ਕੈਨੇਡਾ 'ਚ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਪੰਜਾਬੀ ਕਾਰੋਬਾਰੀ
Published : Feb 12, 2026, 9:16 am IST
Updated : Feb 12, 2026, 9:16 am IST
SHARE ARTICLE
Punjabi businessman targeted by gangsters in Canada
Punjabi businessman targeted by gangsters in Canada

ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ, ਸੂਚਨਾ ਦੇਣ ਵਾਲੇ ਨੂੰ ਮਿਲਣਗੇ 2 ਕਰੋੜ ਰੁਪਏ

ਬੀਸੀ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਜ਼ਬਰਨ ਵਸੂਲੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ । ਪੰਜਾਬੀ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਸਰੀ ਪੁਲਿਸ ਨੇ ਪੰਜਾਬੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਬੀ.ਸੀ. ਪੁਲਿਸ ਦਾ ਕਹਿਣਾ ਹੈ ਕਿ ਹਾਲ ਹੀ ਦੇ ਮਹੀਨਿਆਂ ਵਿੱਚ ਸਰੀ ਸਮੇਤ ਕੈਨੇਡਾ ਭਰ ਵਿੱਚ ਜ਼ਬਰਨ ਵਸੂਲੀ ਦੇ ਮਾਮਲਿਆਂ ਦਾ ਰੁਝਾਨ ਦੇਖਿਆ ਗਿਆ ਹੈ । ਪੀੜਤਾਂ ਨੂੰ ਚਿੱਠੀਆਂ, ਫੋਨ ਕਾਲਾਂ, ਟੈਕਸਟ ਸੁਨੇਹਿਆਂ ਅਤੇ ਸੋਸ਼ਲ ਮੀਡੀਆ ਰਾਹੀਂ ਧਮਕੀ ਭਰੇ ਸੁਨੇਹੇ ਮਿਲ ਰਹੇ ਹਨ। ਕੈਨੇਡੀਅਨ ਜਾਂਚ ਏਜੰਸੀਆਂ ਇਸ ਸਮੇਂ ਜ਼ਬਰਨ ਵਸੂਲੀ ਦੇ ਮਾਮਲਿਆਂ ਦੀ ਜਾਂਚ ਕਰ ਰਹੀਆਂ ਹਨ।

ਕੈਨੇਡਾ ਪੁਲਿਸ ਨੇ ਆਪਣੀ ਵੈੱਬਸਾਈਟ 'ਤੇ ਇੱਕ ਵੀਡੀਓ ਅਤੇ ਟੈਕਸਟ ਮੈਸੇਜ ਰਾਹੀਂ ਪੰਜਾਬੀ ਵਿੱਚ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਨੇ ਕਿਹਾ ਹੈ ਕਿ ਫਿਰੌਤੀ ਮੰਗਣ ਵਾਲਿਆਂ ਬਾਰੇ ਜੇਕਰ ਕਿਸੇ ਕੋਲ ਕੋਈ ਜਾਣਕਾਰੀ ਹੈਂ ਤਾਂ ਉਹ ਪੁਲਿਸ ਨੂੰ ਦੇਣ । ਪੁਲਿਸ ਨੇ ਇਸ ਲਈ ਇਨਾਮ ਦੀ ਰਾਸ਼ੀ ਦਾ ਐਲਾਨ ਵੀ ਕੀਤਾ ਹੈ।
ਪੁਲਿਸ ਅਨੁਸਾਰ ਜੂਨ 2025 ਤੋਂ ਸਰੀ ਵਿੱਚ ਜ਼ਬਰਨ ਵਸੂਲੀ ਦੀਆਂ ਧਮਕੀਆਂ ਅਤੇ ਸੰਬੰਧਿਤ ਹਿੰਸਾ ਵਿੱਚ ਵਾਧਾ ਹੋਇਆ ਹੈ। ਸਰੀ ਪੁਲਿਸ ਸੇਵਾਵਾਂ ਨੇ ਇੱਕ ਵਿਸ਼ੇਸ਼ ਰਣਨੀਤੀ ਅਪਣਾਈ ਹੈ ਅਤੇ ਕਈ ਕਦਮ ਚੁੱਕੇ ਹਨ। ਪੁਲਿਸ ਨੇ ਹੁਣ ਇੱਕ ਹੈਲਪਲਾਈਨ, ਸਰੀ ਐਕਸਟੋਰਸ਼ਨ ਟਿਪ ਲਾਈਨ (236-485-5149) ਸ਼ੁਰੂ ਕੀਤੀ ਹੈ, ਜਿਸਦੀ ਨਿਗਰਾਨੀ ਹਫ਼ਤੇ ਦੇ ਸੱਤ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾਂਦੀ ਹੈ।

ਸਰੀ ਸ਼ਹਿਰ ਨੇ ਵਧਦੇ ਜ਼ੁਰਮ ਨੂੰ ਰੋਕਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ, ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਵਾਲਿਆਂ ਲਈ $250,000 (ਲਗਭਗ 2 ਕਰੋੜ ਤੋਂ ਵੱਧ) ਦਾ ਇਨਾਮ ਫੰਡ ਬਣਾਇਆ ਗਿਆ ਹੈ। ਇਹ ਫੰਡ ਅਪਰਾਧੀਆਂ ਨੂੰ ਸਜ਼ਾ ਦਿਵਾਉਣ ਵਾਲੀ ਜਾਣਕਾਰੀ ਲਈ $100,000 ਤੱਕ ਦੀ ਪੇਸ਼ਕਸ਼ ਕਰਦਾ ਹੈ। ਇਹ ਕੈਨੇਡੀਅਨ ਇਤਿਹਾਸ ਵਿੱਚ ਸਭ ਤੋਂ ਵੱਡੇ ਪੁਲਿਸ ਇਨਾਮਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

ਸਰੀ ਪੁਲਿਸ ਸਰਵਿਸਿਜ਼ ਨੇ ਜਬਰਦਸਤੀ ਦੀ ਜਾਂਚ ਲਈ ਬਣਾਈ ਗਈ ਇੱਕ ਟਾਸਕ ਫੋਰਸ ਵਿੱਚ 15 ਅਧਿਕਾਰੀ ਅਤੇ ਸਿਵਲੀਅਨ ਕਰਮਚਾਰੀ ਤਾਇਨਾਤ ਕੀਤੇ ਹਨ। ਟਾਸਕ ਫੋਰਸ ਵਿੱਚ ਹੋਰ ਏਜੰਸੀਆਂ ਦੇ ਅਧਿਕਾਰੀ ਵੀ ਸ਼ਾਮਲ ਹਨ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੀ ਜਾਂਚ ਵਿੱਚ ਸ਼ਾਮਲ ਹੈ।

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement