ਫੌਜ ਹੱਥੋ ਮਾਰੇ ਗਏ 82 ਲੋਕ, ਮਿਆਂਮਾਰ ਵਿਚ ਸਥਾਨਕ ਮੀਡੀਆ ਦਾ ਦਾਅਵਾ 
Published : Apr 11, 2021, 1:36 pm IST
Updated : Apr 11, 2021, 1:36 pm IST
SHARE ARTICLE
Local media claim that 82 people were killed by the army in Myanmar
Local media claim that 82 people were killed by the army in Myanmar

ਇਸ ਤੋਂ ਪਹਿਲਾਂ 14 ਮਾਰਚ ਨੂੰ ਯੰਗੂਨ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ

ਯੰਗੂਨ: ਮਿਆਂਮਾਰ ਵਿਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਮਿਲਟਰੀ ਤਖ਼ਤਾਪਲਟ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਘੱਟੋ-ਘੱਟ 82 ਲੋਕਤੰਤਰ ਸਮਰਥਕਾਂ ਦੀ ਮੌਤ ਹੋ ਗਈ ਹੈ। ਮਾਰੇ ਗਏ ਪ੍ਰਦਰਸ਼ਨਕਾਰੀਆਂ ਦੀ ਗਿਣਤੀ 'ਤੇ ਨਜ਼ਰ ਰੱਖਣ ਵਾਲੇ ਇਕ ਸੰਗਠਨ ਅਤੇ ਸਥਾਨਕ ਮੀਡੀਆ ਦੀਆਂ ਖ਼ਬਰਾਂ ਵਿਚ ਇਹ ਦਾਅਵਾ ਕੀਤਾ ਗਿਆ ਹੈ। ਬਾਗੋ ਸ਼ਹਿਰ ਵਿਚ ਸੁਰੱਖਿਆ ਬਲਾਂ ਦੀ ਕਾਰਵਾਈ ਵਿਚ ਸ਼ੁੱਕਰਵਾਰ ਨੂੰ 82 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ।  

Local media claim that 82 people were killed by the army in MyanmarLocal media claim that 82 people were killed by the army in Myanmar

ਇਸ ਤੋਂ ਪਹਿਲਾਂ 14 ਮਾਰਚ ਨੂੰ ਯੰਗੂਨ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ। ਯੰਗੂਨ ਤੋਂ ਬਾਗੋ ਕਰੀਬ 100 ਕਿਲੋਮੀਟਰ ਦੂਰ ਹੈ। 'ਐਸੋਸੀਏਟ ਪ੍ਰੈੱਸ' ਸੁਤੰਤਰ ਰੂਪ ਨਾਲ ਮੌਤ ਦੇ ਇਹਨਾਂ ਅੰਕੜਿਆਂ ਦੀ ਪੁਸ਼ਟੀ ਕਰਨ ਵਿਚ ਅਸਮਰੱਥ ਹੈ। 'ਅਸਿਸਟੈਂਟਸ ਐਸੋਸੀਏਸ਼ਨ ਫੌਰ ਪੌਲੀਟੀਕਲ ਪ੍ਰਿਜ਼ਨਰਜ਼' ਵੱਲੋਂ ਇਕੱਠੇ ਕੀਤੇ ਸ਼ੁਰੂਆਤੀ ਅੰਕੜਿਆਂ ਦੇ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 82 ਹੈ।

ਇਹ ਸੰਗਠਨ ਮਰਨ ਵਾਲਿਆਂ ਅਤੇ ਗ੍ਰਿਫ਼ਤਾਰ ਲੋਕਾਂ ਦੀ ਦੈਨਿਕ ਸੰਖਿਆ ਜਾਰੀ ਕਰਦਾ ਹੈ। ਇਹ ਅੰਕੜੇ ਵਿਆਪਕ ਰੂਪ ਨਾਲ ਵਿਸ਼ਵਾਸਯੋਗ ਮੰਨੇ ਜਾਂਦੇ ਹਨ ਕਿਉਂਕਿ ਮੌਤ ਦੇ ਨਵੇਂ ਮਾਮਲਿਆਂ ਨੂੰ ਉਦੋਂ ਤੱਕ ਸ਼ਾਮਲ ਨਹੀਂ ਕੀਤਾ ਜਾਂਦਾ ਜਦੋਂ ਤੱਕ ਉਹਨਾਂ ਦੀ ਪੁਸ਼ਟੀ ਨਹੀਂ ਹੋ ਜਾਂਦੀ ਅਤੇ ਉਹਨਾਂ ਦਾ ਵੇਰਵਾ ਵੈਬਸਾਈਟ 'ਤੇ ਨਹੀਂ ਦੇ ਦਿੱਤਾ ਜਾਂਦਾ।

Local media claim that 82 people were killed by the army in MyanmarLocal media claim that 82 people were killed by the army in Myanmar

ਸੰਗਠਨ ਨੇ ਸ਼ਨੀਵਾਰ ਦੀ ਰਿਪੋਰਟ ਵਿਚ ਕਿਹਾ ਕਿ ਉਸ ਨੂੰ ਬਾਗੋ ਵਿਚ ਮਰਨ ਵਾਲਿਆਂ ਦੀ ਗਿਣਤੀ ਦੇ ਹੋਰ ਵੱਧਣ ਦਾ ਖਦਸ਼ਾ ਹੈ ਕਿਉਂਕਿ ਹੋਰ ਮਾਮਲਿਆਂ ਦੀ ਪੁਸ਼ਟੀ ਕੀਤੀ ਜਾਣੀ ਬਾਕੀ ਹੈ। ਮਿਆਂਮਾਰ ਵਿਚ ਫ਼ੌਜੀ ਤਖ਼ਤਾ ਪਲਟ ਤੋਂ ਬਾਅਦ ਲੋਕ ਇਸ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਵਿਚ 600 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement