
ਅਮਰੀਕਾ ਦੇ ਨਾਲ ਸ਼ਾਂਤੀ ਵਾਰਤਾ ਤੋਂ ਬਾਅਦ ਅਫਗਾਨਿਸਤਾਨ ਵਿਚ ਤਾਲੀਬਾਨ ਨੇ ਅਪਣੇ ਹਮਲੇ ਤੇਜ਼ ਕਰ ਦਿੱਤੇ ਹਨ।
ਨਵੀਂ ਦਿੱਲੀ: ਅਮਰੀਕਾ ਦੇ ਨਾਲ ਸ਼ਾਂਤੀ ਵਾਰਤਾ ਤੋਂ ਬਾਅਦ ਅਫਗਾਨਿਸਤਾਨ ਵਿਚ ਤਾਲੀਬਾਨ ਨੇ ਅਪਣੇ ਹਮਲੇ ਤੇਜ਼ ਕਰ ਦਿੱਤੇ ਹਨ। ਸ਼ੁੱਕਰਵਾਰ ਨੂੰ ਜੁਮੇ ਦੀ ਨਮਾਜ਼ ਦੌਰਾਨ ਰਾਜਧਾਨੀ ਕਾਬੁਲ ਦੇ ਪੱਛਮ ਵਿਚ ਸਥਿਤ ਸ਼ੇਰ ਸ਼ਾਹ ਸੂਰੀ ਮਸਜਿਦ ਵਿਚ ਧਮਾਕੇ ਵਿਚ ਇਮਾਮ ਸਮੇਤ 4 ਲੋਕਾਂ ਦੀ ਮੌਤ ਹੋ ਗਈ ਹੈ।
Army
ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ਵਿਚ ਕਈ ਲੋਕ ਜ਼ਖਮੀ ਵੀ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ 2 ਜੂਨ ਨੂੰ ਕਾਬੁਲ ਦੇ ਡਾਊਨ ਟਾਊਨ ਵਿਚ ਵੀ ਇਕ ਮਸਜਿਦ ਵਿਚ ਧਮਾਕਾ ਹੋਇਆ ਸੀ। ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਲੌਕਡਾਊਨ ਕਾਰਨ ਬਹੁਤ ਘੱਟ ਲੋਕ ਨਮਾਜ਼ ਲਈ ਮਸਜਿਦ ਗਏ ਸਨ।
Tweet
ਇਸ ਲਈ ਘੱਟ ਲੋਕ ਇਸ ਧਮਾਕੇ ਦਾ ਸ਼ਿਕਾਰ ਹੋਏ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਅਤੇ ਬੰਬ ਨਿਪਟਾਰਾ ਦਸਤੇ ਮੌਕੇ 'ਤੇ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਨੂੰ ਮਸਜਿਦ ਦੇ ਅੰਦਰ ਲੁਕੋ ਕੇ ਰੱਖਿਆ ਗਿਆ ਸੀ।
Army
ਇਸ ਤੋਂ ਪਹਿਲਾਂ ਦੋ ਜੂਨ ਨੂੰ ਕਾਬੁਲ ਵਿਚ ਵਜ਼ੀਰ ਅਕਬਰ ਖ਼ਾਨ ਮਸਜਿਦ ਵਿਚ ਇਕ ਆਈਈਡੀ ਵਿਸਫੋਟ ਹੋਇਆ ਸੀ, ਜਿਸ ਵਿਚ ਮਸਜਿਦ ਦੇ ਇਮਾਮ ਦੀ ਮੌਤ ਹੋ ਗਈ ਸੀ। ਹਾਲਾਂਕਿ ਇਸ ਘਟਨਾ ਦੀ ਜ਼ਿੰਮੇਵਾਰੀ ਕਿਸੇ ਵੀ ਸੰਗਠਨ ਨੇ ਨਹੀਂ ਲਈ ਸੀ।