Pannun’s Air India threat : 19 ਨਵੰਬਰ ਨੂੰ ਏਅਰ ਇੰਡੀਆ ਦੇ ਮੁਸਾਫਰਾਂ ਵਿਰੁਧ ਸੰਭਾਵਿਤ ‘ਖਤਰੇ’ ਦੀ ਜਾਂਚ ਕਰ ਰਿਹਾ ਹੈ ਕੈਨੇਡਾ
Published : Nov 10, 2023, 9:11 pm IST
Updated : Nov 10, 2023, 9:11 pm IST
SHARE ARTICLE
Pannun’s Air India threat
Pannun’s Air India threat

ਸਾਡੀ ਸਰਕਾਰ ਹਵਾਬਾਜ਼ੀ ਨੂੰ ਲੈ ਕੇ ਕਿਸੇ ਵੀ ਖਤਰੇ ਨੂੰ ਬਹੁਤ ਗੰਭੀਰਤਾ ਨਾਲ ਲੈਂਦੀ ਹੈ : ਕੈਨੇਡਾ ਦੇ ਟਰਾਂਸਪੋਰਟ ਮੰਤਰੀ ਪਾਬਲੋ ਰੋਡਰਿਗਜ਼

Pannun’s Air India threat : ਕੈਨੇਡਾ ਨੇ ਕਿਹਾ ਹੈ ਕਿ ਉਹ ਹਵਾਬਾਜ਼ੀ ਖੇਤਰ ਨਾਲ ਸਬੰਧਤ ਕਿਸੇ ਵੀ ‘ਖ਼ਤਰੇ’ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਅਤੇ ਆਨਲਾਈਨ ਦਿਤੀਆਂ ਗਈਆਂ ਚੇਤਾਵਨੀਆਂ ਦੀ ਜਾਂਚ ਕਰ ਰਿਹਾ ਹੈ। ਕੈਨੇਡਾ ਦੀ ਇਹ ਟਿਪਣੀ ਇਕ ਪਾਬੰਦੀਸ਼ੁਦਾ ਖਾਲਿਸਤਾਨ ਸਮਰਥਕ ਸਮੂਹ ਵਲੋਂ ਏਅਰ ਇੰਡੀਆ ਦੇ ਯਾਤਰੀਆਂ ਨੂੰ ਧਮਕੀ ਦੇਣ ਤੋਂ ਕੁਝ ਦਿਨ ਬਾਅਦ ਆਈ ਹੈ।

ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (ਐੱਸ.ਐਫ਼.ਜੇ.) ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੇ ਹਾਲ ਹੀ ’ਚ 19 ਨਵੰਬਰ ਨੂੰ ਏਅਰ ਇੰਡੀਆ ਦੀਆਂ ਉਡਾਣਾਂ ਦੇ ਯਾਤਰੀਆਂ ਨੂੰ ਧਮਕੀਆਂ ਦੇਣ ਵਾਲਾ ਇਕ ਵੀਡੀਉ ਜਾਰੀ ਕੀਤਾ ਸੀ। ਆਈ.ਸੀ.ਸੀ. ਵਿਸ਼ਵ ਕੱਪ ਦਾ ਫਾਈਨਲ ਇਸ ਦਿਨ ਅਹਿਮਦਾਬਾਦ ’ਚ ਹੋਵੇਗਾ। ਕੈਨੇਡਾ ਸਰਕਾਰ ਅਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਉਹ ਸੰਭਾਵੀ ਅਤਿਵਾਦੀ ਖਤਰੇ ਦੀ ਜਾਂਚ ਕਰ ਰਹੇ ਹਨ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਪਾਬਲੋ ਰੋਡਰਿਗਜ਼ ਨੇ ਕਿਹਾ ਕਿ ਸਰਕਾਰ ਅਪਣੇ ਸੁਰੱਖਿਆ ਭਾਈਵਾਲਾਂ ਨਾਲ ਕਥਿਤ ਖਤਰੇ ਦੀ ਜਾਂਚ ਕਰ ਰਹੀ ਹੈ।

ਉਸ ਨੇ ਕਿਹਾ, ‘‘ਸਾਡੀ ਸਰਕਾਰ ਹਵਾਬਾਜ਼ੀ ਨੂੰ ਲੈ ਕੇ ਕਿਸੇ ਵੀ ਖਤਰੇ ਨੂੰ ਬਹੁਤ ਗੰਭੀਰਤਾ ਨਾਲ ਲੈਂਦੀ ਹੈ। ਅਸੀਂ ਆਨਲਾਈਨ ਅਲਰਟ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਾਂ ਅਤੇ ਅਪਣੇ ਸੁਰੱਖਿਆ ਭਾਈਵਾਲਾਂ ਨਾਲ ਕੰਮ ਕਰ ਰਹੇ ਹਾਂ। ਅਸੀਂ ਕੈਨੇਡੀਅਨ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।’’ ਭਾਰਤ ਨੇ ਵੀਰਵਾਰ ਨੂੰ ਕਿਹਾ ਸੀ ਕਿ ਉਹ ਵਿਦੇਸ਼ੀ ਸਰਕਾਰਾਂ ’ਤੇ ਅਜਿਹੇ ਕੱਟੜਪੰਥੀ ਤੱਤਾਂ ਨੂੰ ਥਾਂ ਨਾ ਦੇਣ ਲਈ ਦਬਾਅ ਬਣਾਉਂਦਾ ਰਹੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਅਜਿਹੇ ਅਤਿਵਾਦੀ ਖਤਰਿਆਂ ਦੀ ਸਖਤ ਨਿੰਦਾ ਕਰਦਾ ਹੈ ਅਤੇ ਜ਼ਰੂਰੀ ਸੁਰੱਖਿਆ ਉਪਾਅ ਕਰੇਗਾ।

ਕੈਨੇਡਾ ’ਚ ਖਾਲਿਸਤਾਨ ਪੱਖੀ ਤੱਤਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਨੇ ਅਮਰੀਕਾ ਨੂੰ ਅਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ
ਨਵੀਂ ਦਿੱਲੀ: ਭਾਰਤ ਨੇ ਸ਼ੁਕਰਵਾਰ ਨੂੰ ਕੈਨੇਡਾ ਵਿਚ ਖਾਲਿਸਤਾਨ ਪੱਖੀ ਤੱਤਾਂ ਦੀਆਂ ਵਧਦੀਆਂ ਗਤੀਵਿਧੀਆਂ ਨੂੰ ਲੈ ਕੇ ਅਮਰੀਕਾ ਨੂੰ ਅਪਣੀਆਂ ਗੰਭੀਰ ਚਿੰਤਾਵਾਂ ਤੋਂ ਜਾਣੂ ਕਰਵਾਇਆ ਹੈ। ਭਾਰਤ ਨੇ ‘ਟੂ ਪਲੱਸ ਟੂ’ ਵਿਦੇਸ਼ ਅਤੇ ਰਖਿਆ ਮੰਤਰੀ ਪੱਧਰੀ ਮੀਟਿੰਗ ’ਚ ਅਪਣੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ। ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਇਕ ਪ੍ਰੈਸ ਕਾਨਫਰੰਸ ’ਚ ਕਿਹਾ, ‘‘ਅਸੀਂ ਅਪਣੀਆਂ ਚਿੰਤਾਵਾਂ ਨੂੰ ਸਪੱਸ਼ਟ ਕਰ ਦਿਤਾ ਹੈ।’’

‘ਟੂ ਪਲੱਸ ਟੂ’ ਮੰਤਰੀ ਪੱਧਰੀ ਵਾਰਤਾ ’ਚ ਅਮਰੀਕੀ ਵਫ਼ਦ ਦੀ ਅਗਵਾਈ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਅਮਰੀਕੀ ਰਖਿਆ ਸਕੱਤਰ ਲੋਇਡ ਆਸਟਿਨ ਨੇ ਕੀਤੀ, ਜਦਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਰਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਪੱਖ ਦੀ ਅਗਵਾਈ ਕੀਤੀ। ਕਵਾਤਰਾ ਨੇ ਕਿਹਾ, ‘‘ਸਾਡੀ ਮੁੱਖ ਚਿੰਤਾ ਸੁਰੱਖਿਆ ਨੂੰ ਲੈ ਕੇ ਹੈ ਅਤੇ ਮੈਨੂੰ ਯਕੀਨ ਹੈ ਕਿ ਤੁਸੀਂ ਸਾਰੇ ਇਕ ਅਜਿਹੇ ਵਿਅਕਤੀ ਦੇ, ਸਾਹਮਣੇ ਆਏ ਵੀਡੀਉ ਤੋਂ ਜਾਣੂ ਹੋਵੋਗੇ।’’ ਉਨ੍ਹਾਂ ਕਿਹਾ ਕਿ ਅਮਰੀਕੀ ਧਿਰ ਨਵੀਂ ਦਿੱਲੀ ਦੀਆਂ ਚਿੰਤਾਵਾਂ ਨੂੰ ਸਮਝਦਾ ਹੈ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਪਿਛਲੇ ਜੂਨ ਮਹੀਨੇ ਕੈਨੇਡਾ ਦੇ ਸ਼ਹਿਰ ਸਰੀ ’ਚ ਖਾਲਿਸਤਾਨੀ ਵਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਸਤੰਬਰ ’ਚ ਦੋਸ਼ ਲਾਏ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ’ਚ ਭਾਰੀ ਤਣਾਅ ਆ ਗਿਆ ਸੀ। ਟਰੂਡੋ ਦੇ ਦੋਸ਼ਾਂ ਤੋਂ ਕੁਝ ਦਿਨ ਬਾਅਦ, ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨਾ ਅਸਥਾਈ ਤੌਰ ’ਤੇ ਮੁਅੱਤਲ ਕਰ ਦਿਤਾ ਅਤੇ ਓਟਵਾ ਨੂੰ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਦੇਸ਼ ’ਚ ਅਪਣੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਲਈ ਕਿਹਾ। ਕੈਨੇਡਾ ਨੇ ਪਹਿਲਾਂ ਹੀ ਭਾਰਤ ਤੋਂ 41 ਸਫ਼ੀਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਜੀਆਂ ਨੂੰ ਵਾਪਸ ਬੁਲਾ ਚੁੱਕਾ ਹੈ। ਭਾਰਤ ਕੁਝ ਵੀਜ਼ਾ ਸੇਵਾਵਾਂ ਬਹਾਲ ਕਰ ਚੁਕਾ ਹੈ।

(For more news apart from Pannun’s Air India threat, stay tuned to Rozana Spokesman)

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement