
ਪਾਕਿਸਤਾਨੀ ਫ਼ੌਜ ਨੇ ਤਿੰਨ ਮੇਜਰ ਨੂੰ ਗ਼ੈਰ ਕਾਨੂੰਨੀ ਸਰਗਰਮੀਆਂ 'ਚ ਸ਼ਾਮਲ ਹੋਣ ਤੇ ਅਹੁਦੇ ਦੀ ਦੁਰਵਰਤੋਂ...
ਇਸਲਾਮਾਬਾਦ: ਪਾਕਿਸਤਾਨੀ ਫ਼ੌਜ ਨੇ ਤਿੰਨ ਮੇਜਰ ਨੂੰ ਗ਼ੈਰ ਕਾਨੂੰਨੀ ਸਰਗਰਮੀਆਂ 'ਚ ਸ਼ਾਮਲ ਹੋਣ ਤੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ 'ਚ ਬਰਖ਼ਾਸਤ ਕਰ ਦਿੱਤਾ ਹੈ। ਫ਼ੌਜ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇੰਟਰ ਸਰਵਿਸਿਜ ਪਬਲਿਕ ਰਿਲੇਸ਼ੰਸ ਨੇ ਇਕ ਬਿਆਨ 'ਚ ਦੱਸਿਆ ਕਿ ਤਿੰਨ ਮੇਜਰਾਂ 'ਚੋਂ ਦੋ ਨੂੰ ਜੇਲ੍ਹ ਦੀ ਸਖ਼ਤ ਸਜ਼ਾ ਵੀ ਸੁਣਾਈ ਗਈ ਹੈ।
Pakistan Army
ਤਿੰਨਾਂ ਨੂੰ ਅਨੁਸ਼ਾਸਨਹੀਣਤਾ ਤੇ ਦੁਰਵਿਹਾਰ ਦਾ ਦੋਸ਼ੀ ਪਾਇਆ ਗਿਆ ਹੈ। ਇਨ੍ਹਾਂ 'ਤੇ ਅਹੁਦੇ ਦੀ ਦੁਰਵਰਤੋਂ ਤੇ ਗ਼ੈਰ ਕਾਨੂੰਨੀ ਸਰਗਰਮੀਆਂ 'ਚ ਸ਼ਾਮਲ ਹੋਣ ਦੇ ਵੀ ਦੋਸ਼ ਹਨ। ਫ਼ੌਜ ਦੀ ਮੀਡੀਆ ਬ੍ਰਾਂਚ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।
pakistan army head
ਜ਼ਿਕਰਯੋਗ ਹੈ ਕਿ ਕਰੀਬ ਦੋ ਮਹੀਨੇ ਪਹਿਲਾਂ ਵੀ ਪਾਕਿਸਤਾਨੀ ਫ਼ੌਜ ਨੇ ਇਸੇ ਤਰ੍ਹਾਂ ਦੇ ਮਾਮਲੇ 'ਚ ਇਕ ਅਧਿਕਾਰੀ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਸੀ। ਉਸ ਨੂੰ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ 'ਚ ਉਮਰਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। ਮਈ 'ਚ ਵੀ ਬਿ੍ਗੇਡੀਅਰ (ਸੇਵਾਮੁਕਤ) ਰਾਜਾ ਰਿਜਵਾਨ ਤੇ ਇਕ ਪ੍ਰਸ਼ਾਸਨਿਕ ਅਧਿਕਾਰੀ ਵਸੀਮ ਅਕਰਮ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।