
ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੌਮਾਂਤਰੀ ਜਵਾਬਦੇਹੀ ਸਖਤ ਕੀਤੀ ਜਾਵੇ।
ਟੋਰਾਂਟੋ: ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਨੂੰ ਦੇਸ਼ ਤੋਂ ਹੀ ਨਹੀਂ ਵਿਦੇਸ਼ਾਂ ਤੋਂ ਵੀ ਸਮਰਥਨ ਮਿਲ ਰਿਹਾ ਹੈ। ਇਸ ਵਿਚਕਾਰ ਕੈਨੇਡਾ ਵਿੱਚ NDP ਦੇ ਸੰਸਦ ਮੈਂਬਰ ਜਗਮੀਤ ਸਿੰਘ ਦੀ ਅਗਵਾਈ ਵਾਲੀ ਕੈਨੇਡੀਅਨ NDP ਸਰਕਾਰ ਨੇ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੀ ਨਿਖੇਧੀ ਕਰਦਿਆਂ ਉਸ ਦੇ ਵਿਰੁੱਧ ਮਤਾ ਪਾਸ ਕੀਤਾ ਹੈ। ਦੂਜੇ ਪਾਸੇ ਵਿਸ਼ਵ ਵਿਚ ਕੈਨੇਡਾ ਦੇ ਸਥਾਨ ਨੂੰ ਮੁੜ ਪਰਿਭਾਸ਼ਿਤ ਕਰਨਾ ਪਾਰਟੀ ਦੀ ਵਿਦੇਸ਼ ਨੀਤੀ ਦਾ ਮੁਖ ਟੀਚਾ ਸੀ।
Jagmeet Singh
ਬਰੈਂਪਟਨ ਈਸਟ ਤੋਂ ਪਾਰਟੀ ਦੇ ਮੈਂਬਰਾਂ ਵੱਲੋਂ ‘ਭਾਰਤੀ ਕਿਸਾਨਾਂ ਨਾਲ ਅੰਤਰਰਾਸ਼ਟਰੀ ਇਕਜੁੱਟਤਾ’ ਲਈ ਮਤਾ ਲਿਆਂਦਾ ਗਿਆ ਸੀ। ਮਤੇ ਵਿਚ ਕਿਹਾ ਗਿਆ ਹੈ ਕਿ “ਸੰਘੀ ਸਰਕਾਰ ਭਾਰਤ ਦੀਆਂ ਕਾਰਵਾਈਆਂ ਦੀ ਨਿੰਦਾ ਕਰੇ। ਇਸ ਦੌਰਾਨ ਮੰਗ ਕੀਤੀ ਗਈ ਹੈ ਕਿ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੌਮਾਂਤਰੀ ਜਵਾਬਦੇਹੀ ਸਖਤ ਕੀਤੀ ਜਾਵੇ।
JAGMEET SINGH TWEET