ਪਾਕਿਸਤਾਨ 'ਚ ਭਾਰੀ ਮੀਂਹ ਕਾਰਨ 25 ਦੀ ਮੌਤ, 145 ਜ਼ਖਮੀ
Published : Jun 11, 2023, 9:57 am IST
Updated : Jun 11, 2023, 9:57 am IST
SHARE ARTICLE
File Photo
File Photo

ਪਿਛਲੇ ਸਾਲ ਮਾਨਸੂਨ ਦੌਰਾਨ ਮੀਂਹ ਅਤੇ ਹੜ੍ਹਾਂ ਕਾਰਨ 1700 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।

ਪੇਸ਼ਾਵਰ - ਪਾਕਿਸਤਾਨ ਦੇ ਉੱਤਰ-ਪੱਛਮੀ ਹਿੱਸੇ 'ਚ ਭਾਰੀ ਮੀਂਹ ਕਾਰਨ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ 145 ਲੋਕ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮੀਂਹ ਕਾਰਨ ਕਈ ਮਕਾਨ ਵੀ ਢਹਿ ਗਏ ਹਨ। ਸੀਨੀਅਰ ਬਚਾਅ ਅਧਿਕਾਰੀ ਖਤੀਰ ਅਹਿਮਦ ਮੁਤਾਬਕ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ, ਲੱਕੀ ਮਰਵਾਤ ਅਤੇ ਕਰਾਕ ਜ਼ਿਲ੍ਹਿਆਂ 'ਚ ਮੀਂਹ ਅਤੇ ਗੜੇਮਾਰੀ ਕਾਰਨ ਕਈ ਦਰੱਖਤ ਉਖੜ ਗਏ ਅਤੇ ਬਿਜਲੀ ਦੇ ਖੰਭੇ ਡਿੱਗ ਗਏ। ਅਹਿਮਦ ਨੇ ਕਿਹਾ ਕਿ ਅਧਿਕਾਰੀ ਇਸ ਐਮਰਜੈਂਸੀ 'ਚ ਜ਼ਖਮੀਆਂ ਨੂੰ ਰਾਹਤ ਦੇਣ ਲਈ ਕੰਮ ਕਰ ਰਹੇ ਹਨ। ਪਾਕਿਸਤਾਨ ਵਿਚ ਪਿਛਲੇ ਸਾਲ ਮਾਨਸੂਨ ਦੌਰਾਨ ਮੀਂਹ ਅਤੇ ਹੜ੍ਹਾਂ ਕਾਰਨ 1700 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।

ਇਸ ਨਾਲ ਲਗਭਗ 3 ਕਰੋੜ 30 ਲੱਖ ਲੋਕ ਪ੍ਰਭਾਵਿਤ ਹੋਏ ਅਤੇ ਲਗਭਗ 80 ਲੱਖ ਲੋਕ ਬੇਘਰ ਹੋ ਗਏ। ਕੁਦਰਤੀ ਆਫ਼ਤਾਂ ਦੇ ਪ੍ਰਭਾਵ ਨੂੰ ਘਟਾਉਣ ਲਈ, ਸਰਕਾਰ ਨੇ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਆਪਣੇ ਡਰਾਫਟ ਰਾਸ਼ਟਰੀ ਬਜਟ ਵਿੱਚ ਜਲਵਾਯੂ ਕਾਰਵਾਈ ਲਈ US $ 1.3 ਬਿਲੀਅਨ ਅਲਾਟ ਕੀਤੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸ਼ਨੀਵਾਰ ਨੂੰ ਮੀਂਹ ਅਤੇ ਤੂਫ਼ਾਨ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਸ਼ਰੀਫ ਨੇ ਅਰਬ ਸਾਗਰ 'ਚ ਚੱਕਰਵਾਤ 'ਬਿਪਰਜੋਏ' ਦੇ  ਟਕਰਾਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਐਮਰਜੈਂਸੀ ਉਪਾਅ ਕਰਨ ਦੇ ਹੁਕਮ ਦਿੱਤੇ ਹਨ। ਪਾਕਿਸਤਾਨ ਦੀ ਆਫ਼ਤ ਪ੍ਰਬੰਧਨ ਏਜੰਸੀ ਨੇ ਕਿਹਾ ਕਿ "ਗੰਭੀਰ ਅਤੇ ਤੀਬਰ" ਚੱਕਰਵਾਤ ਦੇਸ਼ ਦੇ ਦੱਖਣ ਵੱਲ ਵਧ ਰਿਹਾ ਹੈ ਅਤੇ 150 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਲਿਆਏਗਾ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement