
ਤਾਲਾਬੰਦੀ ਲਾਗੂ ਕਰਨ ਦੇ ਨਾਲ-ਨਾਲ ਮਾਸਕ ਦੀ ਵੱਡੇ ਪੱਧਰ ’ਤੇ ਵਰਤੋਂ ਨਾਲ ਜਾਨਲੇਵਾ ਕੋਰੋਨਾ ਵਾਇਰਸ ਨੂੰ ਮੁੜ ਜ਼ੋਰ ਫੜਨ ਤੋਂ ਰੋਕਿਆ ਜਾ
ਲੰਡਨ, 10 ਜੂਨ : ਤਾਲਾਬੰਦੀ ਲਾਗੂ ਕਰਨ ਦੇ ਨਾਲ-ਨਾਲ ਮਾਸਕ ਦੀ ਵੱਡੇ ਪੱਧਰ ’ਤੇ ਵਰਤੋਂ ਨਾਲ ਜਾਨਲੇਵਾ ਕੋਰੋਨਾ ਵਾਇਰਸ ਨੂੰ ਮੁੜ ਜ਼ੋਰ ਫੜਨ ਤੋਂ ਰੋਕਿਆ ਜਾ ਸਕਦਾ ਹੈ। ਪੱਤਰਿਕਾ ‘ਪ੍ਰੋਸੀਡਿੰਗਸ ਆਫ਼ ਦੀ ਰੋਇਲ ਸੋਸਾਇਟੀ ਏ’ ਵਿਚ ਪ੍ਰਕਾਸ਼ਿਤ ਇਕ ਅਧਿਐਨ ਵਿਚ ਇਹ ਦਾਅਵਾ ਕੀਤਾ ਗਿਆ ਹੈ। ਅਧਿਐਨ ਵਿਚ ਕਿਹਾ ਗਿਆ ਹੈ ਕਿ ਸਿਰਫ਼ ਤਾਲਾਬੰਦੀ ਲਾਗੂ ਕਰਨ ਨਾਲ ਕੋਰੋਨਾ ਵਾਇਰਸ ਨੂੰ ਮੁੜ ਜ਼ੋਰ ਫੜਨ ਤੋਂ ਰੋਕਿਆ ਨਹੀਂ ਜਾ ਸਕਦਾ।
File Photo
ਅਧਿਐਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵੱਡੀ ਗਿਣਤੀ ਵਿਚ ਲੋਕ ਮਾਸਕ ਦੀ ਵਰਤੋਂ ਕਰਦੇ ਹਨ ਤਾਂ ਲਾਗ ਦੀ ਦਰ ਨੂੰ ਨਾਟਕੀ ਢੰਗ ਨਾਲ ਘੱਟ ਕੀਤਾ ਜਾ ਸਕਦਾ ਹੈ। ਅਧਿਐਨ ਵਿਚ ਕਿਹਾ ਗਿਆ ਹੈ ਕਿ ਘਰ ਵਿਚ ਬਣੇ ਘੱਟ ਪ੍ਰਭਾਵ ਵਾਲੇ ਮਾਸਕ ਵੀ ਲਾਭਕਾਰੀ ਸਾਬਤ ਹੋ ਸਕਦੇ ਹਨ। ਬ੍ਰਿਟੇਨ ਸਥਿਤ ਕੈਮਬ੍ਰਿਜ ਯੂਨੀਵਰਸਿਟੀ ਦੇ ਖੋਜ ਕਰਤਾ ਰਿਚਰਡ ਸਟੁਟਫ੍ਰਾਮ ਨੇ ਕਿਹਾ,‘‘ਸਾਡਾ ਵਿਸ਼ਲੇਸ਼ਣ ਇਸ ਗੱਲ ਦਾ ਸਮਰਥਨ ਕਰਦਾ ਹੈ ਕਿ ਲੋਕ ਤੁਰੰਤ ਅਤੇ ਗਲੋਬਲ ਪੱਧਰ ’ਤੇ ਮਾਸਕ ਦੀ ਵਰਤੋਂ ਕਰਨ।’’ (ਪੀਟੀਆਈ)
ਟੀਕਾ ਆਉਣ ਤੋਂ ਪਹਿਲਾਂ ਵੀ ਆਰਥਕ ਗਤੀਵਿਧੀਆਂ ਮੁੜ ਸ਼ੁਰੂ ਹੋ ਸਕਦੀਆਂ ਹਨ
ਉਹਨਾਂ ਨੇ ਕਿਹਾ,‘‘ਜੇਕਰ ਲੋਕ ਸਮਾਜਕ ਦੂਰੀ ਬਣਾਈ ਰੱਖਦੇ ਹਨ ਅਤੇ ਕੁਝ ਹੱਦ ਤਕ ਤਾਲਾਬੰਦੀ ਦੇ ਨਾਲ-ਨਾਲ ਮਾਸਕ ਦੀ ਵੱਡੇ ਪੱਧਰ ’ਤੇ ਵਰਤੋਂ ਕਰਦੇ ਹਨ ਤਾਂ ਇਹ ਗਲੋਬਲ ਮਹਾਂਮਾਰੀ ਨਾਲ ਨਜਿੱਠਣ ਦਾ ਸਵੀਕਾਰਯੋਗ ਤਰੀਕਾ ਬਣ ਸਕਦਾ ਹੈ ਅਤੇ ਟੀਕਾ ਆਉਣ ਤੋਂ ਪਹਿਲਾਂ ਵੀ ਆਰਥਕ ਗਤੀਵਿਧੀਆਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ।’