ਪਾਕਿ 'ਚ ਤਲਾਕਸ਼ੁਦਾ ਜਾਂ ਵਿਧਵਾ ਹਿੰਦੂ ਔਰਤਾਂ ਨੂੰ ਮੁੜ ਵਿਆਹ ਦੀ ਮਿਲੀ ਇਜਾਜ਼ਤ
Published : Aug 11, 2018, 10:48 am IST
Updated : Aug 11, 2018, 10:48 am IST
SHARE ARTICLE
Marriage
Marriage

ਪਹਿਲੀ ਵਾਰ ਪਾਕਿਸਤਾਨ ਦੇ ਸਿੰਧ ਸੂਬੇ ਵਿਚ ਤਲਾਕਸ਼ੁਦਾ ਜਾਂ ਵਿਧਵਾ ਹਿੰਦੂ ਔਰਤਾਂ ਨੂੰ ਸੂਬਾਈ ਵਿਧਾਨ ਸਭਾ ਵਲੋਂ ਕੀਤੇ ਗਈ ਇਤਿਹਾਸਕ ਸੋਧ ਤਹਿਤ ਮੁੜ ਵਿਆਹ...........

ਕਰਾਚੀ  : ਪਹਿਲੀ ਵਾਰ ਪਾਕਿਸਤਾਨ ਦੇ ਸਿੰਧ ਸੂਬੇ ਵਿਚ ਤਲਾਕਸ਼ੁਦਾ ਜਾਂ ਵਿਧਵਾ ਹਿੰਦੂ ਔਰਤਾਂ ਨੂੰ ਸੂਬਾਈ ਵਿਧਾਨ ਸਭਾ ਵਲੋਂ ਕੀਤੇ ਗਈ ਇਤਿਹਾਸਕ ਸੋਧ ਤਹਿਤ ਮੁੜ ਵਿਆਹ ਕਰਨ ਦੀ ਇਜਾਜ਼ਤ ਦੇ ਦਿਤੀ ਗਈ ਹੈ। ਮੀਡੀਆ ਦੀ ਇਕ ਰੀਪੋਰਟ ਵਿਚ ਇਹ ਜਾਣਕਾਰੀ ਦਿਤੀ ਗਈ ਹੈ। ਇਸ ਤੋਂ ਪਹਿਲਾਂ ਤਲਾਕਸ਼ੁਦਾ ਜਾਂ ਵਿਧਵਾ ਹਿੰਦੂ ਔਰਤਾਂ ਨੂੰ ਦੂਜਾ ਵਿਆਹ ਕਰਨ ਦੀ ਇਜਾਜ਼ਤ ਨਹੀਂ ਸੀ। ਇਕ ਅੰਗਰੇਜ਼ੀ ਅਖ਼ਬਾਰ ਦੀ ਖ਼ਬਰ ਮੁਤਾਬਕ ਸਿੰਧ ਹਿੰਦੂ ਵਿਆਹ (ਸੋਧ) ਬਿੱਲ 2018 ਨਾ ਸਿਰਫ਼ ਪਤੀ-ਪਤਨੀ ਨੂੰ ਵੱਖ ਹੋਣ ਦਾ ਅਧਿਕਾਰ ਦਿੰਦਾ ਹੈ ਸਗੋਂ ਪਤਨੀ ਅਤੇ ਬੱਚਿਆਂ ਦੀ ਵਿੱਤੀ ਸੁਰੱਖਿਆ ਨੂੰ ਵੀ ਯਕੀਨੀ ਕਰਦਾ ਹੈ। 

ਪਾਕਿਸਤਾਨ ਮੁਸਲਿਮ ਲੀਗ ਦੇ ਨੇਤਾ ਨੰਦ ਕੁਮਾਰ ਨੇ ਇਸ ਬਿੱਲ ਨੂੰ ਪੇਸ਼ ਕੀਤਾ ਸੀ ਅਤੇ ਮਾਰਚ ਵਿਚ ਇਸ ਨੂੰ ਵਿਧਾਨ ਸਭਾ ਨੇ ਪਾਸ ਕੀਤਾ ਸੀ। ਕਾਨੂੰਨ ਮੁਤਾਬਕ, ''ਹਿੰਦੂ ਵਿਆਹ ਭਾਵੇਂ ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਹੋਇਆ ਹੋਵੇ ਜਾਂ ਬਾਅਦ ਵਿਚ, ਦੋਵੇਂ ਪੱਖ ਅਦਾਲਤ ਵਿਚ ਅਰਜ਼ੀ ਦਾਇਰ ਕਰ ਕੇ ਨਿਆਇਕ ਅਲਹਿਦਗੀ ਦਾ ਆਦੇਸ਼ ਦੇਣ ਦੀ ਅਪੀਲ ਕਰ ਸਕਦੇ ਹਨ।'' ਇਸ ਕਾਨੂੰਨ ਤਹਿਤ ਹਿੰਦੂ ਭਾਈਚਾਰੇ ਦੇ ਮੈਂਬਰਾਂ ਵਿਚ ਨਿਰਧਾਰਤ ਘੱਟੋ-ਘੱਟ ਉਮਰ ਤੋਂ ਛੋਟੀ ਉਮਰ ਵਿਚ ਵਿਆਹ ਕਰਨ 'ਤੇ ਪਾਬੰਦੀ ਹੋਵੇਗੀ।

ਨੰਦ ਕੁਮਾਰ ਨੇ ਕਿਹਾ, ''ਹਿੰਦੂ ਭਾਈਚਾਰਾ ਜ਼ਬਰਦਸਤੀ ਧਰਮ ਬਦਲਣ ਅਤੇ ਬਹੁਤ ਛੋਟੀ ਉਮਰ ਵਿਚ ਲੜਕੀਆਂ ਦੇ ਵਿਆਹ ਦਾ ਵਿਰੋਧ ਕਰਦਾ ਰਿਹਾ ਹੈ। ਇਸ ਕਾਨੂੰਨ ਨੇ ਹਿੰਦੂ ਭਾਈਚਾਰੇ ਵਿਚ ਨਾਬਾਲਗਾ ਦੇ ਵਿਆਹ 'ਤੇ ਪਾਬੰਦੀ ਲਗਾ ਦਿਤੀ ਹੈ।''ਕੁਮਾਰ ਨੇ ਧਾਰਮਕ ਘੱਟ ਗਿਣਤੀ ਦੇ ਮੈਂਬਰਾਂ ਦੇ ਜ਼ਬਰਦਸਤੀ ਧਰਮ ਬਦਲਾਉਣ ਵਿਰੁਧ ਵੀ ਇਕ ਬਿੱਲ ਪੇਸ਼ ਕੀਤਾ ਹੈ ਪਰ ਬਿੱਲ ਸਿੰਧ ਵਿਧਾਨ ਸਭਾ ਸਕੱਤਰੇਤ ਵਿਚ ਧੂੜ ਖਾ ਰਿਹਾ ਹੈ। ਉਨ੍ਹਾਂ ਕਿਹਾ, ''ਇਸ ਕਾਨੂੰਨ ਵਿਚ ਸੋਧ ਦਾ ਉਦੇਸ਼ ਅੱਜ ਦੇ ਜ਼ਮਾਨੇ ਦੇ ਮੁਤਾਬਕ ਪੁਰਾਣੇ ਹੋ ਚੁੱਕੇ ਰੀਤੀ-ਰਿਵਾਜਾਂ ਤੋਂ ਛੁਟਕਾਰਾ ਪਾਉਣਾ ਹੈ।''          (ਏਜੰਸੀ)

Location: Pakistan, Sindh, Karachi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement