
ਭਾਰਤ ਅਤੇ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੋਲ ਦਿੱਤਾ ਗਿਆ ਹੈ।
ਇਸਲਾਮਾਬਾਦ: ਭਾਰਤ ਅਤੇ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੋਲ ਦਿੱਤਾ ਗਿਆ ਹੈ। ਹੁਣ ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਵਿਚ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੀ ਯਾਤਰਾ ਅਸਾਨੀ ਨਾਲ ਕਰ ਸਕਣਗੇ। ਦੱਸ ਦਈਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ। ਉਹਨਾਂ ਨੇ ਡੇਡਾ ਬਾਬਾ ਨਾਨਕ ਸਥਿਤ ਲਾਂਘੇ ਦੇ ਚੈੱਕ ਪੋਸਟ ਤੋਂ 550 ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕੀਤਾ ਸੀ।
ਇਸ ਦੇ ਨਾਲ ਹੀ ਉਸੇ ਦਿਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਪਾਕਿਸਤਾਨ ਪਾਸਿਓਂ ਲਾਂਘੇ ਦਾ ਉਦਘਾਟਨ ਕੀਤਾ ਸੀ। ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸਿੱਖਾਂ ਲਈ ਬਹੁਤ ਵੀ ਮਹੱਤਵਪੂਰਨ ਮੰਨਿਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ 1522 ਵਿਚ ਕਰਤਾਰਪੁਰ ਆਏ ਸਨ ਅਤੇ ਇਸ ਸਥਾਨ ‘ਤੇ ਉਹਨਾਂ ਨੇ ਅਪਣੀ ਜ਼ਿੰਦਗੀ ਦੇ 17 ਸਾਲ 5 ਮਹੀਨੇ 9 ਦਿਨ ਗੁਜ਼ਾਰੇ ਸਨ।
1947 ਵਿਚ ਹੋਈ ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਹੈ ਜਦੋਂ ਭਾਰਤੀ ਸਿੱਖ ਕਰਤਾਰਪੁਰ ਸਾਹਿਬ ਦੇ ਅਸਾਨੀ ਨਾਲ ਦਰਸ਼ਨ ਕਰ ਸਕਦੇ ਹਨ। ਲਾਂਘਾ ਖੁੱਲ੍ਹਣ ਤੋਂ ਬਾਅਦ ਪਾਕਿਸਤਾਨ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆਏ ਭਾਰਤੀ ਸਿੱਖਾਂ ਨੇ ਦੱਸਿਆ ਕਿ ਉੱਥੋਂ ਦਾ ਨਜ਼ਾਰਾ ਬਹੁਤ ਦੀ ਵਧੀਆ ਸੀ। ਇਸ ਦੇ ਨਾਲ ਹੀ ਉਹਨਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਉਹਨਾਂ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਕਰਤਾਰਪੁਰ ਸਾਹਿਬ ਵਿਖੇ ਹਿੰਦੂ-ਮੁਸਲਿਮ ਭਾਈਚਾਰੇ ਦੇ ਲੋਕ ਮਿਲ ਕੇ ਬੜੇ ਪਿਆਰ ਨਾਲ ਲੰਗਰ ਦੀ ਤਿਆਰੀ ਅਤੇ ਸੇਵਾ ਕਰਦੇ ਹਨ। ਇਸ ਪਵਿੱਤਰ ਅਸਥਾਨ ਤੋਂ ਹੀ ਬਾਬਾ ਨਾਨਕ ਨੇ ਲੰਗਰ ਪ੍ਰਥਾ ਦੀ ਸ਼ੁਰੂਆਤ ਕੀਤੀ ਸੀ। ਇਸ ਸਥਾਨ ‘ਤੇ ਹੀ ਉਨ੍ਹਾਂ ਨੇ ਖੇਤੀ ਕੀਤੀ ਅਤੇ ਲੋਕਾਂ ਨੂੰ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦਾ ਸੰਦੇਸ਼ ਦਿੱਤਾ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।