ਨਾਟੋ ਤੇ ਰੂਸ ਵਿਚਕਾਰ ਸਿੱਧੀ ਲੜਾਈ ਤੀਜਾ ਵਿਸ਼ਵ ਯੁੱਧ ਹੋਵੇਗੀ-ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ
Published : Mar 12, 2022, 9:15 am IST
Updated : Mar 12, 2022, 9:15 am IST
SHARE ARTICLE
Joe Biden
Joe Biden

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਮਰੀਕਾ ਰੂਸ ਨਾਲ ਲੜਨ ਲਈ ਯੂਕਰੇਨ 'ਚ ਆਪਣੀ ਫੌਜ ਨਹੀਂ ਭੇਜੇਗਾ।

 

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਮਰੀਕਾ ਰੂਸ ਨਾਲ ਲੜਨ ਲਈ ਯੂਕਰੇਨ 'ਚ ਆਪਣੀ ਫੌਜ ਨਹੀਂ ਭੇਜੇਗਾ। ਉਹਨਾਂ ਕਿਹਾ ਕਿ ਨਾਟੋ ਤੇ ਰੂਸ ਵਿਚਕਾਰ ਸਿੱਧੀ ਲੜਾਈ ਤੀਜਾ ਵਿਸ਼ਵ ਯੁੱਧ ਹੋਵੇਗੀ।

Joe BidenJoe Biden

ਉਹਨਾਂ ਟਵੀਟ ਕਰਦਿਆਂ ਲਿਖਿਆ, "ਅਸੀਂ ਇਕ ਸੰਯੁਕਤ ਅਤੇ ਮਜ਼ਬੂਤ ਨਾਟੋ ਦੀ ਪੂਰੀ ਤਾਕਤ ਨਾਲ ਨਾਟੋ ਖੇਤਰ ਦੇ ਇਕ-ਇਕ ਇੰਚ ਦੀ ਰੱਖਿਆ ਕਰਾਂਗੇ। ਅਸੀਂ ਯੂਕਰੇਨ ਵਿਚ ਰੂਸ ਨਾਲ ਨਹੀਂ ਲੜਾਂਗੇ। ਨਾਟੋ ਅਤੇ ਰੂਸ ਵਿਚਾਲੇ ਸਿੱਧੀ ਲੜਾਈ ਤੀਜੇ ਵਿਸ਼ਵ ਯੁੱਧ ਵਰਗੀ ਹੋਵੇਗੀ।"

TweetTweet

ਇਸ ਤੋਂ ਪਹਿਲਾਂ ਵੀ ਜੋਅ ਬਾਇਡਨ ਕਈ ਵਾਰ ਕਹਿ ਚੁੱਕੇ ਹਨ ਕਿ ਅਮਰੀਕਾ ਸਿੱਧੀ ਲੜਾਈ ਲਈ ਆਪਣੇ ਸੈਨਿਕ ਨਹੀਂ ਭੇਜੇਗਾ। ਜਦਕਿ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਨਾਟੋ ਤੋਂ ਵਾਰ-ਵਾਰ ਫੌਜੀ ਮਦਦ ਮੰਗੀ ਹੈ। ਜ਼ੇਲੇਂਸਕੀ ਨੇ ਇਹ ਵੀ ਮੰਗ ਕੀਤੀ ਕਿ ਯੂਕਰੇਨ ਨੂੰ ਨੋ-ਫਲਾਈ ਜ਼ੋਨ ਘੋਸ਼ਿਤ ਕੀਤਾ ਜਾਵੇ  ਪਰ ਨਾਟੋ ਦਾ ਮੈਂਬਰ ਨਾ ਹੋਣ ਕਾਰਨ, ਪੱਛਮੀ ਦੇਸ਼ਾਂ ਨੇ ਯੂਕਰੇਨ ਵਿਚ ਨਾਟੋ ਦੇ ਦਖਲ ਤੋਂ ਇਨਕਾਰ ਕਰ ਦਿੱਤਾ।

Ukraine PresidentUkraine President

ਇਸ ਦੀ ਬਜਾਏ ਅਮਰੀਕਾ ਅਤੇ ਪੱਛਮੀ ਦੇਸ਼ਾਂ ਨੇ ਰੂਸ 'ਤੇ ਆਰਥਿਕ ਪਾਬੰਦੀਆਂ ਦਾ ਤਰੀਕਾ ਅਪਣਾਇਆ ਹੈ। ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਅਮਰੀਕਾ ਅਤੇ ਪੱਛਮੀ ਦੇਸ਼ਾਂ ਨੇ ਰੂਸ 'ਤੇ ਕਈ ਸਖ਼ਤ ਆਰਥਿਕ ਪਾਬੰਦੀਆਂ ਲਗਾ ਦਿੱਤੀਆਂ ਹਨ। ਅਮਰੀਕਾ ਨੇ ਰੂਸ ਤੋਂ ਤੇਲ ਦੀ ਦਰਾਮਦ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਸ਼ੁੱਕਰਵਾਰ ਨੂੰ ਜੋਅ ਬਾਇਡਨ ਨੇ ਰੂਸੀ ਸ਼ਰਾਬ, ਸਮੁੰਦਰੀ ਭੋਜਨ ਅਤੇ ਹੀਰਿਆਂ ਦੀ ਦਰਾਮਦ 'ਤੇ ਪਾਬੰਦੀ ਲਗਾ ਦਿੱਤੀ। ਇਸ ਦੇ ਨਾਲ ਹੀ ਰੂਸ ਦੇ ਵੱਡੇ ਕਾਰੋਬਾਰੀਆਂ 'ਤੇ ਵੀ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement