Srinivas Mukkamala : ਭਾਰਤੀ ਮੂਲ ਦੇ ਡਾਕਟਰ ਨੇ ਰਚਿਆ ਇਤਿਹਾਸ, ਅਮੈਰੀਕਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਡਾ. ਸ਼੍ਰੀਨਿਵਾਸ ਮੁਕਮਾਲਾ
Published : Jun 12, 2025, 8:40 am IST
Updated : Jun 12, 2025, 8:40 am IST
SHARE ARTICLE
Srinivas Mukkamala News
Srinivas Mukkamala News

ਇਸ ਵੱਕਾਰੀ ਸੰਸਥਾ ਦੇ 178 ਸਾਲਾਂ ਦੇ ਇਤਿਹਾਸ ਵਿੱਚ ਪ੍ਰਧਾਨ ਚੁਣੇ ਜਾਣ ਵਾਲੇ ਭਾਰਤੀ ਮੂਲ ਦੇ ਪਹਿਲੇ ਵਿਅਕਤੀ

Srinivas Mukkamala News: ਡਾ. ਸ਼੍ਰੀਨਿਵਾਸ 'ਬੌਬੀ' ਮੁਕਮਾਲਾ ਨੂੰ ਅਮੈਰੀਕਨ ਮੈਡੀਕਲ ਐਸੋਸੀਏਸ਼ਨ (ਏਐਮਏ) ਦਾ 180ਵਾਂ ਪ੍ਰਧਾਨ ਚੁਣਿਆ ਗਿਆ ਹੈ। ਉਹ ਇਸ ਵੱਕਾਰੀ ਸੰਸਥਾ ਦੇ 178 ਸਾਲਾਂ ਦੇ ਇਤਿਹਾਸ ਵਿੱਚ ਪ੍ਰਧਾਨ ਚੁਣੇ ਜਾਣ ਵਾਲੇ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਹਨ। ਇਸ ਇਤਿਹਾਸਕ ਮੌਕੇ 'ਤੇ ਡਾ. ਮੁਕਮਾਲਾ ਨੇ ਕਿਹਾ ਕਿ ਇਹ ਇੱਕ ਪ੍ਰੇਰਨਾਦਾਇਕ ਅਤੇ ਭਾਵਨਾਤਮਕ ਪਲ ਹੈ।

 ਡਾ. ਮੁਕਮਾਲਾ ਨੂੰ ਪਿਛਲੇ ਸਾਲ ਨਵੰਬਰ ਵਿੱਚ ਉਨ੍ਹਾਂ ਦੇ ਦਿਮਾਗ ਦੇ ਖੱਬੇ ਪਾਸੇ 8 ਸੈਂਟੀਮੀਟਰ ਟੈਂਪੋਰਲ ਲੋਬ ਟਿਊਮਰ ਦਾ ਪਤਾ ਲੱਗਿਆ ਸੀ। ਉਨ੍ਹਾਂ ਦੀ ਸਿਰਫ਼ ਤਿੰਨ ਹਫ਼ਤਿਆਂ ਵਿੱਚ ਸਰਜਰੀ ਕੀਤੀ ਗਈ। ਜਿਸ ਵਿੱਚ 90 ਪ੍ਰਤੀਸ਼ਤ ਟਿਊਮਰ ਨੂੰ ਸਫਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਸੀ। 53 ਸਾਲਾ ਡਾ. ਮੁਕਮਾਲਾ ਦੋ ਬੱਚਿਆਂ ਦੇ ਪਿਤਾ ਹਨ।

ਡਾ. ਮੁਕਮਾਲਾ ਨੇ ਮੰਨਿਆ ਕਿ ਉਨ੍ਹਾਂ ਨੂੰ ਸਭ ਤੋਂ ਵਧੀਆ ਇਲਾਜ ਮਿਲਿਆ, ਪਰ ਇਹ ਸਾਰੇ ਮਰੀਜ਼ਾਂ ਲਈ ਸੰਭਵ ਨਹੀਂ ਹੈ। ਉਨ੍ਹਾਂ ਕਿਹਾ,"ਅੱਜ, ਬਹੁਤ ਸਾਰੇ ਲੋਕ ਅਜੇ ਵੀ ਸੋਚ ਰਹੇ ਹਨ ਕਿ ਕੀ ਬੀਮਾ ਉਨ੍ਹਾਂ ਦੇ ਇਲਾਜ ਨੂੰ ਕਵਰ ਕਰੇਗਾ, ਦਵਾਈਆਂ ਦੀ ਕੀਮਤ ਕਿੰਨੀ ਹੋਵੇਗੀ ਜਾਂ ਉਨ੍ਹਾਂ ਨੂੰ ਕਿਸੇ ਮਾਹਰ ਨੂੰ ਮਿਲਣ ਲਈ ਕਿੰਨਾ ਸਮਾਂ ਉਡੀਕ ਕਰਨੀ ਪਵੇਗੀ''।

ਉਨ੍ਹਾਂ ਜ਼ੋਰ ਦੇ ਕੇ ਕਿਹਾ, "ਸਾਡੀ ਸਿਹਤ ਪ੍ਰਣਾਲੀ ਨੂੰ ਹਰ ਸੂਬੇ ਅਤੇ ਵਿਸ਼ੇਸ਼ਤਾ ਦੇ ਹੁਨਰਮੰਦ ਡਾਕਟਰਾਂ ਦੀ ਅਗਵਾਈ ਦੀ ਲੋੜ ਹੈ। AMA ਨੂੰ ਆਪਣੀ ਭੂਮਿਕਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਤਾਕਤ ਅਤੇ ਏਕਤਾ ਨਾਲ ਨਿਭਾਉਣੀ ਚਾਹੀਦੀ ਹੈ।"
 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement