ਯੂਐਸ ਨੇ ਮੰਗਿਆ ਅਮਿਤ ਸ਼ਾਹ ‘ਤੇ ਬੈਨ
Published : Dec 10, 2019, 3:40 pm IST
Updated : Dec 10, 2019, 3:40 pm IST
SHARE ARTICLE
Federal US commission seeks sanctions against home minister Amit Shah
Federal US commission seeks sanctions against home minister Amit Shah

ਯੂਐਸਸੀਆਈਆਰਐਫ਼ ਨੇ ਸੋਮਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਬਿੱਲ ਦਾ ਲੋਕਸਭਾ ਵਿਚ ਪਾਸ ਹੋਣਾ ਬੇਹੱਦ ਚਿੰਤਾਜਨਕ ਹੈ।

ਨਵੀਂ ਦਿੱਲੀ: ਅੰਤਰਰਾਸ਼ਟਰੀ ਧਾਰਮਕ ਸੁਤੰਤਰਤਾ ‘ਤੇ ਸੰਘੀ ਅਮਰੀਕੀ ਕਮਿਸ਼ਨ (ਯੂਐਸਸੀਆਈਆਰਐਫ਼) ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ ‘ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖਤਰਨਾਕ ਕਦਮ ਹੈ’ ਅਤੇ ਜੇਕਰ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ ਪਾਬੰਧੀ ਲਗਾਈ ਜਾਣੀ ਚਾਹੀਦੀ ਹੈ। ਯੂਐਸਸੀਆਈਆਰਐਫ਼ ਨੇ ਸੋਮਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਬਿੱਲ ਦਾ ਲੋਕਸਭਾ ਵਿਚ ਪਾਸ ਹੋਣਾ ਬੇਹੱਦ ਚਿੰਤਾਜਨਕ ਹੈ।

USCIRFUSCIRF

ਲੋਕ ਸਭਾ ਨੇ ਸੋਮਵਾਰ ਨੂੰ ਨਾਗਰਿਕਤਾ ਸੋਧ ਨੂੰ ਮਨਜ਼ੂਰੀ ਦਿੱਤੀ, ਜਿਸ ਵਿਚ ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਧਾਰਮਕ ਅੱਤਿਆਚਾਰ ਦੇ ਕਾਰਨ 31 ਦਸੰਬਰ 2014 ਤੱਕ ਭਾਰਤ ਆਏ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ। ਕਮਿਸ਼ਨ ਨੇ ਕਿਹਾ, ‘ਜੇਕਰ ਨਾਗਰਿਕਤਾ ਬਿੱਲ ਦੋਵੇਂ ਸਦਨਾਂ ਵਿਚ ਪਾਸ  ਹੋ ਜਾਂਦਾ ਹੈ ਤਾਂ ਅਮਰੀਕੀ ਸਰਕਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਲੀਡਰਸ਼ਿਪ ‘ਤੇ ਪਾਬੰਧੀ ਲਗਾਉਣ ‘ਤੇ ਵਿਚਾਰ ਕਰਨੀ ਚਾਹੀਦੀ ਹੈ’।

Amit shah says nrc will be carried out nationwide no one should be worriedAmit shah 

ਨਾਗਰਿਕਤਾ ਬਿੱਲ ਦੇ ਪੱਖ ਵਿਚ 311 ਵੋਟਾਂ ਸੀ ਅਤੇ ਵਿਰੋਧ ਵਿਚ 80 ਵੋਟਾਂ ਸਨ, ਜਿਸ ਤੋਂ ਬਾਅਦ ਇਸ ਨੂੰ ਲੋਕ ਸਭਾ ਵਿਚ ਮਨਜ਼ੂਰੀ ਦਿੱਤੀ ਗਈ। ਹੁਣ ਇਸ ਨੂੰ ਰਾਜ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਯੂਐਸ ਕਮਿਸ਼ਨ ਦੇ ਬਿਆਨ ‘ਤੇ ਇਤਰਾਜ਼ ਜ਼ਾਹਿਰ ਕੀਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਨਾਗਰਿਕਤਾ ਸੋਧ ਬਿੱਲ ਅਤੇ ਐਨਆਰਸੀ ਦੀ ਪ੍ਰਕਿਰਿਆ ਕਿਸੇ ਵੀ ਧਰਮ ਨੂੰ ਮੰਨਣ ਵਾਲੇ ਭਾਰਤੀ ਨਾਗਰਿਕ ਦੀ ਨਾਗਰਿਕਤਾ ਖਤਮ ਨਹੀਂ ਕਰਨਾ ਚਾਹੁੰਦੀ।

c

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਮੁਤਾਬਿਕ ‘ਇਹ ਅਫਸੋਸ ਦੀ ਗੱਲ ਹੈ ਕਿ ਯੂਐਸ ਕਮਿਸ਼ਨ ਨੇ ਅਜਿਹੇ ਮਾਮਲੇ ਵਿਚ ਪੱਖਪਾਤੀ ਗੱਲ ਕੀਤੀ ਹੈ, ਜਿਸ ‘ਤੇ ਕੁਝ ਕਹਿਣ ਦਾ ਉਸ ਦਾ ਹੱਕ ਨਹੀਂ ਹੈ’।

Raveesh KumarRaveesh Kumar

ਕਮਿਸ਼ਨ ਨੇ ਅਸਮ ਵਿਚ ਚੱਲ ਰਹੀ ਐਨਆਰਸੀ ਦੀ ਪ੍ਰਕਿਰਿਆ ਅਤੇ ਗ੍ਰਹਿ ਮੰਤਰੀ ਵਲੋਂ ਪ੍ਰਸਤਾਵਿਤ ਦੇਸ਼ ਭਰ ਵਿਚ ਐਨਆਰਸੀ ਬਾਰੇ ਕਿਹਾ ਕਿ, ‘ਉਹਨਾਂ ਨੂੰ ਇਹ ਡਰ ਹੈ ਕਿ ਭਾਰਤ ਸਰਕਾਰ ਭਾਰਤੀ ਨਾਗਰਿਕਤਾ ਲਈ ਧਾਰਮਕ ਪਰੀਖਣ ਦੇ ਹਾਲਾਤ ਪੈਦਾ ਕਰ ਰਹੀ ਹੈ, ਜਿਸ ਨਾਲ ਲੱਖਾਂ ਮੁਸਲਮਾਨਾਂ ਦੀ ਨਾਗਰਿਕਤਾ ‘ਤੇ ਖਤਰਾ ਹੋ ਸਕਦਾ ਹੈ’। ਉਹਨਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਕਰੀਬ ਇਕ ਦਹਾਕੇ ਤੋਂ ਜ਼ਿਆਦਾ ਸਮੇਂ ਤੋਂ ਯੂਐਸ ਕਮਿਸ਼ਨ ਦੇ ਬਿਆਨਾਂ ਅਤੇ ਸਾਲਾਨਾ ਰਿਪੋਰਟਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement