
ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.6 ਮਾਪੀ ਗਈ।
ਪੋਰਟ ਮੋਰੇਸਬੀ: ਦੱਖਣੀ-ਪੱਛਮੀ ਸਮੁੰਦਰੀ ਦੇਸ਼ ਪਾਪੂਆ ਨਿਊ ਗਿਨੀ 'ਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.6 ਮਾਪੀ ਗਈ। ਇਸ ਤੋਂ ਪਹਿਲਾਂ ਸ਼ੁਰੂਆਤੀ ਛੋਟੇ ਝਟਕੇ ਆਏ। ਭੂਚਾਲ ਦਾ ਕੇਂਦਰ ਰਾਜਧਾਨੀ ਪੋਰਟ ਮੋਰੇਸਬੀ ਤੋਂ ਕਰੀਬ 60 ਕਿਲੋਮੀਟਰ ਦੂਰ ਸੀ।
ਇੱਥੇ ਸਭ ਤੋਂ ਵੱਧ ਆਬਾਦੀ ਵਾਲਾ ਖੇਤਰ ਕਾਯਨਾਨਤੂ ਹੈ। ਇਹ ਭੂਚਾਲ ਦਾ ਕੇਂਦਰ ਵੀ ਸੀ। ਫਿਲਹਾਲ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਇੱਥੋਂ ਦੇ ਲੋਕਾਂ ਨੂੰ ਉੱਚੀਆਂ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ। ਸੁਨਾਮੀ ਦੀ ਚਿਤਾਵਨੀ ਅਜੇ ਜਾਰੀ ਨਹੀਂ ਕੀਤੀ ਗਈ ਹੈ। ਇਸ ਖੇਤਰ ਵਿਚ ਅਕਸਰ ਭੂਚਾਲ ਦੇ ਝਟਕੇ ਆਉਂਦੇ ਰਹਿੰਦੇ ਹਨ।