ਕੈਨੇਡਾ 'ਚ ਸ਼ਰਾਬ ਦੀ ਇਕ ਬੋਤਲ ਲਈ 8 ਨਾਬਾਲਗ ਕੁੜੀਆਂ ਨੇ ਕੀਤਾ ਵਿਅਕਤੀ ਦਾ ਕਤਲ 
Published : Jan 12, 2023, 1:34 pm IST
Updated : Jan 12, 2023, 1:36 pm IST
SHARE ARTICLE
 8 minor girls killed a person for a bottle of alcohol in Canada
8 minor girls killed a person for a bottle of alcohol in Canada

ਕਤਲ ਵਾਲੇ ਦਿਨ ਟੋਰਾਂਟੋ ਦੇ ਕਈ ਮੈਟਰੋ ਸਟੇਸ਼ਨਾਂ 'ਤੇ ਕੁੜੀਆਂ ਦੇ ਸਮੂਹਾਂ ਵੱਲੋਂ ਕਈ ਲੋਕਾਂ 'ਤੇ ਹਮਲਾ ਕੀਤਾ ਗਿਆ ਸੀ।    

 

ਟੋਰਾਂਟੋ : ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ 59 ਸਾਲਾ ਵਿਅਕਤੀ ਦੇ ਕਤਲ ਦਾ ਪੁਲਿਸ ਨੇ ਖੁਲਾਸਾ ਕੀਤਾ ਹੈ। ਪਿਛਲੇ ਮਹੀਨੇ ਟੋਰਾਂਟੋ ਵਿਚ ਇੱਕ ਵਿਅਕਤੀ ਦਾ ਨਾਬਾਲਗ ਕੁੜੀਆਂ ਦੁਆਰਾ ਬੇਰਹਿਮੀ ਨਾਲ ਕਤਲ ਕਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਟੋਰਾਂਟੋ ਪੁਲਿਸ ਲਗਾਤਾਰ ਕਤਲ ਦੇ ਦੋਸ਼ੀਆਂ ਦੀ ਪਹਿਚਾਣ ਕਰਨ ਵਿਚ ਲੱਗੀ ਹੋਈ ਸੀ। ਇਸ ਕਤਲ ਕਾਂਡ ਵਿਚ ਪੁਲਿਸ ਨੂੰ ਹੁਣ ਸਫ਼ਲਤਾ ਮਿਲੀ ਹੈ। ਪੁਲਿਸ ਨੇ ਕਤਲ ਕਰਨ ਵਾਲੀਆਂ ਕੁੜੀਆਂ ਦੀ ਪਛਾਣ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਕਤਲ ਵਾਲੇ ਦਿਨ ਟੋਰਾਂਟੋ ਦੇ ਕਈ ਮੈਟਰੋ ਸਟੇਸ਼ਨਾਂ 'ਤੇ ਕੁੜੀਆਂ ਦੇ ਸਮੂਹਾਂ ਵੱਲੋਂ ਕਈ ਲੋਕਾਂ 'ਤੇ ਹਮਲਾ ਕੀਤਾ ਗਿਆ ਸੀ।  

ਇਹ ਵੀ ਪੜ੍ਹੋ -  ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਜ਼ਾਰੀ

ਦਰਅਸਲ ਪਿਛਲੇ ਸਾਲ ਦਸੰਬਰ 'ਚ 59 ਸਾਲਾ ਕੇਨ ਲੀ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਕਤਲ ਦੀ ਗੁੱਥੀ ਸੁਲਝਾਉਣ ਵਿਚ ਲੱਗੀ ਹੋਈ ਸੀ। ਟੋਰਾਂਟੋ ਪੁਲਿਸ ਨੇ ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਕੇਨ ਲੀ ਦਾ ਕਤਲ 17 ਦਸੰਬਰ ਦੀ ਰਾਤ 10 ਅਤੇ 12 ਵਜੇ ਦੇ ਵਿਚਕਾਰ ਕੀਤਾ ਗਿਆ ਸੀ। ਪੁਲਿਸ ਨੇ ਕੁੜੀਆਂ ਦੇ ਨਾਬਾਲਗ ਹੋਣ ਦਾ ਹਵਾਲਾ ਦਿੰਦੇ ਹੋਏ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਉਸ ਰਾਤ 10 ਤੋਂ 12 ਵਜੇ ਦੇ ਦੌਰਾਨ 5 ਮੈਟਰੋ ਸਟੇਸ਼ਨਾਂ ਦੇ ਵਿਚਕਾਰ ਹੋਰ ਲੋਕਾਂ 'ਤੇ ਵੀ ਹਮਲਾ ਕੀਤਾ ਗਿਆ।

ਪੁਲਿਸ ਨੇ ਉਨ੍ਹਾਂ ਪੀੜਤਾਂ ਨੂੰ ਵੀ ਅੱਗੇ ਆਉਣ ਲਈ ਕਿਹਾ ਹੈ। ਪੁਲਿਸ ਨੇ ਦੱਸਿਆ ਕਿ 17 ਦਸੰਬਰ ਦੀ ਰਾਤ ਨੂੰ 8 ਕੁੜੀਆਂ ਦੇ ਇੱਕ ਸਮੂਹ ਨੇ 59 ਸਾਲਾ ਕੇਨ ਲੀ ਦੀ ਕੁੱਟਮਾਰ ਕਰਨ ਤੋਂ ਬਾਅਦ ਚਾਕੂਆਂ ਨਾਲ ਉਸ 'ਤੇ ਹਮਲਾ ਕਰ ਦਿੱਤਾ। ਹਸਪਤਾਲ 'ਚ ਇਲਾਜ ਦੌਰਾਨ ਲੀ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸਾਰੀਆਂ ਅੱਠ ਕੁੜੀਆਂ ਨਾਬਾਲਗ ਹਨ, ਜਿਸ ਵਿਚ ਤਿੰਨ ਕੁੜੀਆਂ 13 ਸਾਲ, ਤਿੰਨ 14 ਸਾਲ ਅਤੇ ਦੋ ਕੁੜੀਆਂ 16 ਸਾਲ ਦੀਆਂ ਹਨ।

ਦੱਸਿਆ ਗਿਆ ਹੈ ਕਿ ਇਹ ਕੁੜੀਆਂ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਨੂੰ ਮਿਲੀਆਂ ਸਨ ਅਤੇ ਗ੍ਰੇਟਰ ਟੋਰਾਂਟੋ ਏਰੀਆ ਵਿਚ ਉਨ੍ਹਾਂ ਦਾ ਘਰ ਹੈ। ਪੁਲਿਸ ਨੇ ਕੁੜੀਆਂ ਦੀ ਪਛਾਣ ਜਨਤਕ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਕਤਲ ਇਕ ਬੋਤਲ ਸ਼ਰਾਬ ਲਈ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਕੁੜੀਆਂ ਮ੍ਰਿਤਕ ਕੋਲੋਂ ਸ਼ਰਾਬ ਦੀ ਬੋਤਲ ਛੁਡਾਉਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਜਿਸ ਤੋਂ ਬਾਅਦ ਵਿਵਾਦ ਵਧ ਗਿਆ ਅਤੇ ਉਹਨਾਂ ਨੇ ਲੀ ਦਾ ਕਤਲ ਕਰ ਦਿੱਤਾ। 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement