
ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
ਮਿਲਾਨ: ਇਟਲੀ ਦੇ ਸ਼ਹਿਰ ਮਿਲਾਨ ਵਿਚ ਵੀਰਵਾਰ ਨੂੰ ਇਕ ਵੱਡਾ ਧਮਾਕਾ ਹੋਇਆ। ਪੁਲਿਸ ਨੇ ਦਸਿਆ ਕਿ ਇਸ ਦੌਰਾਨ ਕੁਝ ਵਾਹਨਾਂ ਨੂੰ ਅੱਗ ਲੱਗੀ ਹੈ। ਪੁਲਿਸ ਮੁਤਾਬਕ ਇਹ ਧਮਾਕਾ ਇਕ ਵੈਨ ਵਿਚ ਹੋਇਆ। ਇਹ ਵੈਨ ਜਾਣਬੁੱਝ ਕੇ ਇਕ ਮਹੱਤਵਪੂਰਨ ਇਮਾਰਤ ਦੇ ਨੇੜੇ ਪਾਰਕ ਕੀਤੀ ਗਈ ਸੀ ਸੀ। ਪੂਰੇ ਇਲਾਕੇ ਨੂੰ ਸੀਲ ਕਰ ਦਿਤਾ ਗਿਆ ਹੈ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ
ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਧਮਾਕੇ ਵਿਚ ਕਿਸ ਤਰ੍ਹਾਂ ਦਾ ਨੁਕਸਾਨ ਹੋਇਆ ਹੈ। ਦੂਰ ਤੋਂ ਹੀ ਅੱਗ ਅਤੇ ਧੂੰਆਂ ਦਿਖਾਈ ਦਿੰਦਾ ਹੈ। ਜਾਣਕਾਰੀ ਅਨੁਸਾਰ ਇਹ ਧਮਾਕਾ ਮਿਲਾਨ ਦੇ ਪੋਰਟ ਰੋਮਾਨਾ ਇਲਾਕੇ ਵਿਚ ਹੋਇਆ ਹੈ।