
ਚੀਨ ਨੇ ਅਮਰੀਕੀ ਅਧਿਕਾਰੀ ਦੀ ਤਾਇਵਾਨ ਫੇਰੀ ਦਾ ਕੀਤਾ ਵਿਰੋਧ
ਪੇਈਚਿੰਗ : ਦੁਨੀਆਂ ਨੂੰ ਕਰੋਨਾ ਵੰਡਣ ਵਾਲਾ ਚੀਨ ਹੁਣ ਅਪਣੀਆਂ ਵਿਸਥਾਰਵਾਦੀ ਨੀਤੀਆਂ ਕਾਰਨ ਸੁਰਖੀਆਂ 'ਚ ਹੈ। ਕਰੋਨਾ ਕਾਲ ਦੌਰਾਨ ਭਾਰਤ ਸਮੇਤ ਅਪਣੇ ਦੂਸਰੇ ਗੁਆਢੀ ਮੁਲਕਾਂ ਦੀਆਂ ਸਰਹੱਦਾਂ ਅੰਦਰ ਝਾਕਣ ਕਾਰਨ ਉਹ ਪਹਿਲਾਂ ਹੀ ਦੁਨੀਆਂ ਦੇ ਵਿਰੋਧ ਦਾ ਸਾਹਮਣਾ ਕਰ ਰਿਹਾ ਹੈ। ਇਸੇ ਦੌਰਾਨ ਉਸਦੇ ਅਮਰੀਕਾ ਨਾਲ ਵੀ ਸਬੰਧ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਦੱਖਣੀ ਚੀਨ ਸਾਗਰ ਨੂੰ ਲੈ ਕੇ ਵੀ ਦੋਵਾਂ ਮੁਲਕਾਂ ਵਿਚਾਲੇ ਤਣਾਅ ਪਹਿਲਾਂ ਹੀ ਸਿਖਰ 'ਤੇ ਹੈ।
Donald Trump
ਹੁਣ ਅਮਰੀਕਾ ਦੇ ਸਿਹਤ ਮੰਤਰੀ ਅਲੈਕਸ ਅਜ਼ਾਰ ਦੀ ਤਾਇਵਾਨ ਫੇਰੀ ਨੂੰ ਲੈ ਕੇ ਚੀਨ ਭੜਕ ਗਿਆ ਹੈ। ਇਸ ਨੂੰ ਲੈ ਕੇ ਚੀਨ ਨੇ ਤਿੱਖਾ ਕੂਟਨੀਤਕ ਵਿਰੋਧ ਪ੍ਰਗਟਾਉਣ ਦੇ ਨਾਲ ਨਾਲ ਸ਼ਕਤੀ ਪ੍ਰਦਰਸ਼ਨ ਵਜੋਂ ਤਾਇਵਾਨ ਦੇ ਹਵਾਈ ਖੇਤਰ ਤੋਂ ਆਪਣੇ ਲੜਾਕੂ ਜਹਾਜ਼ ਵੀ ਲੰਘਾਏ ਹਨ। ਚੀਨ ਦੀ ਇਸ ਹਰਕਤ ਤੋਂ ਬਾਅਦ ਇਸ ਦੇ ਅਮਰੀਕਾ ਨਾਲ ਰਿਸ਼ਤੇ ਹੋਰ ਖ਼ਰਾਬ ਹੋਣ ਦੇ ਅਸਾਰ ਬਣਦੇ ਜਾ ਰਹੇ ਹਨ।
Us, China
ਦੱਸਣਯੋਗ ਹੈ ਕਿ ਪਿਛਲੇ ਚਾਰ ਦਹਾਕਿਆਂ ਵਿੱਚ ਅਮਰੀਕਾ ਦੇ ਕਿਸੇ ਸਿਖਰਲੇ ਅਧਿਕਾਰੀ ਦੀ ਇਹ ਪਹਿਲੀ ਤਾਇਵਾਨ ਫੇਰੀ ਹੈ। ਅਜ਼ਾਰ ਨੇ ਅਪਣੀ ਤਿੰਨ ਰੋਜ਼ਾ ਫੇਰੀ ਦੀ ਸ਼ੁਰੂਆਤ ਤਾਇਵਾਨ ਦੀ ਰਾਸ਼ਟਰਪਤੀ ਤਾਇ ਇੰਗ-ਵਿਨ ਨਾਲ ਮੁਲਾਕਾਤ ਕਰਕੇ ਕੀਤੀ। ਖ਼ੁਦਮੁਖਤਿਆਰ ਟਾਪੂ ਤਾਇਵਾਨ ਨੂੰ ਅਪਣਾ ਹਿੱਸਾ ਮੰਨਣ ਵਾਲਾ ਚੀਨ ਕਿਸੇ ਵੀ ਉੱਚ-ਪੱਧਰੀ ਵਿਦੇਸ਼ੀ ਆਗੂ ਦੀ ਤਾਇਵਾਨ ਦੇ ਆਗੂਆਂ ਨਾਲ ਮੁਲਾਕਾਤ ਦਾ ਖੁੱਲ੍ਹੇਆਮ ਵਿਰੋਧ ਕਰਦਾ ਹੈ।
