ਦੁਖਦਾਈ! ਕੈਨੇਡਾ 'ਚ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

By : KOMALJEET

Published : Dec 11, 2022, 11:05 am IST
Updated : Dec 11, 2022, 11:05 am IST
SHARE ARTICLE
Punjabi News
Punjabi News

ਐਡਮਿੰਟਨ ਪੁਲਿਸ ਨੇ ਜਾਰੀ ਕੀਤੀਆਂ ਸ਼ੱਕੀ ਕਾਰ ਦੀਆਂ ਤਸਵੀਰਾਂ 

ਸਨਰਾਜ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ
ਐਡਮਿੰਟਨ :
ਪੰਜਾਬੀਆਂ ਦਾ ਕੈਨੇਡਾ ਸਮੇਤ ਹੋਰ ਦੇਸ਼ਾਂ ਵਿਚ ਜਾਣ ਦਾ ਰੁਝਾਨ ਕਾਫੀ ਵੱਧ ਗਿਆ ਹੈ ਭਾਵੇਂ ਉਹ ਉਚੇਰੀ ਪੜ੍ਹਾਈ ਲਈ ਹੋਵੇ ਜਾਂ ਫਿਰ ਚੰਗੇ ਭਵਿੱਖ ਲਈ ਪਰ ਉਥੇ ਰਹਿੰਦਿਆਂ ਕਈ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸੇ ਤਰਾਂ ਹੀ ਹੁਣ ਕੈਨੇਡਾ ਦੇ ਐਡਮਿੰਟਨ ਤੋਂ ਅਤਿ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਜਿਸ ਦੀ ਪਛਾਣ ਸਨਰਾਜ ਸਿੰਘ ਵਜੋਂ ਹੋਈ ਹੈ। 

ਇਸ ਸਬੰਧ ਵਿਚ ਸਥਾਨਕ ਪੁਲਿਸ ਵਲੋਂ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਐਡਮਿੰਟਨ ਪੁਲਿਸ ਵਲੋਂ ਇਸ ਮਾਮਲੇ ਵਿਚ ਇੱਕ ਸ਼ੱਕੀ ਕਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ ਜੋ ਕਤਲ ਦੇ ਸਮੇਂ ਉਸ ਇਲਾਕੇ ਵਿਚੋਂ ਲੰਘੀ ਸੀ। ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਸ ਗੱਡੀ ਅਤੇ ਇਸ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਕਰ ਸਕਦਾ ਹੈ ਜਾਂ ਗੋਲੀਬਾਰੀ ਬਾਰੇ ਜਾਣਕਾਰੀ ਰੱਖਦਾ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।

ਜ਼ਿਕਰਯੋਗ ਹੈ ਕਿ ਇਹ ਘਟਨਾ 3 ਦਸੰਬਰ ਦੀ ਰਾਤ ਨੂੰ ਵਾਪਰੀ ਸੀ ਤੇ ਪੁਲਿਸ ਵਲੋਂ ਹੁਣ ਸਨਰਾਜ ਸਿੰਘ ਦੀ ਪਛਾਣ ਜਾਰੀ ਕੀਤੀ ਗਈ ਹੈ। ਐਡਮਿੰਟਨ ਪੁਲਿਸ ਨੂੰ 3 ਦਸੰਬਰ ਨੂੰ 51 ਸਟਰੀਟ ਤੇ 13 ਐਵੇਨਿਊ ਦੇ ਖੇਤਰ ਵਿਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੂੰ ਉੱਥੇ ਜ਼ਖ਼ਮੀ ਹਾਲਤ ਵਿਚ ਇਕ ਨੌਜਵਾਨ ਮਿਲਿਆ, ਜਿਸ ਦੀ ਬਾਅਦ ਵਿਚ ਪਛਾਣ ਸਨਰਾਜ ਸਿੰਘ ਵਜੋਂ ਹੋਈ। ਉਸਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।
 

Location: Canada, Alberta, Edmonton

SHARE ARTICLE

ਏਜੰਸੀ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement