ਪਾਕਿ : ਸਬਜ਼ੀ ਮੰਡੀ ’ਚ ਹੋਇਆ ਬੰਬ ਧਮਾਕਾ, 16 ਦੀ ਮੌਤ, 20 ਤੋਂ ਜ਼ਿਆਦਾ ਜ਼ਖ਼ਮੀ
Published : Apr 12, 2019, 1:40 pm IST
Updated : Apr 12, 2019, 1:43 pm IST
SHARE ARTICLE
Bomb Blast in Vegitable Market
Bomb Blast in Vegitable Market

ਪੂਰੇ ਇਲਾਕੇ ’ਚ ਘੇਰਾਬੰਦੀ, ਜਾਂਚ ਜਾਰੀ

ਇਸਲਾਮਾਬਾਦ: ਪਾਕਿਸਤਾਨ 'ਚ ਥੋੜ੍ਹੀ ਦੇਰ ਪਹਿਲਾਂ ਇਕ ਜ਼ਬਰਦਸਤ ਧਮਾਕਾ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੰਬ ਧਮਾਕੇ 'ਚ 16 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 20 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਵਿਚੋਂ ਕਈਆਂ ਦੀ ਹਾਲਾਤ ਬਹੁਤ ਜ਼ਿਆਦਾ ਗੰਭੀਰ ਬਣੀ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਧਮਾਕਾ ਪਾਕਿਸਤਾਨ ਦੇ ਇਕ ਭੀੜ ਭੜੱਕੇ ਵਾਲੇ ਇਲਾਕੇ, ਕੁਏਟਾ ਦੀ ਹਜ਼ਾਰਗਾਂਜੀ ਸਬਜ਼ੀ ਮੰਡੀ 'ਚ ਹੋਇਆ ਹੈ।

Bomb Blast in Vegitable MarketBomb Blast in Vegitable Market

ਸਵੇਰ ਦੇ ਸਮੇਂ ਸਬਜ਼ੀ ਮੰਡੀ 'ਚ ਕਾਫ਼ੀ ਭੀੜ ਹੋਣ ਕਾਰਨ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਗਿਣਤੀ ਜ਼ਿਆਦਾ ਹੋਣ ਦਾ ਖਦਸ਼ਾ ਹੈ। ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿਤੇ ਗਏ ਹਨ। ਧਮਾਕੇ ਦੀ ਸੂਚਨਾ ਮਿਲਦੇ ਹੀ ਪਾਕਿਸਤਾਨੀ ਪੁਲਿਸ, ਫ਼ੌਜ, ਖ਼ੁਫ਼ੀਆ ਏਜੰਸੀ ਦੇ ਅਧਿਕਾਰੀਆਂ ਸਮੇਤ ਸਾਰਾ ਅਮਲਾ ਮੌਕੇ 'ਤੇ ਜੁਟ ਗਿਆ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੂਰੇ ਇਲਾਕੇ ਨੂੰ ਜਾਂਚ ਲਈ ਘੇਰ ਲਿਆ ਗਿਆ ਹੈ।

ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲਾਂ 'ਚ ਪਹੁੰਚਾਇਆ ਜਾ ਰਿਹਾ ਹੈ। ਖ਼ਬਰਾਂ ਮੁਤਾਬਕ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੁਏਟਾ ਦੇ ਹਜ਼ਾਰਗਾਂਜੀ ਇਲਾਕੇ 'ਚ ਹੋਏ ਇਸ ਭਿਆਨਕ ਧਮਾਕੇ 'ਚ ਜਾਨ ਗੁਆਉਣ ਵਾਲਿਆਂ 'ਚੋਂ ਸੱਤ ਹਜ਼ਾਰਾਂ ਭਾਈਚਾਰੇ ਦੇ ਹਨ। ਧਮਾਕੇ ਕਾਰਨ ਨੇੜੇ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਸ਼ੁਰੂਆਤ 'ਚ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਅੱਠ ਦੱਸੀ ਜਾ ਰਹੀ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement