
ਦੋ ਲੋਕ ਗੰਭੀਰ ਜ਼ਖਮੀ
ਮੱਧ ਮੈਕਸੀਕੋ ਦੇ ਰਾਜ ਗੁਆਨਾਜੁਆਟੋ ਵਿਚ ਇਕ ਬਾਰ ਵਿਚ ਹੋਈ ਗੋਲੀਬਾਰੀ ਵਿਚ 9 ਲੋਕਾਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਦੱਸੇ ਜਾ ਰਹੇ ਹਨ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਰਾਤ 9 ਵਜੇ (ਸਥਾਨਕ ਸਮੇਂ ਅਨੁਸਾਰ) ਸੇਲੀਆ ਦੇ ਬਾਹਰ ਅਪਾਸੀਓ ਏਲ ਆਲਟੋ ਸ਼ਹਿਰ ਦੇ ਬਾਰ ਵਿੱਚ ਇੱਕ ਹਥਿਆਰਬੰਦ ਸਮੂਹ ਪਹੁੰਚਿਆ ਅਤੇ ਉੱਥੇ ਮੌਜੂਦ ਲੋਕਾਂ 'ਤੇ ਗੋਲੀਆਂ ਚਲਾ ਦਿੱਤੀਆਂ। ਗੁਆਨਾਜੁਆਟੋ ਰਾਜ ਪੁਲਿਸ ਦੇ ਅਨੁਸਾਰ, ਗੋਲੀਬਾਰੀ ਵਿੱਚ ਪੰਜ ਪੁਰਸ਼ ਅਤੇ ਚਾਰ ਔਰਤਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 2 ਹੋਰ ਔਰਤਾਂ ਦੇ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਰਾਜ ਅਤੇ ਸੰਘੀ ਅਧਿਕਾਰੀਆਂ ਦੇ ਨਾਲ-ਨਾਲ ਨੈਸ਼ਨਲ ਗਾਰਡ ਦੀਆਂ ਇਕਾਈਆਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀਆਂ ਨੇ ਇਸ ਘਟਨਾ ਤੋਂ ਬਾਅਦ ਇੱਕ ਪੋਸਟਰ ਵੀ ਛੱਡ ਦਿੱਤਾ ਹੈ ਪਰ ਪੁਲਿਸ ਅਜੇ ਤੱਕ ਦੋਸ਼ੀਆਂ ਦੀ ਪਹਿਚਾਣ ਨਹੀਂ ਕਰ ਸਕੀ ਹੈ।
ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਹਥਿਆਰਬੰਦ ਵਿਅਕਤੀਆਂ ਦਾ ਇਕ ਸਮੂਹ ਬੁੱਧਵਾਰ ਰਾਤ ਸਥਾਨਕ ਸਮੇਂ ਮੁਤਾਬਕ ਕਰੀਬ 9 ਵਜੇ ਬਾਰ 'ਚ ਪਹੁੰਚਿਆ ਸੀ। ਜਿੱਥੇ ਗਿਰੋਹ ਦੇ ਕੁਝ ਦੋਸ਼ੀਆਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਧਮਕੀ ਭਰਿਆ ਪਰਚਾ ਵੀ ਛੱਡ ਦਿੱਤਾ।