Afghanistan News : ਕੀ ਤਾਲਿਬਾਨ ਅਫਗਾਨਿਸਤਾਨ 'ਚ ਵਾਪਸ ਕਰੇਗਾ ਹਿੰਦੂਆਂ ਅਤੇ ਸਿੱਖਾਂ ਦੀਆਂ ਨਿੱਜੀ ਜ਼ਮੀਨਾਂ
Published : Apr 11, 2024, 11:31 am IST
Updated : Apr 11, 2024, 11:31 am IST
SHARE ARTICLE
Taliban
Taliban

ਹਿੰਦੂਆਂ ਅਤੇ ਸਿੱਖਾਂ ਤੋਂ ਖੋਹੀ ਜ਼ਮੀਨ ਵਾਪਿਸ ਕਰ ਰਿਹੈ ਤਾਲਿਬਾਨ ! ਕੀ ਅਫਗਾਨਿਸਤਾਨ ਵਿੱਚ ਬਦਲ ਰਿਹੈ ਮਾਹੌਲ ?

Afghanistan News : ਤਾਲਿਬਾਨ (Taliban) ਨੇ ਅਫਗਾਨਿਸਤਾਨ (Afghanistan) ਦੀਆਂ ਘੱਟ ਗਿਣਤੀਆਂ ਦੇ ਹਿੱਤ 'ਚ ਵੱਡਾ ਫੈਸਲਾ ਲਿਆ ਹੈ। ਖ਼ਬਰ ਹੈ ਕਿ ਉਥੇ ਰਹਿੰਦੇ ਹਿੰਦੂਆਂ ਅਤੇ ਸਿੱਖਾਂ ਦੀਆਂ ਜ਼ਮੀਨਾਂ ਅਤੇ ਜਾਇਦਾਦਾਂ ਹੁਣ ਵਾਪਸ ਕਰ ਦਿੱਤੀਆਂ ਜਾਣਗੀਆਂ। ਜੋ ਜ਼ਮੀਨ ਉਨ੍ਹਾਂ ਕੋਲੋਂ ਗਲਤ ਢੰਗ ਨਾਲ ਖੋਹ ਲਈ ਗਈ ਸੀ। ਇੰਨਾ ਹੀ ਨਹੀਂ ਤਾਲਿਬਾਨ ਕੁਝ ਹਿੰਦੂ-ਸਿੱਖ ਪਰਿਵਾਰਾਂ ਦੀ ਦੇਸ਼ ਵਾਪਸੀ ਦੀ ਤਿਆਰੀ ਵੀ ਕਰਵਾ ਰਿਹਾ ਹੈ। ਇਨ੍ਹਾਂ ਕੰਮਾਂ ਦੀ ਨਿਗਰਾਨੀ ਲਈ ਕਮਿਸ਼ਨ ਵੀ ਬਣਾਇਆ ਗਿਆ ਹੈ।

 

ਤਾਲਿਬਾਨ ਦੇ ਸਿਆਸੀ ਦਫਤਰ ਦੇ ਮੁਖੀ ਸੁਹੇਲ ਸ਼ਾਹੀਨ ਨੇ ਇਸ ਮਾਮਲੇ 'ਤੇ 'ਦਿ ਹਿੰਦੂ' ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕਾਬੁਲ ਵਿੱਚ ਤਾਲਿਬਾਨ ਦੇ ‘ਨਿਆਂ ਮੰਤਰਾਲੇ’ ਨੇ ਹਿੰਦੂ ਅਤੇ ਸਿੱਖ ਭਾਈਚਾਰਿਆਂ ਦੇ ਵਿਸਥਾਪਿਤ ਮੈਂਬਰਾਂ ਨੂੰ ਜਾਇਦਾਦ ਵਾਪਸ ਕਰਨੀ ਸ਼ੁਰੂ ਕਰ ਦਿੱਤੀ ਹੈ। ਸੁਹੇਲ ਅਨੁਸਾਰ ਪਿਛਲੀ ਸਰਕਾਰ ਦੌਰਾਨ ਹੜੱਪੀਆਂ ਸਾਰੀਆਂ ਜਾਇਦਾਦਾਂ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕਰਨ ਲਈ ਨਿਆਂ ਮੰਤਰੀ ਦੀ ਪ੍ਰਧਾਨਗੀ ਹੇਠ ਇੱਕ ਕਮਿਸ਼ਨ ਬਣਾਇਆ ਗਿਆ ਹੈ।

 

ਸੁਹੇਲ ਸ਼ਾਹੀਨ ਨੇ ਕਿਹਾ ਕਿ ਅਫਗਾਨਿਸਤਾਨ ਦੀ ਆਰਥਿਕਤਾ ਵਿੱਚ ਇਤਿਹਾਸਕ ਭੂਮਿਕਾ ਨਿਭਾਉਣ ਵਾਲੇ ਹਿੰਦੂ ਅਤੇ ਸਿੱਖ ਪਰਿਵਾਰਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਇੱਕ ਕਮਿਸ਼ਨ ਵੀ ਬਣਾਇਆ ਗਿਆ ਹੈ। ਉਨ੍ਹਾਂ ਯਾਦ ਦਿਵਾਇਆ ਕਿ ਹਾਲ ਹੀ ਵਿੱਚ ਅਫਗਾਨਿਸਤਾਨ ਦੇ ਸਾਬਕਾ ਮੈਂਬਰ ਪਾਰਲੀਮੈਂਟ ਨਰਿੰਦਰ ਸਿੰਘ ਖਾਲਸਾ ਕੈਨੇਡਾ ਤੋਂ ਅਫਗਾਨਿਸਤਾਨ ਪਰਤ ਆਏ ਹਨ।

 

ਦਰਅਸਲ, ਅਗਸਤ 2021 ਵਿੱਚ ਤਾਲਿਬਾਨ ਦੇ ਕਬਜ਼ਾ ਕਰਨ ਦੇ ਨਾਲ ਹੀ ਦੇਸ਼ ਦੀ ਸੰਸਦ ਨੂੰ ਭੰਗ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਈ ਘੱਟ ਗਿਣਤੀਆਂ ਨੇ ਦੂਜੇ ਦੇਸ਼ਾਂ ਵਿੱਚ ਸ਼ਰਨ ਲਈ। ਨੀਦਰਲੈਂਡ ਸਥਿਤ ਅਫਗਾਨ ਟਿੱਪਣੀਕਾਰ ਸੰਗਰ ਪਿਖਰ ਨੇ ਕਿਹਾ ਕਿ ਨਰਿੰਦਰ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਪਰਿਵਾਰ ਦੀ ਵਾਪਸੀ ਦਰਸਾਉਂਦੀ ਹੈ ਕਿ ਅਫਗਾਨਿਸਤਾਨ ,ਵਾਪਸ ਆਉਣ ਦੀ ਇੱਛਾ ਰੱਖਣ ਵਾਲੇ ਧਾਰਮਿਕ ਘੱਟ ਗਿਣਤੀਆਂ ਨਾਲ ਸਬੰਧਤ ਨੇਤਾਵਾਂ ਦਾ ਸਵਾਗਤ ਕਰਦਾ ਹੈ। 

 

ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਮੁਤਾਬਕ ਤਾਲਿਬਾਨ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਇਹ ਪਹਿਲ ਦੇਸ਼ ਵਿੱਚ ਧਾਰਮਿਕ ਘੱਟ ਗਿਣਤੀਆਂ ਨਾਲ ਹੋ ਰਹੀ ਬੇਇਨਸਾਫ਼ੀ ਨੂੰ ਦੂਰ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਉਧਰ ਭਾਰਤੀ ਅਧਿਕਾਰੀ ਤਾਲਿਬਾਨ ਦੇ ਇਸ ਫੈਸਲੇ ਨੂੰ ਭਾਰਤ ਪ੍ਰਤੀ ਸਕਾਰਾਤਮਕ ਸੰਕੇਤ ਵਜੋਂ ਦੇਖ ਰਹੇ ਹਨ।

 

 

Location: Afghanistan, Kabol

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement