ਰੂਸ ਦਾ ਦਾਅਵਾ: ਯੂਕਰੇਨ 'ਚ ਹਥਿਆਰਾਂ ਲਈ ਅਮਰੀਕਾ ਭੇਜ ਰਿਹਾ ਹੈ ਪੈਸਾ!
Published : Mar 12, 2022, 4:11 pm IST
Updated : Mar 12, 2022, 4:11 pm IST
SHARE ARTICLE
Photo
Photo

ਚੀਨ ਬੋਲਿਆਂ ਜਾਂਚ ਹੋਣੀ ਚਾਹੀਦੀ

 

ਕੀਵ: ਯੁੱਧ ਸੰਕਟ ਦੇ ਵਿਚਕਾਰ ਰੂਸ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਯੂਕਰੇਨ ਨੂੰ ਜੈਵਿਕ ਹਥਿਆਰਾਂ ਲਈ ਫੰਡਿੰਗ ਕਰ ਰਿਹਾ ਹੈ। ਰੂਸ ਨੇ ਕਿਹਾ ਕਿ ਯੂਕਰੇਨ 'ਚ ਉਸ ਦੀ ਫੌਜੀ ਕਾਰਵਾਈ ਦੌਰਾਨ ਜੈਵਿਕ ਹਥਿਆਰਾਂ ਦੇ ਉਤਪਾਦਨ ਦੇ ਪੁਖਤਾ ਸਬੂਤ ਮਿਲੇ ਹਨ ਅਤੇ ਇਸ ਪਿੱਛੇ ਅਮਰੀਕਾ ਦਾ ਹੱਥ ਸੀ। ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਵੀ ਇਸ ਦਾਅਵੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਬੈਠਕ ਬੁਲਾਈ। ਇਸ ਬੈਠਕ 'ਚ ਅਮਰੀਕਾ ਨੇ ਵੀ ਜਵਾਬੀ ਕਾਰਵਾਈ ਕੀਤੀ। ਅਮਰੀਕਾ ਨੇ ਕਿਹਾ ਕਿ ਰੂਸ ਦੁਨੀਆ ਦੇ ਸਾਹਮਣੇ ਝੂਠੀਆਂ ਅਫਵਾਹਾਂ ਫੈਲਾ ਰਿਹਾ ਹੈ। ਇਹ ਰਾਸ਼ਟਰਪਤੀ ਪੁਤਿਨ ਹਨ ਜੋ ਅਜਿਹੇ ਗੈਰ-ਕਾਨੂੰਨੀ ਕੰਮ ਨੂੰ ਅੰਜਾਮ ਦਿੰਦੇ ਰਹੇ ਹਨ।

 

Russian President Vladimir PutinRussian President Vladimir Putin

ਰੂਸ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਅਮਰੀਕਾ ਯੂਕਰੇਨ ਸਰਕਾਰ ਦੇ ਪੂਰੇ ਸਮਰਥਨ ਨਾਲ ਯੂਕਰੇਨ ਦੇ ਅੰਦਰ ਇੱਕ ਗੁਪਤ ਫੌਜੀ-ਜੀਵ ਪ੍ਰੋਗਰਾਮ ਚਲਾ ਰਿਹਾ ਹੈ। ਰੂਸੀ ਸਰਕਾਰ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਸ ਦੇ ਸੈਨਿਕਾਂ ਨੇ ਇੱਕ ਫੌਜੀ-ਜੈਵਿਕ ਪ੍ਰੋਗਰਾਮ ਦੇ ਸਬੂਤ ਲੱਭੇ ਹਨ। ਰੂਸ ਦੇ ਸਹਿਯੋਗੀ ਚੀਨ ਨੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚਿੰਤਾ ਜ਼ਾਹਰ ਕੀਤੀ ਹੈ।

 

vladimir-putinVladimir Putin

ਚੀਨ ਦੇ ਸੰਯੁਕਤ ਰਾਸ਼ਟਰ ਦੇ ਰਾਜਦੂਤ ਝਾਂਗ ਜੂਨ ਨੇ ਰੂਸ ਦੇ ਦੋਸ਼ਾਂ 'ਤੇ ਕਿਹਾ ਕਿ ਇਹ ਗੰਭੀਰ ਦੋਸ਼ ਹੈ ਅਤੇ ਇਸ ਦੀ ਹਰ ਪੱਧਰ 'ਤੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਸੱਚਮੁੱਚ ਅਜਿਹਾ ਕਦਮ ਚੁੱਕ ਰਿਹਾ ਹੈ ਤਾਂ ਉਸ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ, ਲਿੰਡਾ ਥਾਮਸ-ਗ੍ਰੀਨਫੀਲਡ ਨੇ ਰੂਸੀ ਦਾਅਵੇ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਅਮਰੀਕਾ ਨੇ ਕਦੇ ਵੀ ਜੈਵਿਕ ਹਥਿਆਰਾਂ ਦਾ ਪ੍ਰੋਗਰਾਮ ਨਹੀਂ ਚਲਾਇਆ ਹੈ ਅਤੇ ਨਾ ਕਦੇ ਕਰੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਵੱਲੋਂ ਸਹਾਇਤਾ ਪ੍ਰਾਪਤ ਅਜਿਹੀਆਂ ਪ੍ਰਯੋਗਸ਼ਾਲਾਵਾਂ ਨਹੀਂ ਹਨ। ਲਿੰਡਾ ਨੇ ਕਿਹਾ ਕਿ ਰੂਸ ਖੁਦ ਯੂਕਰੇਨ 'ਚ ਰਸਾਇਣਕ ਜਾਂ ਜੈਵਿਕ ਹਥਿਆਰਾਂ ਦੀ ਵਰਤੋਂ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement