
ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੋਵੇਗੀ ਸਖ਼ਤ ਸਜ਼ਾ ਤੇ ਜ਼ੁਰਮਾਨਾ
ਕੋਰੋਨਾ ਵਾਇਰਸ ਤੋਂ ਚੀਨ ਤੋਂ ਬਾਅਦ ਇਟਲੀ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਹੁਣ ਤੱਕ ਇੱਥੇ 10,149 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਮੰਗਲਵਾਰ ਨੂੰ ਇੱਥੇ 168 ਲੋਕਾਂ ਦੀ ਮੌਤ ਹੋ ਗਈ। ਇਹ ਇਕ ਦਿਨ ਵਿਚ ਮਰਨ ਵਾਲਿਆਂ ਦਾ ਸਭ ਤੋਂ ਵੱਧ ਅੰਕੜਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਇਟਲੀ ਵਿਚ ਇਕ ਦਿਨ ਵਿਚ 132 ਲੋਕਾਂ ਦੀ ਮੌਤ ਹੋ ਗਈ ਸੀ।
File
ਬੁੱਧਵਾਰ ਸਵੇਰ ਤਕ ਦੇਸ਼ ਵਿਚ 631 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨੇ 109 ਦੇਸ਼ਾਂ ਵਿੱਚ 1 ਲੱਖ 13 ਹਜ਼ਾਰ 255 ਲੋਕਾਂ ਨੂੰ ਸੰਕਰਮਿਤ ਕੀਤਾ ਹੈ। 20 ਤੋਂ ਵੱਧ ਦੇਸ਼ਾਂ ਵਿਚ 3964 ਮੌਤਾਂ ਹੋ ਚੁੱਕੀਆਂ ਹਨ। ਇਟਲੀ ਵਿਚ ਕੋਰੋਨਾ ਇਰਸ ਦੇ ਕਹਿਰ ਤੋਂ ਬਾਅਦ, ਸਰਕਾਰ ਨੇ 15 ਮਾਰਚ ਤੱਕ ਸਾਰੇ ਸਕੂਲ ਅਤੇ ਯੂਨੀਵਰਸਿਟੀਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਲੋਕ ਇਕੱਠੇ ਨਾ ਹੋ ਸਕਣ।
File
ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਕਿਹਾ ਜਾ ਰਿਹਾ ਹੈ। ਇਟਲੀ ਵਿੱਚ, ਲੋਕਾਂ ਨੂੰ ਐਮਰਜੈਂਸੀ ਵਿੱਚ ਬਾਹਰ ਜਾਣ ਦਿੱਤਾ ਜਾ ਰਿਹਾ ਹੈ। ਸਰਕਾਰ ਨੇ ਪੁਲਿਸ ਨੂੰ ਹਦਾਇਤ ਦਿੱਤੀ ਹੈ ਕਿ ਐਮਰਜੈਂਸੀ ਜਾਂ ਜ਼ਰੂਰੀ ਕੰਮ ਹੋਣ ‘ਤੇ ਹੀ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਜਾਣ ਦਿੱਤਾ ਜਾਵੇ। ਇਸ ਦੇ ਲਈ ਚੈਕ ਪੁਆਇੰਟ ਬਣਾਏ ਗਏ ਹਨ। ਇਟਲੀ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਦੇਸ਼ ਦੇ ਸਾਰੇ ਹਸਪਤਾਲਾਂ ਨੂੰ ਅਲਰਟ 'ਤੇ ਪਾ ਦਿੱਤਾ ਹੈ।
File
ਇਸ ਦੇ ਨਾਲ ਹੀ 300 ਤੋਂ ਵੱਧ ਕੇਂਦਰ ਸਥਾਪਤ ਕੀਤੇ ਗਏ ਹਨ। ਜਿਥੇ ਸੰਕਰਮਿਤ ਮਰੀਜ਼ਾਂ ਨੂੰ ਰੱਖਿਆ ਜਾ ਰਿਹਾ ਹੈ। ਇਟਲੀ ਦੇ ਮਿਲਾਨ, ਰੋਮ, ਟਯੂਰਿਨ ਅਤੇ ਸਿਸਿਲਿਆ ਸਮੇਤ ਸਾਰੇ ਵੱਡੇ ਸ਼ਹਿਰਾਂ ਵਿਚ ਸੈਨਿਕ ਤਾਇਨਾਤ ਕੀਤੇ ਗਏ ਹਨ। ਨੌਜਵਾਨਾਂ 'ਤੇ ਨਜ਼ਰ ਰੱਖ ਰਹੇ ਹਨ। ਇਟਲੀ ਵਿਚ ਯਾਤਰਾ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਲੋੜ ਪੈਣ 'ਤੇ ਲੋਕਾਂ ਨੂੰ ਯਾਤਰਾ ਕਰਨ ਦੀ ਆਗਿਆ ਦਿੱਤੀ ਜਾ ਰਹੀ ਹੈ।
File
ਉਨ੍ਹਾਂ ਨੂੰ ਇਕ ਦੂਜੇ ਤੋਂ ਲਗਭਗ 3.3 ਫੁੱਟ ਦੂਰ ਰਹਿਣ ਦੀ ਹਦਾਇਤ ਦਿੱਤੀ ਜਾ ਰਹੀ ਹੈ। ਇੱਕ ਮਾਸਕ ਅਤੇ ਸੈਨੀਟਾਈਜ਼ਰ ਦੀ ਵਰਤੋਂ ਕਰੋ। ਫਿਰ ਵੀ ਲੋਕ ਅਜਿਹਾ ਨਹੀਂ ਕਰ ਰਹੇ ਹਨ। ਕਈ ਇਲਾਕਿਆਂ ਤੋਂ ਅਜਿਹੀਆਂ ਸ਼ਿਕਾਇਤਾਂ ਵੀ ਮਿਲ ਰਹੀਆਂ ਹਨ। ਪਿਛਲੇ 15 ਦਿਨਾਂ ਤੋਂ ਇਟਲੀ ਵਿੱਚ ਬਾਜ਼ਾਰ ਬੰਦ ਹਨ। ਫਲੋਰੈਂਸ ਸ਼ਹਿਰ ਦਾ ਗਹਿਣਿਆਂ ਦਾ ਬਾਜ਼ਾਰ ਪਿਛਲੇ 10 ਦਿਨਾਂ ਤੋਂ ਬੰਦ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।