ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ (ਬਰੇਸ਼ੀਆ) ਦੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ ਸਰਬ ਸੰਮਤੀ ਨਾਲ
ਮਿਲਾਨ (ਦਲਜੀਤ ਮੱਕੜ): ਜ਼ਿਲ੍ਹਾ ਬਰੇਸ਼ੀਆ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ (ਬਰੇਸ਼ੀਆ) ਜਿਸ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬ ਸੰਮਤੀ ਨਾਲ ਹੋ ਗਈ ਹੈ, ਜਿਸ ਵਿਚ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਬਲਕਾਰ ਸਿੰਘ ਘੋੜੇਸ਼ਾਹਵਾਨ ਨੂੰ ਮੁੱਖ ਸੇਵਾਦਾਰ ਲਈ ਚੁਣ ਲਿਆ ਹੈ। ਨੌਜਵਾਨ ਸਿੰਘ ਸਭਾ ਫਲੇਰੋ ਦੇ ਭਾਈ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਸਰਬ ਸੰਮਤੀ ਦੇ ਨਾਲ ਨਵੀਂ ਕਮੇਟੀ ਚੁਣ ਲਈ ਗਈ ਹੈ। ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਨਵੇਂ ਮੁੱਖ ਸੇਵਾਦਾਰ ਭਾਈ ਬਲਕਾਰ ਸਿੰਘ ਘੋੜੇਸ਼ਾਹਵਾਨ ਨੂੰ ਥਾਪਿਆ ਗਿਆ ਹੈ। ਜਦਕਿ ਸ. ਮਹਿੰਦਰ ਸਿੰਘ ਮਾਜਰਾ ਅਤੇ ਸ. ਨਿਸ਼ਾਨ ਸਿੰਘ ਵਾਈਸ ਪ੍ਰਧਾਨ ਵੱਜੋਂ ਸੇਵਾਵਾਂ ਨਿਭਾਉਣਗੇ। ਪਹਿਲਾਂ ਦੀ ਤਰਾਂ ਸਟੇਜ ਸੈਕਟਰੀ ਸ਼ਰਨਜੀਤ ਸਿੰਘ ਠਾਕਰੀ, ਖਜਾਨਚੀ ਵੱਜੋਂ ਸਵਰਨ ਸਿੰਘ ਅਤੇ ਭਗਵਾਨ ਸਿੰਘ ਸੇਵਾਵਾ ਕਰਨਗੇ।ਇਸ ਤੋਂ ਇਲਾਵਾ ਚਾਰ ਨਵੇਂ ਮੈਂਬਰ ਅਮਰੀਕ ਸਿੰਘ, ਦਿਲਬਾਗ ਸਿੰਘ, ਸ. ਸਰਬਜੀਤ ਸਿੰਘ ਕਮਲ ਅਤੇ ਵਿਕਰਮਜੀਤ ਸਿੰਘ ਵੀ ਕਮੇਟੀ ਵਿੱਚ ਲਏ ਗਏ ਹਨ। ਲੰਗਰਾਂ ਦੀ ਸੇਵਾ ਲਈ ਸ. ਕੁਲਵੰਤ ਸਿੰਘ ਬੱਸੀ, ਜਸਵਿੰਦਰ ਸਿੰਘ, ਬਲਕਾਰ ਸਿੰਘ ਨੂੰ ਜਿੰਮੇਵਾਰੀ ਦਿੱਤੀ ਗਈ ਹੈ।
ਪੱਤਰਕਾਰ ਨਾਲ ਗੱਲਬਾਤ ਕਰਦਿਆਂ ਭਾਈ ਬਲਕਾਰ ਸਿੰਘ ਘੋੜੇਸ਼ਾਹਵਾਨ ਨੇ ਸਮੂਹ ਸੰਗਤਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਸੰਗਤਾਂ ਦੁਆਰਾ ਬਖਸ਼ੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।ਅਤੇ ਗੁਰੂ ਘਰ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਤੱਤਪਰ ਰਹਿਣਗੇ। ਨਵੀਂ ਕਮੇਟੀ ਨੂੰ ਸਿਰੋਪਾੳ ਦੀ ਬਖਸ਼ਿਸ਼ ਕੀਤੀ ਗਈ।ਉਹਨਾਂ ਇਹ ਵੀ ਕਿਹਾ ਕਿ ਸ. ਪੰਡੋਰੀ ਦੇ ਦੁਆਰਾ ਕੀਤੇ ਕਾਰਜਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸੇਵਾ ਮੁਕਤ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਸੁਰਿੰਦਰਜੀਤ ਸਿੰਘ ਪੰਡੋਰੀ ਨੂੰ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਸਮੁੱਚੀਆਂ ਸੰਗਤਾਂ ਦੁਆਰਾ ਸਨਮਾਨ ਭੇਟ ਕੀਤਾ। ਸ. ਪੰਡੋਰੀ ਨੇ ਸਮੁੱਚੀਆਂ ਸੰਗਤਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਸ. ਪੰਡੋਰੀ ਨੇ ਕਿਹਾ ਕਿ ਅੱਗੋਂ ਵੀ ਸੰਗਤਾਂ ਦੁਆਰਾ ਜੋ ਵੀ ਜਿੰਮੇਵਾਰੀ ਦਿੱਤੀ ਜਾਵੇਗੀ, ਪਹਿਲਾਂ ਦੀ ਤਰਾਂ ਉਸ ਤੇ ਪਹਿਰਾ ਦੇਣਗੇ। ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਰਵਿੰਦਰਜੀਤ ਸਿੰਘ ਬੱਸੀ ਦੁਆਰਾ ਨਵੇਂ ਥਾਪੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਉਹਨਾਂ ਇਹ ਵੀ ਕਿਹਾ ਕਿ ਸ. ਸੁਰਿੰਦਰਜੀਤ ਸਿੰਘ ਪੰਡੋਰੀ ਨੇ ਗੁਰਦੁਆਰਾ ਸਾਹਿਬ ਦੀ ਮੌਂਤੀਰੋਨੇ ਤੋਂ ਲੈਕੇ ਨਵੀਂ ਆਲੀਸ਼ਾਨ ਇਮਾਰਤ ਗੁਰਦੁਆਰਾ ਸਿੰਘ ਸਭਾ ਫਲੇਰੋ ਲਈ ਜੋ ਵੱਡਮੁੱਲੇ ਕਾਰਜ ਕੀਤੇ ਹਨ। ਇਟਲੀ ਦੇ ਸਿੱਖ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਲਿਖੇ ਜਾਣਗੇ। ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਫਲੇਰੋ ਅਤੇ ਨੌਜਵਾਨ ਸਿੰਘ ਸਭਾ ਬਰੇਸ਼ੀਆ ਦੇ ਸੇਵਾਦਾਰਾਂ ਵੱਲੋਂ ਵੀ ਨਵੀਂ ਚੁਣੀ ਕਮੇਟੀ ਨੂੰ ਵਧਾਈ ਦਿੱਤੀ।
