
ਭਿਆਨਕ ਗਰਮੀ ਨਾਲ ਜੂਝ ਰਹੇ ਅਮਰੀਕਾ ਦੇ ਪੱਛਮੀ ਇਲਾਕਿਆਂ ਦੇ ਜੰਗਲਾਂ ਵਿਚ ਭਿਆਨਕ ਅੱਗ ਦਾ ਕਹਿਰ ਜਾਰੀ ਹੈ।
ਕੈਲੀਫੋਰਨੀਆ: ਭਿਆਨਕ ਗਰਮੀ ਨਾਲ ਜੂਝ ਰਹੇ ਅਮਰੀਕਾ ਦੇ ਪੱਛਮੀ ਇਲਾਕਿਆਂ ਦੇ ਜੰਗਲਾਂ ਵਿਚ ਭਿਆਨਕ ਅੱਗ (California wildfire) ਦਾ ਕਹਿਰ ਜਾਰੀ ਹੈ। ਪੱਛਮੀ ਇਲਾਕੇ ਗਰਮੀ ਦੀ ਚਪੇਟ ਵਿਚ ਹਨ ਤੇ ਇਸ ਦੇ ਕਈ ਇਲਾਕਿਆਂ ਦਾ ਤਾਪਮਾਨ ਅਪਣੇ ਰਿਕਾਰਡ ਪੱਧਰ ਨੂੰ ਛੂਹ ਰਿਹਾ । ਇੱਥੇ ਰਹਿਣ ਵਾਲੇ ਕਈ ਲੋਕਾਂ ਨੂੰ ਥਾਂ ਖਾਲੀ ਕਰਨ ਲਈ ਕਿਹਾ ਗਿਆ ਹੈ ਕਿਉਂਕਿ ਅੱਗ ਬੁਝਾਉਣ ਵਿਚ ਫਾਇਰ ਵਿਭਾਗ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
California wildfire
ਹੋਰ ਪੜ੍ਹੋ: ਰਾਹੁਲ ਗਾਂਧੀ ਦਾ ਸਰਕਾਰ 'ਤੇ ਤੰਜ਼, 'ਮੰਤਰੀਆਂ ਦੀ ਗਿਣਤੀ ਵਧੀ, ਵੈਕਸੀਨ ਦੀ ਨਹੀਂ'
ਇਸ ਦੌਰਾਨ ਲਾਸ ਵੇਗਾਸ ਵਿਚ ਤਾਪਮਾਨ ਰਿਕਾਰਡ 47.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਉੱਥੇ ਹੀ ਕੈਲੀਫੋਰਨੀਆ ਦੀ ਡੇਥ ਵੈਲੀ ਵਿਚ ਸ਼ੁੱਕਰਵਾਰ ਨੂੰ ਰਿਕਾਰਡ 54.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਯੂਰੋਪੀ ਸੰਘ ਦੇ ਅਰਥ ਆਬਜ਼ਰਵੇਸ਼ਨ ਪ੍ਰੋਗਰਾਮ ਮੁਤਾਬਕ ਇਹ ਇਲਾਕਾ ਹੁਣ ਤੱਕ ਦੇ ਅਪਣੇ ਸਭ ਤੋਂ ਗਰਮ ਮੌਸਮ ਦਾ ਸਾਹਮਣਾ ਕਰ ਰਿਹਾ ਹੈ।
California wildfire
ਹੋਰ ਪੜ੍ਹੋ: ਡਾਕਟਰਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਦੇ ਭੱਤੇ ਤੁਰੰਤ ਬਹਾਲ ਕਰੇ ਕੈਪਟਨ ਸਰਕਾਰ : ਭਗਵੰਤ ਮਾਨ
ਮੌਸਮੀ ਜਾਣਕਾਰਾਂ ਦਾ ਕਹਿਣਾ ਹੈ ਕਿ ਭਿਆਨਕ ਗਰਮੀ ਆਦਿ ਮੌਸਮ ਦੇ ਵਿਕਰਾਲ ਰੂਪ ਦਾ ਆਉਣ ਵਾਲੇ ਸਮੇਂ ਵਿਚ ਕਈ ਵਾਰ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਇਹ ਮੌਸਮੀ ਤਬਦੀਲੀ ਦਾ ਨਤੀਜਾ ਹੈ। ਹਾਲਾਂਕਿ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਕਿਸੇ ਇਕ ਘਟਨਾ ਨੂੰ ਗਲੋਬਲ ਵਾਰਮਿੰਗ ਨਾਲ ਜੋੜਨਾ ਮੁਸ਼ਕਿਲ ਹੈ।
California wildfire
ਹੋਰ ਪੜ੍ਹੋ: ਪੰਜਾਬ ਵਾਸੀਆਂ ਨੂੰ ਮਿਲੀ ਤਪਦੀ ਗਰਮੀ ਤੋਂ ਰਾਹਤ! ਪਠਾਨਕੋਟ ਸਣੇ ਕਈ ਜ਼ਿਲਿ੍ਆਂ ‘ਚ ਹੋਈ ਬਾਰਿਸ਼
ਅਮਰੀਕਾ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਅਮਰੀਕਾ ਦੀ ਰਾਸ਼ਟਰੀ ਮੌਸਮ ਸੇਵਾ ਨੇ ਪ੍ਰਭਾਵਿਤ ਇਲਾਕਿਆਂ ਵਿਚ ਰਹਿਣ ਵਾਲਿਆਂ ਲੋਕਾਂ ਨੂੰ ਕਿਹਾ ਹੈ ਕਿ ਉਹ ਜ਼ਿਆਦਾ ਪਾਣੀ ਪੀਣ। ਇਸ ਤੋਂ ਇਲਾਵਾ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ।