Traedosi ਦੇ 81ਵੇਂ ਅਜਾਦੀ ਦਿਵਸ ਮੌਕੇ ਸ਼ਹੀਦ ਸਿੱਖ ਫੌਜੀਆਂ ਨੂੰ ਕੀਤਾ ਯਾਦ

By : JAGDISH

Published : Nov 10, 2025, 2:34 pm IST
Updated : Nov 10, 2025, 2:34 pm IST
SHARE ARTICLE
Tributes paid to martyred Sikh soldiers on the occasion of 81st Independence Day of Traedosi
Tributes paid to martyred Sikh soldiers on the occasion of 81st Independence Day of Traedosi

ਇਟਲੀ ਦੇ ਇਮੀਲੀਆਂ ਰੋਮਾਨਾ ਦੇ ਕਸਬੇ ਤਰੇਦੋਸੀੳ ਦਾ 81ਵਾਂ ਅਜਾਦੀ ਦਿਵਸ ਮਨਾਇਆ ਗਿਆ

ਮਿਲਾਨ/ਦਲਜੀਤ ਮੱਕੜ : ਇਟਲੀ ਦੇ ਇਮੀਲੀਆਂ ਰੋਮਾਨਾ ਦੇ ਕਸਬੇ ਤਰੇਦੋਸੀੳ ਦਾ 81ਵਾਂ ਅਜਾਦੀ ਦਿਵਸ ਮਨਾਇਆ ਗਿਆ। ਕਮੂਨੇ ਦੀ ਤਰੇਦੋਸੀੳ ਦੇ ਵਲੋਂ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਦੇ ਮੈਂਬਰਾਂ ਨੂੰ ਵੀ ਆਪਣੇ ਅਜਾਦੀ ਦਿਵਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਕਮੇਟੀ ਦੇ ਮੈਂਬਰਾਂ ਵਿੱਚੋਂ ਪ੍ਰਧਾਨ ਪ੍ਰਿਥੀਪਾਲ ਸਿੰਘ, ਸੇਵਾ ਸਿੰਘ ਫੌਜੀ, ਸਤਿਨਾਮ ਸਿੰਘ, ਦਰਸ਼ਨ ਸਿੰਘ ਅਤੇ ਦਲੀਪ ਸਿੰਘ ਦੀਪੋ ਨੇ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

1

ਸਮਾਗਮ ਦੇ ਆਰੰਭ ਵਿਚ ਪਹਿਲਾਂ ਸੇਵਾ ਸਿੰਘ ਫੌਜੀ ਨੇ ਅਰਦਾਸ ਕੀਤੀ ਤੇ ਬਾਅਦ ਮੇਅਰ ਜਾਨੀ ਰੀਵਾਲੀ ਤੇ ਪ੍ਰਿਥੀਪਾਲ ਸਿੰਘ ਨੇ ਸ਼ਹੀਦ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੇਅਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਾਡੇ ਇਸ ਕਸਬੇ ਵਿੱਚ 4 ਸਿੱਖ ਫੌਜੀਆਂ ਨੇ ਆਪਣੀਆਂ ਸ਼ਹੀਦੀਆਂ ਦੇ ਕੇ ਤਰੇਦੋਸੀੳ ਨੂੰ  ਅਜਾਦ ਕਰਵਾਇਆ ਅਤੇ ਅਸੀਂ ਹਰ ਸਾਲ ਇਨ੍ਹਾਂ ਨੂੰ ਯਾਦ ਕਰਦੇ ਰਹਾਂਗੇ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿਚ ਇਟਾਲੀਅਨ ਲੋਕ ਅਤੇ ਅਜਾਦੀ ਘੁਲਾਟੀਏ ਅਤੇ ਕਾਰਾਬੇਨਰੀ ਦੇ ਜਵਾਨ ਵੀ ਸ਼ਾਮਲ ਹੋਏ।

 3
ਇੱਥੇ ਇਹ ਵੀ ਦੱਸਣਯੋਗ ਹੈ ਕਿ ਇਟਲੀ ਵਿੱਚ ਦੂਜੇ ਵਿਸ਼ਵ ਯੁੱਧ ਦੌਰਾਨ ਸ਼ਹੀਦ ਸਿੱਖ ਫੌਜੀਆਂ ਦੀ ਸਮਾਰਕ ’ਤੇ ਆਏ ਸਾਲ ਸ਼ਰਧਾਂਜਲ਼ੀ ਸਮਾਗਮ ਕਰਵਾਏ ਜਾਂਦੇ ਹਨ। ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ (ਰਜਿ.) ਇਟਲੀ ਹਰ ਸਾਲ ਇਟਲੀ ਦੇ ਸਥਾਨਕ ਪ੍ਰਸ਼ਾਸ਼ਨ ਦੀ ਮੱਦਦ ਨਾਲ ਸ਼ਹੀਦਾਂ ਦੀ ਸਮਾਰਕ ਤੇ ਸਮਾਗਮ ਉਲੀਕਦੀ ਹੈ।2

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement