
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ
ਇਸਲਾਮਾਬਾਦ: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇੱਕ ਪ੍ਰਮੁੱਖ ਬਾਜ਼ਾਰ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਕਾਰਨ 500 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ।
FIRE
ਜਾਣਕਾਰੀ ਮੁਤਾਬਕ ਵੀਰਵਾਰ ਰਾਤ ਲਾਲਾ ਮੂਸਾ ਸ਼ਹਿਰ ਵਿੱਚ ਲੱਗੀ ਅੱਗ ਨੇ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। 20 ਤੋਂ ਵੱਧ ਦਮਕਲ ਗੱਡੀਆਂ ਨੇ 6 ਘੰਟੇ ਦੀ ਜੱਦੋਜਹਿਦ ਦੇ ਬਾਅਦ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ।