ਅਲ ਜਜ਼ੀਰਾ ਦੀ ਪੱਤਰਕਾਰ ਸ਼ਿਰੀਨ ਅਬੂ ਅਕਲੇਹ ਦੀ ਗੋਲੀ ਲੱਗਣ ਕਾਰਨ ਮੌਤ
Published : May 11, 2022, 4:55 pm IST
Updated : May 11, 2022, 4:55 pm IST
SHARE ARTICLE
Shireen Abu Akleh
Shireen Abu Akleh

ਫਲਸਤੀਨ ਦੇ ਸਿਹਤ ਮੰਤਰਾਲੇ ਨੇ ਮੌਤ ਦੀ ਪੁਸ਼ਟੀ ਕੀਤੀ ਹੈ।

 

ਜੇਨਿਨ:  ਫਲਸਤੀਨ ਦੇ ਕਬਜ਼ੇ ਵਾਲੇ ਵੈਸਟ ਬੈਂਕ ਵਿਚ ਬੁੱਧਵਾਰ ਤੜਕੇ ਇਕ ਮਹਿਲਾ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਫਲਸਤੀਨ ਦੇ ਸਿਹਤ ਮੰਤਰਾਲੇ ਨੇ ਮੌਤ ਦੀ ਪੁਸ਼ਟੀ ਕੀਤੀ ਹੈ। ਅਲ ਜਜ਼ੀਰਾ ਲਈ ਕੰਮ ਕਰਨ ਵਾਲੀ ਮਹਿਲਾ ਪੱਤਰਕਾਰ ਸ਼ਿਰੀਨ ਅਬੂ ਅਕਲੇਹ ਦੇ ਚਿਹਰੇ 'ਤੇ ਗੋਲੀ ਲੱਗਣ ਤੋਂ ਤੁਰੰਤ ਬਾਅਦ ਉਸ ਦੀ ਮੌਤ ਹੋ ਗਈ। ਸ਼ਿਰੀਨ ਬੁੱਧਵਾਰ ਨੂੰ ਜੇਨਿਨ ਸ਼ਹਿਰ 'ਚ ਇਜ਼ਰਾਇਲੀ ਛਾਪੇਮਾਰੀ ਨੂੰ ਕਵਰ ਕਰ ਰਹੀ ਸੀ।

Shireen Abu AklehShireen Abu Akleh

ਜਾਣਕਾਰੀ ਮੁਤਾਬਕ ਇਜ਼ਰਾਇਲੀ ਫੌਜ ਨੇ ਉੱਤਰੀ ਪੱਛਮੀ ਬੈਂਕ ਦੇ ਜੇਨਿਨ ਸ਼ਹਿਰ 'ਚ ਛਾਪਾ ਮਾਰਿਆ। ਇਸ ਗੋਲੀਬਾਰੀ ਦੌਰਾਨ ਉਸ ਨੂੰ ਗੋਲੀ ਲੱਗੀ। ਇਜ਼ਰਾਇਲੀ ਫੌਜ 'ਤੇ ਹੱਤਿਆ ਦਾ ਇਲਜ਼ਾਮ ਲਗਾਇਆ ਗਿਆ ਹੈ। ਇਜ਼ਰਾਇਲੀ ਫੌਜ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ਿਰੀਨ ਅਲ ਜਜ਼ੀਰਾ ਨਿਊਜ਼ ਚੈਨਲ ਦੀ ਮਸ਼ਹੂਰ ਪੱਤਰਕਾਰ ਸੀ। ਉਸ ਦੇ ਟਵਿੱਟਰ ਪ੍ਰੋਫਾਈਲ ਅਨੁਸਾਰ ਉਹ ਪਿਛਲੇ 15 ਸਾਲਾਂ ਤੋਂ ਇਜ਼ਰਾਈਲ-ਫਲਸਤੀਨ ਸੰਘਰਸ਼ 'ਤੇ ਰਿਪੋਰਟ ਕਰ ਰਹੀ ਸੀ। ਗੋਲੀਬਾਰੀ 'ਚ ਯੇਰੂਸ਼ਲਮ ਦੇ ਅਲ-ਕੁਦਸ ਅਖਬਾਰ ਲਈ ਕੰਮ ਕਰਨ ਵਾਲਾ ਇਕ ਹੋਰ ਫਲਸਤੀਨੀ ਪੱਤਰਕਾਰ ਵੀ ਜ਼ਖਮੀ ਹੋ ਗਿਆ। ਫਲਸਤੀਨੀ ਪੱਤਰਕਾਰ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Shireen Abu AklehShireen Abu Akleh

ਅਲ ਜਜ਼ੀਰਾ ਨੇ ਇਕ ਬਿਆਨ ਜਾਰੀ ਕਰਕੇ ਇਜ਼ਰਾਇਲੀ ਫੌਜ 'ਤੇ ਹੱਤਿਆ ਦਾ ਦੋਸ਼ ਲਗਾਇਆ ਹੈ। ਅਲ ਜਜ਼ੀਰਾ ਨੇ ਕਿਹਾ- ਫੌਜ ਜਾਣਬੁੱਝ ਕੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਹੋ ਰਹੀ ਹੈ। ਇਸ ਦੇ ਨਾਲ ਹੀ ਕੌਮਾਂਤਰੀ ਭਾਈਚਾਰੇ ਨੂੰ ਇਸ ਕਤਲ ਲਈ ਫੌਜ ਨੂੰ ਜਵਾਬਦੇਹ ਠਹਿਰਾਉਣ ਲਈ ਕਿਹਾ ਗਿਆ ਹੈ। ਇਜ਼ਰਾਈਲੀ ਫੌਜ ਨੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣ ਤੋਂ ਇਨਕਾਰ ਕੀਤਾ ਹੈ। ਇਸ ਦੇ ਨਾਲ ਹੀ ਇਜ਼ਰਾਈਲ ਦੇ ਵਿਦੇਸ਼ ਮੰਤਰੀ ਯੇਅਰ ਲੈਪਿਡ ਨੇ ਸ਼ਿਰੀਨ ਦੀ ਮੌਤ ਨੂੰ ਦੁਖਦ ਦੱਸਿਆ ਹੈ। ਲੈਪਿਡ ਨੇ ਕਿਹਾ- ਅਸੀਂ ਮੌਤ ਦੀ ਜਾਂਚ ਲਈ ਫਲਸਤੀਨੀ ਅਥਾਰਟੀ ਨਾਲ ਸਾਂਝੀ ਜਾਂਚ ਕਰਨ ਲਈ ਵੀ ਤਿਆਰ ਹਾਂ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement