
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ
ਮੈਕਸੀਕੋ ਸਿਟੀ: ਦੱਖਣੀ ਮੈਕਸੀਕੋ ਵਿੱਚ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਦਰਅਸਲ ਇੱਕ ਟਰਾਲਾ ਪਲਟ ਗਿਆ ਜਿਸ ਨਾਲ ਘੱਟੋ-ਘੱਟ 49 ਪ੍ਰਵਾਸੀਆਂ ਦੀ ਮੌਤ ਹੋ ਗਈ।
Trawler overturns in southern Mexico
ਮੈਕਸੀਕੋ ਦੀ ਨਾਗਰਿਕ ਸੁਰੱਖਿਆ ਏਜੰਸੀ ਦੇ ਮੁਖੀ ਲੁਈਸ ਮੈਨੁਅਲ ਗਾਰਸੀਆ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਟਰਾਲਾ, ਮੱਧ ਅਮਰੀਕਾ ਤੋਂ ਗੈਰ-ਕਾਨੂੰਨੀ ਤੌਰ 'ਤੇ ਪ੍ਰਵਾਸੀਆਂ ਦੀ ਢੋਆ-ਢੁਆਈ ਕਰ ਰਿਹਾ ਸੀ।
Trawler overturns in southern Mexico
ਵੀਰਵਾਰ ਨੂੰ ਦੱਖਣੀ ਚਿਆਪਾਸ ਰਾਜ ਦੀ ਰਾਜਧਾਨੀ ਟਕਸਟਲਾ ਗੁਟੇਰੇਜ਼ ਨੇੜੇ ਇਕ ਹਾਈਵੇਅ 'ਤੇ ਪਲਟ ਗਿਆ। ਹਾਦਸੇ ਵਿਚ 49 ਲੋਕਾਂ ਦੀ ਮੌਤ ਹੋ ਘਈ ਜਦਕਿ 58 ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਾਇਆ ਗਿਆ ਹੈ। ਜ਼ਖ਼ਮੀਆਂ ਵਿਚ 3 ਦੀ ਹਾਲਤ ਗੰਭੀਰ ਬਣੀ ਹੋਈ ਹੈ।