Bangladesh News : ਸ਼ੇਖ ਹਸੀਨਾ ਦੀ ਅਵਾਮੀ ਲੀਗ ਪਾਰਟੀ ’ਤੇ ਲੱਗੀ ਪਾਬੰਦੀ

By : BALJINDERK

Published : May 11, 2025, 6:44 pm IST
Updated : May 11, 2025, 6:44 pm IST
SHARE ARTICLE
Sheikh Hasina
Sheikh Hasina

Bangladesh News : ਇਹ ਫ਼ੈਸਲਾ ਮੁੱਖ ਸਲਾਹਕਾਰ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੇ ਲਿਆ ਸੀ

Bangladesh News in Punjabi : ਬੰਗਲਾਦੇਸ਼ ਵਿਚ ਰਾਜਨੀਤਕ ਸੰਕਟ ਅਤੇ ਵਧਦੇ ਤਣਾਅ ਵਿਚਕਾਰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਇਕ ਵੱਡਾ ਕਦਮ ਚੁੱਕਿਆ ਅਤੇ ਅਤਿਵਾਦ ਵਿਰੋਧੀ ਕਾਨੂੰਨ ਤਹਿਤ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ। ਇਹ ਫ਼ੈਸਲਾ ਮੁੱਖ ਸਲਾਹਕਾਰ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੇ ਲਿਆ ਸੀ। 

ਸਰਕਾਰ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਪਾਬੰਦੀ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਖਿਆ ਦੇ ਹਿੱਤ ਵਿਚ ਲਗਾਈ ਗਈ ਹੈ ਅਤੇ ਇਹ ਉਦੋਂ ਤਕ ਲਾਗੂ ਰਹੇਗੀ ਜਦੋਂ ਤਕ ਅਵਾਮੀ ਲੀਗ ਅਤੇ ਇਸ ਦੇ ਨੇਤਾਵਾਂ ਵਿਰੁਧ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਵਿਚ ਚੱਲ ਰਿਹਾ ਮੁਕੱਦਮਾ ਪੂਰਾ ਨਹੀਂ ਹੋ ਜਾਂਦਾ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅਧਿਕਾਰਤ ਗਜ਼ਟ ਨੋਟੀਫ਼ਿਕੇਸ਼ਨ ਅਗਲੇ ਕੰਮਕਾਜੀ ਦਿਨ ਜਾਰੀ ਕੀਤਾ ਜਾਵੇਗਾ। ਇਸ ਫੈਸਲੇ ਨੂੰ ਸਲਾਹਕਾਰ ਪ੍ਰੀਸ਼ਦ (ਕੈਬਨਿਟ) ਦੀ ਮੀਟਿੰਗ ਵਿਚ ਪ੍ਰਵਾਨਗੀ ਦਿਤੀ ਗਈ। 

 (For more news apart from Sheikh Hasina's Awami League party banned News in Punjabi, stay tuned to Rozana Spokesman)

Location: Bangladesh, Dhaka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement