ਖ਼ਬਰਾਂ |

ਤਾਜ਼ਾ |

ਯੂ.ਕੇ. ਦੇ ਜਰਸੀ 'ਚ ਵੱਡਾ ਧਮਾਕਾ, ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ
Published : Dec 10, 2022, 6:24 pm IST
Updated : Dec 10, 2022, 6:24 pm IST
SHARE ARTICLE
Image
Image

1 ਦੀ ਮੌਤ, ਅਨੇਕਾਂ ਲਾਪਤਾ 

 

ਲੰਡਨ - ਯੂ.ਕੇ. 'ਚ ਪੈਂਦੇ ਜਰਸੀ ਦੀ ਰਾਜਧਾਨੀ ਸੇਂਟ ਹੇਲੀਅਰ ਵਿੱਚ ਇੱਕ ਫ਼ਲੈਟਾਂ ਦੇ ਬਲਾਕ ਵਿੱਚ ਸ਼ਨੀਵਾਰ ਨੂੰ ਹੋਏ ਇੱਕ 'ਤਬਾਹਕੁੰਨ' ਧਮਾਕੇ 'ਚ, ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਲਾਪਤਾ ਹੋ ਗਏ। 

ਅੱਗ 'ਤੇ ਕਾਬੂ ਪਾ ਲਿਆ ਗਿਆ, ਪਰ ਐਮਰਜੈਂਸੀ ਸੇਵਾਵਾਂ ਹਾਲੇ ਵੀ ਮੌਕੇ 'ਤੇ 'ਮਹੱਤਵਪੂਰਨ ਕੰਮ' ਕਰ ਰਹੀਆਂ ਹਨ, ਪੁਲਿਸ ਨੇ ਕਿਹਾ। 

ਜਰਸੀ ਦੇ ਪੁਲਿਸ ਮੁਖੀ ਰੌਬਿਨ ਸਮਿਥ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਵੇਰੇ 4:00 ਵਜੇ ਹੋਏ ਧਮਾਕੇ ਤੋਂ ਪਹਿਲਾਂ, ਇਲਾਕਾ ਨਿਵਾਸੀਆਂ ਵੱਲੋਂ ਗੈਸ ਦੀ ਬਦਬੂ ਆਉਣ ਦੀ ਸੂਚਨਾ ਦਿੱਤੀ ਗਈ, ਅਤੇ ਅੱਗ ਬੁਝਾਊ ਦਸਤੇ ਮੌਕੇ 'ਤੇ ਇਕੱਤਰ ਹੋ ਗਏ। 

ਧਮਾਕੇ 'ਚ ਇੱਕ ਤਿੰਨ ਮੰਜ਼ਿਲਾ ਇਮਾਰਤ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋ ਜਾਣ ਦੀ ਗੱਲ ਕਹੀ ਗਈ ਹੈ। 

ਪੁਲਿਸ ਅਧਿਕਾਰੀ ਨੇ ਦੱਸਿਆ, "ਨੇੜਲਿਆਂ ਹੋਰ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਹ ਇਨ੍ਹਾਂ ਹੀ ਫ਼ਲੈਟਾਂ ਦਾ ਇੱਕ ਹੋਰ ਬਲਾਕ ਹੈ, ਜਿਸ ਨੂੰ ਅੱਗ ਤੋਂ ਸੁਰੱਖਿਅਤ ਬਣਾਏ ਜਾਣ ਦੀ ਲੋੜ ਹੈ। ਇੱਥੇ ਦਾ ਦ੍ਰਿਸ਼ ਬੜਾ ਵਿਨਾਸ਼ਕਾਰੀ ਹੈ, ਅਤੇ ਮੈਨੂੰ ਅਫ਼ਸੋਸ ਨਾਲ ਇਹ ਕਹਿਣਾ ਪੈ ਰਿਹਾ ਹੈ।" 

ਸੋਸ਼ਲ ਮੀਡੀਆ 'ਤੇ ਸ਼ੇਅਰ ਹੋਈਆਂ ਤਸਵੀਰਾਂ 'ਚ ਦਿਨ ਚੜ੍ਹਨ ਤੋਂ ਪਹਿਲਾਂ ਸੇਂਟ ਹੈਲੀਅਰ 'ਚ ਅੱਗ ਦੇ ਉੱਪਰ ਸੰਘਣਾ ਧੂੰਆਂ ਨਿੱਕਲਦਾ ਦੇਖਿਆ ਜਾ ਸਕਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement