Pakistan Bus Accident: ਪਾਕਿਸਤਾਨ 'ਚ ਈਦ ਮੌਕੇ ਵੱਡਾ ਹਾਦਸਾ, ਖੱਡ 'ਚ ਡਿੱਗੀ ਬੱਸ, 17 ਲੋਕਾਂ ਦੀ ਹੋਈ ਮੌਤ

By : GAGANDEEP

Published : Apr 11, 2024, 1:56 pm IST
Updated : Apr 11, 2024, 2:00 pm IST
SHARE ARTICLE
Pakistan Bus Accident News in punjabi
Pakistan Bus Accident News in punjabi

Pakistan Bus Accident: 38 ਲੋਕ ਹੋਏ ਜ਼ਖ਼ਮੀ

Pakistan Bus Accident: ਪਾਕਿਸਤਾਨ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਹ ਸੜਕ ਹਾਦਸਾ ਪਾਕਿਸਤਾਨ ਦੇ ਸਿੰਧ ਅਤੇ ਬਲੋਚਿਸਤਾਨ ਸੂਬਿਆਂ ਦੇ ਇੱਕ ਸਰਹੱਦੀ ਸ਼ਹਿਰ ਨੇੜੇ ਵਾਪਰਿਆ। ਅਚਾਨਕ ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ।

ਇਹ ਵੀ ਪੜ੍ਹੋ: Dirba Farmer Death News: ਖਨੌਰੀ ਬਾਰਡਰ 'ਤੇ ਦਿੱਤੇ ਜਾ ਰਹੇ ਧਰਨੇ ‘ਚੋਂ ਘਰ ਪਰਤੇ ਕਿਸਾਨ ਦੀ ਮੌਤ 

ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 38 ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਪੁਲਿਸ ਨੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਥਾਨਕ ਲੋਕਾਂ ਦੀ ਮਦਦ ਲਈ। ਹਾਦਸੇ ਦੀ ਜਾਣਕਾਰੀ ਵੀਰਵਾਰ ਨੂੰ ਪੁਲਿਸ ਨੇ ਦਿੱਤੀ।

ਇਹ ਵੀ ਪੜ੍ਹੋ: Punjab Weather Update : ਪੰਜਾਬ ਵਿਚ ਮੌਸਮ ਹੋਇਆ ਸੁਹਾਵਣਾ, ਕਈ ਇਲਾਕਿਆਂ ਵਿਚ ਪਿਆ ਮੀਂਹ 

ਰਿਪੋਰਟਾਂ ਮੁਤਾਬਕ ਸ਼ਰਧਾਲੂ ਬਲੋਚਿਸਤਾਨ ਦੇ ਖੁਜ਼ਦਾਰ ਜ਼ਿਲੇ 'ਚ ਦੂਰ-ਦੁਰਾਡੇ ਸਥਿਤ ਮੁਸਲਿਮ ਸੂਫੀ ਦਰਗਾਹ ਸ਼ਾਹ ਨੂਰਾਨੀ 'ਤੇ ਜਾ ਰਹੇ ਸਨ। ਅਚਾਨਕ ਬੱਸ ਹਬ ਸ਼ਹਿਰ 'ਚ ਡੂੰਘੀ ਖੱਡ ਵਿਚ ਡਿੱਗ ਗਈ। ਜਿਸ ਥਾਂ 'ਤੇ ਹਾਦਸਾ ਹੋਇਆ, ਉਹ ਕਰਾਚੀ ਤੋਂ ਕਰੀਬ 100 ਕਿਲੋਮੀਟਰ ਦੂਰ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਕ ਮੋੜ 'ਤੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਖੱਡ 'ਚ ਡਿੱਗ ਗਈ। ਸਾਰੇ ਯਾਤਰੀ ਸਿੰਧ ਸੂਬੇ ਦੇ ਠੱਟਾ ਸ਼ਹਿਰ ਦੇ ਵਾਸੀ ਸਨ।

(For more Pnjabi news apart from Pakistan Bus Accident News in punjabi , stay tuned to Rozana Spokesman)

Location: Pakistan, Baluchistan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement