ ਕੈਨੇਡਾ, ਕਿਹਾ...

ਪੁਲਿਸ ਹਿਰਾਸਤ ਦੌਰਾਨ ਵਿੱਕੀ ਗੌਂਡਰ ਨੇ ਦਲੇਰ ਕੋਟੀਆ ਨਾਲ ਮਿਲ ਕੇ ਗੈਂਗਸਟਰ ਸੁੱਖਾ ਕਾਹਲਵਾਂ ਦਾ ਕਤਲ ਕਰ ਦਿਤਾ ਸੀ। ਦੋਵਾਂ ਵਿਚਾਲੇ ਕਾਫੀ ਸਮੇਂ ਤੋਂ ਗੈਂਗ ਵਾਰ ਚੱਲ ਰਹੀ ਸੀ। ਦੱਸਿਆ ਜਾਂਦਾ ਹੈ ਕਿ 2010 ਵਿੱਚ ਸੁੱਖਾ ਕਾਹਲਵਾਂ ਨੇ ਵਿੱਕੀ ਗੌਂਡਰ ਦੇ ਦੋਸਤ ਲਵਲੀ ਬਾਬਾ ਦਾ ਕਤਲ ਕਰ ਦਿੱਤਾ ਸੀ ਅਤੇ ਵਿੱਕੀ ਗੌਂਡਰ ਨੇ ਸੁੱਖਾ ਕਾਹਲਵਾਂ ਦੀ ਹੱਤਿਆ ਕਰਕੇ ਆਪਣੇ ਦੋਸਤ ਦੀ ਮੌਤ ਦਾ ਬਦਲਾ ਲਿਆ ਸੀ। 26 ਜਨਵਰੀ 2018 ਨੂੰ ਵਿੱਕੀ ਗੌਂਡਰ ਨੂੰ ਉਸ ਦੇ ਦੋ ਸਾਥੀਆਂ ਪ੍ਰੇਮਾ ਲਾਹੌਰੀਆ ਅਤੇ ਸੁਖਪ੍ਰੀਤ ਸਮੇਤ ਐਨਕਾਊਂਟਰ ਵਿੱਚ ਮਾਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Bathinda News: ਬਠਿੰਡਾ 'ਚ ਬੇਖੌਫ ਹੋਏ ਲੁਟੇਰੇ, ਸਵੇਰੇ-ਸਵੇਰੇ ਮੰਦਿਰ ਜਾ ਰਹੀ ਔਰਤ ਤੋਂ ਖੋਹੀਆਂ ਵਾਲੀਆਂ 

ਵਿੱਕੀ ਗੌਂਡਰ ਐਨਕਾਊਂਟਰ ਤੋਂ ਬਾਅਦ ਗੈਂਗ ਵਾਰ ਨਹੀਂ ਰੁਕੀ। ਵਿੱਕੀ ਦੇ ਸਾਥੀ ਗੈਂਗਸਟਰ ਰਣਦੀਪ ਸਿੰਘ ਉਰਫ਼ ਰਾਣਾ ਖੰਡਵਾਲੀਆ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਦੀ ਜਿੰਮੇਵਾਰੀ ਵਿਰੋਧੀ ਗੈਂਗ ਦੇ ਜਸਦੀਪ ਸਿੰਘ ਉਰਫ ਭਗਵਾਨ ਪੁਰੀਆ ਨੇ ਲਈ ਸੀ, ਜੋ ਕਿ ਹੁਣ ਲਾਰੈਂਸ ਬਿਸ਼ਨੋਈ ਗੈਂਗ ਦਾ ਮੁੱਖ ਸਰਗਨਾ ਹੈ। ਇਸ ਤੋਂ ਬਾਅਦ ਦਲੇਰ ਕੋਟੀਆ ਆਪਣੇ ਵਿਰੋਧੀ ਗੈਂਗ ਦੇ ਬਦਨਾਮ ਗੈਂਗਸਟਰ ਜੱਗੂ ਭਗਵਾਨ ਪੁਰੀਆ ਅਤੇ ਲਾਰੈਂਸ ਬਿਸ਼ਨੋਈ ਨੂੰ ਆਪਣਾ ਦੁਸ਼ਮਣ ਮੰਨਦਾ ਹੈ। ਦਲੇਰ ਨੇ ਦੋਵਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement