Protesters in POK: PoK 'ਚ ਮਹਿੰਗਾਈ ਖਿਲਾਫ਼ ਪ੍ਰਦਰਸ਼ਨ, ਪੁਲਿਸ ਦੀ ਕੁੱਟਮਾਰ, ਇਕ ਦੀ ਮੌਤ, 70 ਜ਼ਖਮੀ
Published : May 12, 2024, 3:37 pm IST
Updated : May 12, 2024, 3:37 pm IST
SHARE ARTICLE
File Photo
File Photo

ਰਾਸ਼ਟਰਪਤੀ ਜ਼ਰਦਾਰੀ ਨੇ ਹੰਗਾਮੀ ਮੀਟਿੰਗ ਬੁਲਾਈ

Protesters in POK:  ਇਸਲਾਮਾਬਾਦ  - ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (ਪੀਓਕੇ) ਵਿਚ ਲਗਾਤਾਰ ਦੂਜੇ ਦਿਨ ਮਹਿੰਗਾਈ ਅਤੇ ਬਿਜਲੀ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਸ਼ਨੀਵਾਰ ਨੂੰ ਪੁਲਿਸ ਅਤੇ ਪੀਓਕੇ ਦੀ ਸਿਆਸੀ-ਧਾਰਮਿਕ ਸੰਗਠਨ ਅਵਾਮੀ ਐਕਸ਼ਨ ਕਮੇਟੀ (ਏਏਸੀ) ਵਿਚਾਲੇ ਝੜਪ ਹੋਈ। ਇਸ 'ਚ ਇਕ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ, ਜਦਕਿ 70 ਜ਼ਖਮੀ ਹੋ ਗਏ। 

ਜੀਓ ਨਿਊਜ਼ ਦੇ ਅਨੁਸਾਰ, ਏਏਸੀ ਨੇ ਪ੍ਰਦਰਸ਼ਨਾਂ ਦੇ ਵਿਚਕਾਰ ਪੂਰੇ ਪੀਓਕੇ ਵਿਚ ਬੰਦ ਦੀ ਅਪੀਲ ਕੀਤੀ। ਇਸ ਤੋਂ ਬਾਅਦ ਸਕੂਲਾਂ, ਦਫ਼ਤਰਾਂ, ਰੈਸਟੋਰੈਂਟਾਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ਨੂੰ ਤਾਲੇ ਲੱਗੇ ਹੋਏ ਦੇਖੇ ਗਏ। ਮਕਬੂਜ਼ਾ ਕਸ਼ਮੀਰ ਦੇ ਮਦੀਨਾ ਬਾਜ਼ਾਰ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ। ਏਏਸੀ ਵਰਕਰਾਂ ਨੇ ਇੱਥੇ ਰੋਸ ਮਾਰਚ ਕੱਢਿਆ। ਪੁਲਿਸ ਨੇ ਮੁਜ਼ੱਫਰਾਬਾਦ ਦੇ ਰਸਤੇ 'ਤੇ ਬੈਰੀਕੇਡ ਲਗਾ ਦਿੱਤੇ ਹਨ।   

ਇਸ ਤੋਂ ਬਾਅਦ ਇਸਲਾਮਗੜ੍ਹ ਨੇੜੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਪੁਲਿਸ ਨੇ ਦੋਸ਼ ਲਾਇਆ ਕਿ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ 'ਚ ਮੀਰਪੁਰ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਅਦਨਾਨ ਕੁਰੈਸ਼ੀ ਦੀ ਛਾਤੀ 'ਚ ਗੋਲੀ ਲੱਗੀ। ਪੁਲਿਸ ਨੇ ਭੀੜ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੀ ਵਰਤੋਂ ਵੀ ਕੀਤੀ, ਜਿਸ ਦੇ ਜਵਾਬ ਵਿਚ ਪ੍ਰਦਰਸ਼ਨਕਾਰੀਆਂ ਨੇ ਪਥਰਾਅ ਕੀਤਾ। 

ਮਕਬੂਜ਼ਾ ਕਸ਼ਮੀਰ 'ਚ ਵਿਗੜਦੇ ਹਾਲਾਤ ਦਰਮਿਆਨ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਸੋਮਵਾਰ ਨੂੰ ਐਮਰਜੈਂਸੀ ਮੀਟਿੰਗ ਬੁਲਾਈ ਹੈ। ਰਿਪੋਰਟਾਂ ਮੁਤਾਬਕ ਰਾਸ਼ਟਰਪਤੀ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਹਾਲਾਤ ਸੁਧਾਰਨ ਲਈ ਪ੍ਰਸਤਾਵ ਮੰਗੇ ਹਨ। ਹਿੰਸਾ ਦੌਰਾਨ ਕਈ ਸਰਕਾਰੀ ਗੱਡੀਆਂ ਨੂੰ ਅੱਗ ਲਾ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ। ਤਣਾਅ ਦੇ ਮੱਦੇਨਜ਼ਰ ਪੀਓਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੀਓਕੇ ਸਰਕਾਰ ਨੇ ਜਨਤਕ ਥਾਵਾਂ 'ਤੇ ਇਕੱਠੇ ਹੋਣ, ਰੈਲੀਆਂ ਕਰਨ ਅਤੇ ਜਲੂਸ ਕੱਢਣ 'ਤੇ ਪਾਬੰਦੀ ਲਗਾ ਦਿੱਤੀ ਹੈ। 

ਭਿੰਬਰ, ਬਾਗ ਟਾਊਨ, ਮੀਰਪੁਰ ਵਰਗੇ ਕਈ ਇਲਾਕਿਆਂ ਵਿਚ ਮੋਬਾਈਲ ਨੈੱਟਵਰਕ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਏਏਸੀ ਦੇ ਬੁਲਾਰੇ ਹਾਫਿਜ਼ ਹਮਦਾਨੀ ਨੇ ਡਾਨ ਨਿਊਜ਼ ਨੂੰ ਦੱਸਿਆ ਕਿ ਉਨ੍ਹਾਂ ਦਾ ਸੂਬੇ ਵਿੱਚ ਹੋ ਰਹੀ ਹਿੰਸਾ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਏ.ਏ.ਸੀ. ਨੂੰ ਬਦਨਾਮ ਕਰਨ ਲਈ ਅਜਿਹੇ ਅਨਸਰਾਂ ਨੂੰ ਜਾਣਬੁੱਝ ਕੇ ਧਰਨਿਆਂ ਦਰਮਿਆਨ ਭੇਜਿਆ ਜਾ ਰਿਹਾ ਹੈ। 

 

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement