ਭ੍ਰਿਸ਼ਟਾਚਾਰ ਨੂੰ ਲੈ ਕੇ ਘਿਰੇ PM ਖਿਲਾਫ਼ ਸੜਕਾਂ 'ਤੇ ਉਤਰੇ ਇਸ ਦੇਸ਼ ਦੇ ਲੋਕ, ਮੰਗਿਆ ਅਸਤੀਫ਼ਾ
Published : Oct 11, 2020, 11:35 am IST
Updated : Oct 11, 2020, 11:35 am IST
SHARE ARTICLE
 Israeli protests against Netanyahu
Israeli protests against Netanyahu

ਪੀਐਮ ਦੇ ਵਿਰੋਧ 'ਚ ਬੀਤੇ ਚਾਰ ਮਹੀਨਿਆਂ ਤੋਂ ਹਰ ਵੀਕੈਂਡ ਦੇਸ਼ਵਾਸੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ  

ਯਰੂਸ਼ਲਮ: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਅਸਤੀਫੇ ਦੀ ਮੰਗ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਲੋਕਾਂ ਨੇ ਪ੍ਰਦਰਸ਼ਨ ਕੀਤਾ।  ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਸਹੀ ਤਰੀਕੇ ਨਾਲ ਨਜਿੱਠਣ ਵਿਚ ਅਸਫਲ ਰਹੇ।

 Israeli protests against NetanyahuIsraeli protests against Netanyahu

ਸ਼ਨੀਵਾਰ ਨੂੰ ਸੈਂਕੜੇ ਵੱਖ-ਵੱਖ ਸਥਾਨਾਂ 'ਤੇ ਦੇਸ਼ ਦੇ ਲੋਕਾਂ ਨੇ ਇਕੱਠੇ ਹੋ ਕੇ ਪੀਐਮ ਵਿਰੋਧੀ ਪ੍ਰਦਰਸ਼ਨ ਕੀਤੇ। ਇਜ਼ਰਾਇਲ ਦੀ ਰਾਜਧਾਨੀ ਵਿਚ ਸਥਿਤ ਪੀਐਮ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਲੌਕਡਾਊਨ ਕਾਰਨ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਹੈ। ਇਸ ਲਈ ਲੋਕਾਂ ਨੇ ਲੌਕਡਾਊਨ ਦੇ ਨਿਯਮਾਂ ਅਨੁਸਾਰ ਅਪਣੇ ਘਰਾਂ ਦੇ ਇਕ ਕਿਲੋਮੀਟਰ ਦੇ ਘੇਰੇ ਵਿਚ ਰਹਿ ਕੇ ਹੀ ਪ੍ਰਦਰਸ਼ਨ ਕੀਤੇ।

 Israeli protests against NetanyahuIsraeli protests against Netanyahu

ਸਭ ਤੋਂ ਵੱਡਾ ਪ੍ਰਦਰਸ਼ਨ ਤੇਲ ਅਵੀਵ ਦੇ ਹਬੀਮਾ ਸਕੁਏਅਰ 'ਤੇ ਹੋਇਆ, ਜਿੱਥੇ ਕਈ ਹਜ਼ਾਰਾਂ ਦੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਇਕੱਠੇ ਹੋਏ। ਕੁਝ ਲੋਕਾਂ ਨੇ ਬੈਨਰ ਫੜੇ ਹੋਏ ਸਨ, ਜਿਨ੍ਹਾਂ 'ਤੇ ਲਿਖਿਆ ਸੀ, ' ਬੀਬੀ ( ਇਜ਼ਰਾਇਲ ਦੇ ਪੀਐਮ ਨੇਤਨਯਾਹੂ ਨੂੰ ਦੇਸ਼ ਵਿਚ ਇਸ ਨਾਂਅ ਨਾਲ ਵੀ ਬੁਲਾਇਆ ਜਾਂਦਾ ਹੈ) ਤੁਸੀਂ ਮੇਰਾ ਭਵਿੱਖ ਬਰਬਾਦ ਕਰ ਰਹੇ ਹੋ'।

 Israeli protests against NetanyahuIsraeli protests against Netanyahu

ਇੱਥੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਝੜਪ ਵੀ ਹੋਈ। ਨੇਤਨਯਾਹੂ ਖਿਲਾਫ਼ ਧੋਖਾਧੜੀ, ਵਿਸ਼ਵਾਸਘਾਤ ਅਤੇ ਰਿਸ਼ਵਰਖੋਰੀ ਦੇ ਮਾਮਲੇ ਚੱਲ ਰਹੇ ਹਨ। ਪ੍ਰਦਰਸ਼ਨਕਾਰੀ ਬੀਤੇ ਚਾਰ ਮਹੀਨਿਆਂ ਤੋਂ ਹਫ਼ਤੇ ਦੇ ਅਖੀਰਲੇ ਦਿਨਾਂ ਵਿਚ ਉਹਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਹਨਾਂ ਦੀ ਅਸਤੀਫ਼ੇ ਦੀ ਮੰਗ ਕਰਦੇ ਹਨ।

Israeli protests against NetanyahuIsraeli protests against Netanyahu

ਇਜ਼ਰਾਇਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਸਾਰੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ 'ਖੱਬੇਪੱਖੀ ਅਤੇ ਅਰਾਜਕਤਾਵਾਦੀ' ਦੱਸਿਆ ਹੈ। 

Location: Israel, Jerusalem, Jerusalem

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement