
India News: ਲੋਕਾਂ ਨੂੰ ਭਾਰਤੀ ਦੂਤਘਰ ਨਾਲ ਸੰਪਰਕ ਕਰਨ ਅਤੇ ਅਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ
India advised its citizens not to travel to Israel and Iran News: ਸੀਰੀਆ ’ਚ ਈਰਾਨੀ ਸਫ਼ਾਰਤਖ਼ਾਨੇ ’ਤੇ 11 ਦਿਨ ਪਹਿਲਾਂ ਹੋਏ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਵਧੇ ਤਣਾਅ ਦੇ ਮੱਦੇਨਜ਼ਰ ਭਾਰਤ ਨੇ ਸ਼ੁਕਰਵਾਰ ਨੂੰ ਅਪਣੇ ਨਾਗਰਿਕਾਂ ਨੂੰ ਈਰਾਨ ਜਾਂ ਇਜ਼ਰਾਈਲ ਦਾ ਸਫ਼ਰ ਨਾ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ: Narendra Modi News: ਰਾਮ ਮੰਦਰ ਕਦੇ ਵੀ ਚੋਣ ਮੁੱਦਾ ਨਹੀਂ ਰਿਹਾ ਅਤੇ
ਈਰਾਨ ਨੇ ਇਸ ਹਮਲੇ ਲਈ ਇਜ਼ਰਾਈਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਅਜਿਹੀਆਂ ਖ਼ਬਰਾਂ ਹਨ ਕਿ ਤਹਿਰਾਨ ਜਲਦੀ ਹੀ ਇਜ਼ਰਾਈਲ ’ਤੇ ਹਮਲਾ ਕਰ ਸਕਦਾ ਹੈ। ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੀ ਅਪਣੀ ਸਲਾਹ ’ਚ ਈਰਾਨ ਅਤੇ ਇਜ਼ਰਾਈਲ ’ਚ ਰਹਿ ਰਹੇ ਭਾਰਤੀਆਂ ਨੂੰ ਸਲਾਹ ਦਿਤੀ ਹੈ ਕਿ ਉਹ ਅਪਣੀ ਸੁਰੱਖਿਆ ਨੂੰ ਲੈ ਕੇ ਬਹੁਤ ਚੌਕਸੀ ਵਰਤਣ ਅਤੇ ਅਪਣੀਆਂ ਗਤੀਵਿਧੀਆਂ ਨੂੰ ਘੱਟ ਤੋਂ ਘੱਟ ਰੱਖਣ।
ਇਹ ਵੀ ਪੜ੍ਹੋ: Firozpur News: ਫਿਰੋਜ਼ਪੁਰ 'ਚ NIA ਦੀ ਵੱਡੀ ਕਾਰਵਾਈ, ਅਤਿਵਾਦੀ ਗਗਨਦੀਪ ਸਿੰਘ ਦੇ ਛੋਟੇ ਭਰਾ ਦੀ ਜਾਇਦਾਦ ਜ਼ਬਤ
ਇਸ ਵਿਚ ਕਿਹਾ ਗਿਆ ਹੈ ਕਿ ਖੇਤਰ ਵਿਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤਕ ਈਰਾਨ ਜਾਂ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿਤੀ ਜਾਂਦੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜਿਹੜੇ ਲੋਕ ਇਸ ਸਮੇਂ ਈਰਾਨ ਜਾਂ ਇਜ਼ਰਾਈਲ ਵਿਚ ਰਹਿ ਰਹੇ ਹਨ, ਉਨ੍ਹਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਉਥੇ ਭਾਰਤੀ ਦੂਤਘਰ ਨਾਲ ਸੰਪਰਕ ਕਰਨ ਅਤੇ ਅਪਣੀ ਰਜਿਸਟ੍ਰੇਸ਼ਨ ਕਰਵਾਉਣ। (ਪੀਟੀਆਈ)
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from India advised its citizens not to travel to Israel and Iran News, stay tuned to Rozana Spokesman)