ਲੀਬੀਆ ਵਿਚ ਡੈਨੀਅਲ ਤੂਫਾਨ ਅਤੇ ਹੜ੍ਹ ਨੇ ਮਚਾਈ ਤਬਾਹੀ; 150 ਤੋਂ ਵੱਧ ਲੋਕਾਂ ਦੀ ਮੌਤ ਤੇ 200 ਲਾਪਤਾ
Published : Sep 11, 2023, 9:43 pm IST
Updated : Sep 11, 2023, 9:43 pm IST
SHARE ARTICLE
Libya declares emergency as Storm Daniel kills 150
Libya declares emergency as Storm Daniel kills 150

ਸਰਕਾਰ ਨੇ ਐਲਾਨੀ ਐਮਰਜੈਂਸੀ

 

ਕਾਹਿਰਾ: ਤੂਫਾਨ ਡੈਨੀਅਲ ਨੇ ਲੀਬੀਆ ਵਿਚ ਭਾਰੀ ਤਬਾਹੀ ਮਚਾਈ ਹੈ। ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਅਬਦੁਲ ਜਲੀਲ ਨੇ ਦਸਿਆ ਕਿ ਹੁਣ ਤਕ 150 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 200 ਤੋਂ ਵੱਧ ਲਾਪਤਾ ਹਨ। ਭਾਰੀ ਮੀਂਹ ਅਤੇ ਤੂਫਾਨੀ ਹਵਾਵਾਂ ਕਾਰਨ ਬਚਾਅ ਕਾਰਜਾਂ ਵਿਚ ਵੀ ਕਾਫੀ ਮੁਸ਼ਕਲ ਹੋ ਰਹੀ ਹੈ। ਦੇਸ਼ ਦੇ ਪੂਰਬੀ ਹਿੱਸੇ ਵਿਚ ਹਜ਼ਾਰਾਂ ਘਰ ਅਜਿਹੇ ਹਨ ਜਿਥੇ ਦੋ ਦਿਨਾਂ ਤੋਂ ਬਿਜਲੀ ਨਹੀਂ ਹੈ। ਇਕ ਰੀਪੋਰਟ ਮੁਤਾਬਕ ਪੁਰਾਣੀ ਇਮਾਰਤ ਦੇ ਡਿੱਗਣ ਨਾਲ ਉਸ ਵਿਚ ਰਹਿ ਰਹੇ ਸਾਰੇ 12 ਲੋਕਾਂ ਦੀ ਮੌਤ ਹੋ ਗਈ। ਸਰਕਾਰ ਨੇ ਜ਼ਿਆਦਾਤਰ ਹਿੱਸਿਆਂ ਵਿਚ ਐਮਰਜੈਂਸੀ ਲਗਾ ਦਿਤੀ ਹੈ।

ਇਹ ਵੀ ਪੜ੍ਹੋ: ਪੈਨਲਿਸਟਾਂ ਵਲੋਂ ਇਤਿਹਾਸਕ ਥਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਜ਼ੋਰ 

ਮੀਡੀਆ ਰੀਪੋਰਟਾਂ ਮੁਤਾਬਕ ਲੀਬੀਆ 'ਚ ਪੰਜ ਦਿਨਾਂ ਤੋਂ ਮੀਂਹ ਪੈ ਰਿਹਾ ਸੀ ਪਰ ਸ਼ਨਿਚਰਵਾਰ ਅਤੇ ਐਤਵਾਰ ਨੂੰ ਇਥੇ ਤੇਜ਼ ਹਵਾਵਾਂ ਚੱਲੀਆਂ ਅਤੇ ਇਸ ਤੋਂ ਬਾਅਦ ਵੱਡੇ ਸ਼ਹਿਰਾਂ 'ਚ ਵੀ ਹੜ੍ਹ ਆ ਗਏ। ਦੇਸ਼ ਦੇ ਪੂਰਬੀ ਹਿੱਸੇ ਵਿਚ ਸੱਭ ਤੋਂ ਮਾੜੀ ਸਥਿਤੀ ਹੈ। ਇਥੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਕਰੀਬ ਇਕ ਹਫ਼ਤੇ ਤੋਂ ਬੰਦ ਹਨ। ਸਰਕਾਰ ਦੇ ਕਈ ਮੰਤਰੀ ਵੀ ਅਪਣੇ ਦਫ਼ਤਰ ਨਹੀਂ ਪਹੁੰਚ ਸਕੇ।

ਇਹ ਮੀਂਹ ਡੈਨੀਅਲ ਤੂਫਾਨ ਕਾਰਨ ਹੋ ਰਿਹਾ ਹੈ। ਪਿਛਲੇ ਹਫ਼ਤੇ ਵੀ ਯੂਰਪ ਵਿਚ ਇਸ ਤੂਫ਼ਾਨ ਕਾਰਨ 18 ਲੋਕਾਂ ਦੀ ਮੌਤ ਹੋ ਗਈ ਸੀ। ਹਾਲਾਂਕਿ ਇਸ ਸਮੇਂ ਲੀਬੀਆ ਵਿਚ ਕਰਫਿਊ ਲਗਾ ਦਿਤਾ ਗਿਆ ਸੀ। ਸਰਕਾਰ ਦਾ ਕਹਿਣਾ ਹੈ ਕਿ ਕੁੱਝ ਲੋਕ ਸਥਿਤੀ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਸਨ।

ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ ਨੇ ਮੀਂਹ ਨੇ ਮਚਾਈ ਤਬਾਹੀ: 19 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ ’ਚ ਸਕੂਲ ਬੰਦ

ਬੀਬੀਸੀ ਦੀ ਇਕ ਰੀਪੋਰਟ ਵਿਚ ਕਿਹਾ ਗਿਆ ਹੈ ਕਿ ਲੀਬੀਆ ਦੀ ਫੌਜ ਦੇ 7 ਸੈਨਿਕ ਮਾਰੇ ਗਏ ਹਨ, ਜਦਕਿ ਕਈ ਲਾਪਤਾ ਹਨ। ਇਹ ਸਾਰੇ ਬਚਾਅ ਕਾਰਜ ਲਈ ਬਣਾਈ ਗਈ ਵਿਸ਼ੇਸ਼ ਟੀਮ ਦਾ ਹਿੱਸਾ ਸਨ। ਬੇਨਗਾਜ਼ੀ ਦੇ ਇਕ ਅਧਿਕਾਰੀ ਨੇ ਕਿਹਾ- ਸਥਿਤੀ ਬਹੁਤ ਖਰਾਬ ਹੈ ਅਤੇ ਸਰਕਾਰ ਲੋਕਾਂ ਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜੇਕਰ ਬਰਸਾਤ ਜਲਦੀ ਨਾ ਰੁਕੀ ਤਾਂ ਸਮੱਸਿਆਵਾਂ ਖਤਰਨਾਕ ਪੱਧਰ ਤਕ ਪਹੁੰਚ ਜਾਣਗੀਆਂ।

ਇਹ ਵੀ ਪੜ੍ਹੋ: ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023: ਪੰਜਾਬ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਰਵਾਇਤੀ ਪਕਵਾਨਾਂ ਦੀ ਪੇਸ਼ਕਸ ਲਈ ਤਿਆਰ 

ਬੇਨਗਾਜ਼ੀ ਅਤੇ ਮਿਸਤਰਾ ਸ਼ਹਿਰਾਂ ਵਿਚ ਸਥਿਤੀ ਸਭ ਤੋਂ ਖਰਾਬ ਹੈ। ਲੀਬੀਆ ਵਿਚ ਕੁੱਲ ਚਾਰ ਬੰਦਰਗਾਹਾਂ ਹਨ ਜਿਥੋਂ ਦੂਜੇ ਦੇਸ਼ਾਂ ਨੂੰ ਤੇਲ ਦੀ ਸਪਲਾਈ ਕੀਤੀ ਜਾਂਦੀ ਹੈ। ਇਨ੍ਹਾਂ ਨੂੰ ਖ਼ਤਰੇ ਨੂੰ ਦੇਖਦਿਆਂ ਸਰਕਾਰ ਨੇ ਹੰਗਾਮੀ ਮੀਟਿੰਗ ਕੀਤੀ ਅਤੇ ਬਾਅਦ ਵਿਚ ਇਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ। ਸੰਯੁਕਤ ਰਾਸ਼ਟਰ ਵੀ ਲੀਬੀਆ ਦੇ ਵਿਗੜਦੇ ਹਾਲਾਤ 'ਤੇ ਨਜ਼ਰ ਰੱਖ ਰਿਹਾ ਹੈ। ਕਾਹਿਰਾ 'ਚ ਇਸ ਦੇ ਬੁਲਾਰੇ ਨੇ ਕਿਹਾ- ਅਸੀਂ ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ। ਸਾਡੇ ਵਲੋਂ ਉਨ੍ਹਾਂ ਨੂੰ ਜੋ ਵੀ ਮਦਦ ਦਿੱਤੀ ਜਾ ਸਕਦੀ ਹੈ, ਉਹ ਤੁਰੰਤ ਮੁਹੱਈਆ ਕਰਵਾਈ ਜਾਵੇਗੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement