
ਰਾਤੀਂ 12 ਵਜੇ ਰਾਕੇਟ ਨਾਲ ਕੀਤਾ ਹਮਲਾ
ਕਾਬੁਲ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਵਾਰ ਫਿਰ ਤਾਲਿਬਾਨੀ ਅਤਿਵਾਦੀਆਂ ਨੇ ਕਹਿਰ ਨਜ਼ਰ ਆਇਆ। ਮੰਗਲਵਾਰ-ਬੁੱਧਵਾਰ ਦੀ ਅੱਧੀ ਰਾਤ ਨੂੰ ਜਿਵੇਂ ਹੀ 12 ਵੱਜੇ, ਓਵੇਂ ਹੀ ਤਾਲਿਬਾਨੀ ਅਤਿਵਾਦੀਆਂ ਨੇ ਕਾਬੁਲ ਵਿਚ ਅਮਰੀਕੀ ਅੰਬੈਂਸੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਬੰਬ ਧਮਾਕਾ ਕੀਤਾ। ਤਾਲਿਬਾਨੀ ਅਤਿਵਾਦੀਆਂ ਨੇ ਇਹ ਹਮਲਾ ਕਰਨ ਲਈ 11 ਸਤੰਬਰ ਦਾ ਦਿਨ ਚੁਣਿਆ ਕਿਉਂਕਿ 18 ਸਾਲ ਪਹਿਲਾਂ ਅੱਜ ਦੇ ਦਿਨ ਹੀ ਅਮਰੀਕਾ ਦੇ ਵਰਲਡ ਟ੍ਰੇਡ ਸੈਂਟਰ ’ਤੇ ਅਤਿਵਾਦੀ ਹਮਲਾ ਹੋਇਆ ਸੀ,ਜਿਸ ਵਿਚ ਹਜ਼ਾਰਾਂ ਲੋਕ ਮਾਰੇ ਗਏ ਸਨ।
Rocket attack on US Embassy in Afghanistan on 9/11 anniversary
ਇਕ ਰਿਪੋਰਟ ਮੁਤਾਬਕ ਅਮਰੀਕੀ ਦੂਤਾਵਾਸ ਦੇ ਇਕ ਮੁਲਾਜ਼ਮ ਨੇ ਧਮਾਕੇ ਦੀ ਪੁਸ਼ਟੀ ਤਾਂ ਕੀਤੀ ਪਰ ਉਸ ਨੇ ਇਸ ਸਬੰਧੀ ਕੋਈ ਵੇਰਵੇ ਨਹੀਂ ਦਿੱਤੇ। ਧਮਾਕੇ ਵਾਲੀ ਥਾਂ ’ਤੇ ਦੂਰੋਂ ਹੀ ਭਾਰੀ ਮਾਤਰਾ ਵਿਚ ਧੂੰਆਂ ਉੱਠਦਾ ਦੇਖਿਆ ਗਿਆ। ਇਹ ਧਮਾਕਾ ਕਾਬੁਲ ਸਥਿਤ ਅਮਰੀਕੀ ਸਫ਼ਾਰਤਖਾਨੇ ਦੇ ਕੈਂਪਸ ਅੰਦਰ ਡਿੱਗੇ ਇਕ ਰਾਕੇਟ ਕਾਰਨ ਹੋਇਆ ਹੈ, ਜਿਸ ਨੂੰ ਤਾਲਿਬਾਨੀ ਅਤਿਵਾਦੀਆਂ ਨੇ ਦਾਗ਼ਿਆ ਸੀ।
Rocket attack on US Embassy in Afghanistan on 9/11 anniversary
ਦਰਅਸਲ ਇਹ ਹਮਲਾ ਅਜਿਹੇ ਸਮੇਂ ਵੀ ਹੋਇਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਾਲਿਬਾਨ ਨਾਲ ਸ਼ਾਂਤੀਵਾਰਤਾ ਰੋਕਣ ਦਾ ਐਲਾਨ ਕੀਤਾ ਹੈ। ਟਰੰਪ ਦੇ ਐਲਾਨ ਮਗਰੋਂ ਅਫ਼ਗਾਨਿਸਤਾਨ ਦੀ ਰਾਜਧਾਨੀ ’ਤੇ ਇਹ ਪਹਿਲਾ ਵੱਡਾ ਅਤਿਵਾਦੀ ਹਮਲਾ ਹੈ। ਉਂਝ ਪਿਛਲੇ ਹਫ਼ਤੇ ਵੀ ਦੋ ਕਾਰ ਬੰਬ ਧਮਾਕਿਆਂ ਵਿਚ ਕਈ ਵਿਅਕਤੀ ਮਾਰੇ ਗਏ ਸਨ, ਜਿਨ੍ਹਾਂ ਪਿੱਛੇ ਵੀ ਤਾਲਿਬਾਨ ਦਾ ਹੱਥ ਦੱਸਿਆ ਜਾ ਰਿਹਾ ਸੀ। ਇਸ ਹਮਲੇ ਵਿਚ ਕੌਮਾਂਤਰੀ ਨਾਟੋ ਮਿਸ਼ਨ ਦੇ ਦੋ ਮੈਂਬਰ ਵੀ ਮਾਰੇ ਗਏ ਸਨ।
Donald Trump
ਦੱਸ ਦਈਏ ਕਿ ਅਮਰੀਕਾ ਤੇ ਤਾਲਿਬਾਨ ਵਿਚਾਲੇ ਲਗਭਗ ਪਿਛਲੇ 20 ਸਾਲਾਂ ਤੋਂ ਜੰਗ ਚੱਲਦੀ ਆ ਰਹੀ ਹੈ ਤੇ ਉਸ ਦਾ ਹਾਲੇ ਤੱਕ ਕੋਈ ਨਤੀਜਾ ਨਹੀਂ ਨਿਕਲ ਸਕਿਆ। ਹੁਣ ਅਮਰੀਕਾ ਵੱਲੋਂ ਤਾਲਿਬਾਨ ਨਾਲ ਸ਼ਾਂਤੀ ਵਾਰਤਾ ਰੱਦ ਕੀਤੇ ਜਾਣ ਮਗਰੋਂ ਕਾਬੁਲ ’ਚ ਅਮਰੀਕੀ ਅੰਬੈਂਸੀ ’ਤੇ ਹਮਲਾ ਕਰਕੇ ਤਾਲਿਬਾਨੀ ਅਤਿਵਾਦੀਆਂ ਨੇ ਇਕ ਵਾਰ ਫਿਰ ਤੋਂ ਅਮਰੀਕਾ ਨੂੰ ਅਪਣੀ ਤਾਕਤ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਦੇਖਣਾ ਹੋਵੇਗਾ ਕਿ ਹੁਣ ਅਮਰੀਕਾ ਇਸ ਦਾ ਕਿਸ ਤਰ੍ਹਾਂ ਜਵਾਬ ਦੇਵੇਗਾ।
ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।