ਸੂਤਰਾਂ ਨੇ ਕਿਹਾ ਕਿ ਉਹ ਅਪਣੇ ਦੌਰੇ ਦੌਰਾਨ ਦੇਸ਼ ਵਿਚ ਕੰਪਨੀ ਦੀਆਂ ਨਿਵੇਸ਼ ਯੋਜਨਾਵਾਂ ਦਾ ਐਲਾਨ ਕਰ ਸਕਦੇ ਹਨ।
Elon Musk News: ਅਮਰੀਕੀ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੇਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲੋਨ ਮਸਕ ਨੇ ਅਪਣੀ ਆਗਾਮੀ ਭਾਰਤ ਫੇਰੀ ਦੀ ਪੁਸ਼ਟੀ ਕੀਤੀ। ਮਸਕ ਦੀ ਭਾਰਤ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਦੀ ਸੰਭਾਵਨਾ ਹੈ।
ਮਸਕ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ, "ਭਾਰਤ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਦੀ ਉਡੀਕ ਕਰ ਰਿਹਾ ਹਾਂ।" ਇਸ ਤੋਂ ਪਹਿਲਾਂ ਸੂਤਰਾਂ ਨੇ ਕਿਹਾ ਸੀ ਕਿ ਮਸਕ ਦੇ 22 ਅਪ੍ਰੈਲ ਦੇ ਹਫ਼ਤੇ ਭਾਰਤ ਆਉਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਉਹ ਅਪਣੇ ਦੌਰੇ ਦੌਰਾਨ ਦੇਸ਼ ਵਿਚ ਕੰਪਨੀ ਦੀਆਂ ਨਿਵੇਸ਼ ਯੋਜਨਾਵਾਂ ਦਾ ਐਲਾਨ ਕਰ ਸਕਦੇ ਹਨ।
ਮਸਕ ਨੇ ਪਿਛਲੇ ਸਾਲ ਜੂਨ 'ਚ ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਮੋਦੀ ਨਾਲ ਮੁਲਾਕਾਤ ਕੀਤੀ ਸੀ। ਟੇਸਲਾ ਦੇ ਸੀਈਓ ਨੇ ਉਦੋਂ ਕਿਹਾ ਸੀ ਕਿ ਉਨ੍ਹਾਂ ਵਲੋਂ 2024 ਵਿਚ ਭਾਰਤ ਆਉਣ ਦੀ ਸੰਭਾਵਨਾ ਹੈ। ਮਸਕ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਕੰਪਨੀ ਜਲਦ ਹੀ ਭਾਰਤੀ ਬਾਜ਼ਾਰ 'ਚ ਐਂਟਰੀ ਕਰੇਗੀ।
(For more Punjabi news apart from Elon Musk to meet PM Narendra Modi in India, stay tuned to Rozana Spokesman)