Us, China
ਅਜ਼ਾਰ ਦੀ ਤਾਇਵਾਨ ਫੇਰੀ ਉਸ ਵੇਲੇ ਪਾਈ ਗਈ ਹੈ ਜਦੋਂ ਅਮਰੀਕਾ ਤੇ ਚੀਨ ਵਿਚਾਲੇ ਤਣਾਅ ਬਣਿਆ ਹੋਇਆ ਹੈ। ਚੀਨ ਤੋਂ ਤਾਇਵਾਨ ਦੀ ਸੁਤੰਤਰਤਾ ਦੀ ਹਾਮੀ ਰਾਸ਼ਟਰਪਤੀ ਤਾਇ ਇੰਗ-ਵਿਨ ਨੇ ਕਿਹਾ ਕਿ ਅਜ਼ਾਰ ਦੀ ਇਸ ਫੇਰੀ ਨਾਲ ਤਾਇਵਾਨ-ਅਮਰੀਕਾ ਸਬੰਧਾਂ ਦੀ ਨਵੀਂ ਸ਼ੁਰੂਆਤ ਹੋਵੇਗੀ। ਉਨ੍ਹਾਂ ਵਾਸ਼ਿੰਗਟਨ 'ਤੇ ਤਾਇਪੇਈ ਵਿਚਾਲੇ ਸਹਿਯੋਗ ਦੀਆਂ ਵਧੇਰੇ ਸੰਭਾਵਨਾਵਾਂ ਦੀ ਇੱਛਾ ਜਤਾਈ।
China USA
ਪੇਈਚਿੰਗ ਨੇ ਇਸ ਫੇਰੀ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਇਸ ਫੇਰੀ ਨਾਲ ਅਮਰੀਕਾ ਨੇ 'ਵਨ-ਚਾਇਨਾ ਪਾਲਿਸੀ' (ਇਸ ਨੀਤੀ ਤਹਿਤ ਤਾਇਵਾਨ ਨੂੰ ਚੀਨ ਆਪਣਾ ਹਿੱਸਾ ਮੰਨਦਾ ਹੈ) ਪ੍ਰਤੀ ਵਚਨਬੱਧਤਾ ਦੀ ਉਲੰਘਣਾ ਕੀਤੀ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਜ਼ਹਾਓ ਲਿਜੀਆਨ ਨੇ ਕਿਹਾ ਕਿ ਅਮਰੀਕਾ ਤੇ ਤਾਇਵਾਨ ਵਿਚਾਲੇ ਅਧਿਕਾਰਤ ਰਿਸ਼ਤਿਆਂ ਦਾ ਚੀਨ ਕਰੜਾ ਵਿਰੋਧ ਕਰਦਾ ਹੈ। ਉਨ੍ਹਾਂ ਕਿਹਾ, ''ਅਸੀਂ ਅਮਰੀਕਾ ਕੋਲ ਸਖ਼ਤ ਵਿਰੋਧ ਪ੍ਰਗਟਾਇਆ ਹੈ। ਮੈਂ ਫਿਰ ਜ਼ੋਰ ਦੇ ਕੇ ਕਹਿਣਾ ਚਾਹੁੰਦਾ ਹਾਂ ਕਿ ਤਾਇਵਾਨ ਦਾ ਸਵਾਲ ਚੀਨ ਤੇ ਅਮਰੀਕਾ ਦੇ ਰਿਸ਼ਤਿਆਂ ਵਿਚਾਲੇ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।