
ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।
ਕੈਨੇਡਾ: ਬੀਤੇ ਦਿਨ 23 ਸਾਲਾ ਪੰਜਾਬੀ ਮੁਟਿਆਰ ਜਸਵੀਰ ਪਰਮਾਰ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਜਾਣਕਾਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਸਾਂਝੀ ਕੀਤੀ ਹੈ।
ਆਰਸੀਐਮਪੀ ਦੇ ਅਨੁਸਾਰ, 29 ਨਵੰਬਰ, 2022 ਨੂੰ ਵੈਨਕੂਵਰ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਸੀ ਅਤੇ ਹੁਣ ਇਸ ਗੱਲ ਦੀ ਪੁਸ਼ਟੀ ਹੋ ਗਈ ਹੈ ਕਿ ਲਾਸ਼ ਸਰੀ ਤੋਂ ਲਾਪਤਾ ਜਸਵੀਰ ਪਰਮਾਰ ਦੀ ਹੈ। ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ ਉਸ ਨੇ ਆਖਰੀ ਵਾਰ 22 ਨਵੰਬਰ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ ਪਰ ਉਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਾ ਮਿਲਣ 'ਤੇ ਭਾਲ ਜਾਰੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।