ਪ੍ਰਦਰਸ਼ਨ ਕਰਦੇ 250 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
Published : May 12, 2020, 9:59 am IST
Updated : May 12, 2020, 9:59 am IST
SHARE ARTICLE
File Photo
File Photo

ਇਕ ਵਾਰ ਫਿਰ ਹਾਂਗਕਾਂਗ ਵਿਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ, ਜਿਸ ਕਾਰਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਣ ਦੀਆਂ ਖ਼ਬਰਾਂ ਹਨ

ਹਾਂਗਕਾਂਗ, 11 ਮਈ: ਇਕ ਵਾਰ ਫਿਰ ਹਾਂਗਕਾਂਗ ਵਿਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ, ਜਿਸ ਕਾਰਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਣ ਦੀਆਂ ਖ਼ਬਰਾਂ ਹਨ। ਇਸ ਦੌਰਾਨ 18 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਤੋਂ ਇਲਾਵਾ ਪੁਲਿਸ ਨੇ 250 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਐਤਵਾਰ ਨੂੰ ਸ਼ਹਿਰ ਦੇ ਕਈ ਸ਼ਾਪਿੰਗ ਮਾਲਜ਼ ਅੱਗੇ ਖੜ੍ਹੇ ਹੋ ਕੇ ਪ੍ਰਦਰਸ਼ਨ ਕੀਤਾ। ਕੁੱਝ ਲੋਕਾਂ ਨੇ ਮੋਂਗ ਕੋਕ ਸ਼ਾਪਿੰਗ ਇਲਾਕੇ ਨੂੰ ਬਲਾਕ ਕਰ ਦਿਤਾ।

ਪ੍ਰਦਰਸ਼ਨਕਾਰੀਆਂ ਨੂੰ ਭਜਾਉਣ ਲਈ ਪੁਲਿਸ ਨੇ ਟੀਅਰ ਗੈਸ ਦੀ ਵਰਤੋਂ ਕੀਤੀ ਤੇ 250 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿਚ ਲਿਆ। ਜ਼ਖ਼ਮੀਆਂ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਵਿਧਾਇਕ ਰਾਏ ਕਵਾਂਗ ਵੀ ਹਨ, ਜੋ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਸਮਝੌਤਾ ਕਰਵਾਉਣ ਗਏ ਸਨ।
ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਇਹ ਪ੍ਰਦਰਸ਼ਨ ਰੁਕ ਗਿਆ ਸੀ ਤੇ ਹੁਣ ਫਿਰ ਤੋਂ ਹੌਲੀ-ਹੌਲੀ ਪ੍ਰਦਰਸ਼ਨ ਹੋਣੇ ਸ਼ੁਰੂ ਹੋ ਗਏ ਹਨ। ਕੁਝ ਹਫ਼ਤੇ ਪਹਿਲਾਂ ਹੀ ਹਾਂਗਕਾਂਗ ਦੀ ਪੁਲਿਸ ਨੇ ਲੋਕਤੰਤਰ ਸਮਰਥਕ 14 ਮੁੱਖ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਸੀ। (ਏਜੰਸੀ)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement