ਰੂਸ ਨੇ ਕੀਤਾ ਕਰੋਨਾ ਵੈਕਸੀਨ ਬਣਾਉਣ ਦਾ ਦਾਅਵਾ, ਦੌੜ 'ਚ ਸ਼ਾਮਲ ਕਈ ਦੇਸ਼ਾਂ ਨੂੰ ਪਛਾੜਿਆ!
Published : Jul 12, 2020, 5:32 pm IST
Updated : Jul 12, 2020, 5:32 pm IST
SHARE ARTICLE
corona virus vaccine
corona virus vaccine

ਵੈਕਸੀਨ ਦੇ ਸਾਰੇ ਪ੍ਰੀਖਣ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਣ ਦਾ ਦਾਅਵਾ

ਮਾਸਕੋ : ਕਰੋਨਾ ਵੈਕਸੀਨ ਬਣਾਉਣ ਦੀ ਦੌੜ 'ਚ ਸ਼ਾਮਲ ਰੂਸ ਨੇ ਇਸ ਟੀਚੇ ਨੂੰ ਸਰ ਕਰਨ ਦਾ ਦਾਅਵਾ ਕੀਤਾ ਹੈ। ਰੂਸ ਦੀ ਸੇਚਿਨੋਵ ਯੂਨੀਵਰਸਿਟੀ ਵਲੋਂ ਕੀਤੇ ਗਏ ਦਾਅਵੇ ਮੁਤਾਬਕ ਉਸ ਨੇ ਕੋਰੋਨਾਵਾਇਰਸ ਲਈ ਵੈਕਸੀਨ ਤਿਆਰ ਕਰ ਲਈ ਹੈ। ਯੂਨੀਵਰਸਿਟੀ ਮੁਕਾਬਕ ਵੈਕਸੀਨ ਦੇ ਸਾਰੇ ਟਰਾਇਲ ਸਫ਼ਲਤਾਪੂਰਵਕ ਮੁਕੰਮਲ ਹੋ ਚੁੱਕੇ ਹਨ। ਇਹ ਦਾਅਵਾ ਸੱਚ ਹੋ ਜਾਣ ਦੀ ਸੂਰਤ ਵਿਚ ਇਹ ਕੋਰੋਨਾ ਵਾਇਰਸ ਦੀ ਪਹਿਲੀ ਵੈਕਸੀਨ ਹੋਵੇਗੀ। ਇਸ ਤੋਂ ਇਲਾਵਾ ਰੂਸ ਨੇ ਦੁਨੀਆ ਵਿਚ ਕੋਰੋਨਾਵਾਇਰਸ ਦੀ ਕਾਟ ਦੀ ਖੋਜ ਕਰਨ ਦਾ ਵਾਅਵਾ ਕੀਤਾ ਹੈ।

Corona Virus Vaccine Corona Virus Vaccine

ਕਾਬਲੇਗੌਰ ਹੈ ਕਿ ਕਰੋਨਾ ਵਾਇਰਸ ਦੀ ਵੈਕਸੀਨ ਬਣਾਉਣ ਦੀ ਦੌੜ 'ਚ ਅਮਰੀਕਾ ਸਮੇਤ ਦੁਨੀਆਂ ਭਰ ਦੇ ਕਈ ਦੇਸ਼ ਸ਼ਾਮਲ ਹਨ। ਦੁਨੀਆਂ ਭਰ ਦੇ ਵਿਗਿਆਨੀ ਕਰੋਨਾ ਵੈਕਸੀਨ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਇਸ ਦੇ ਬਾਵਜੂਦ ਕਿਸੇ ਦੇ ਹੱਥ ਅਜੇ ਤਕ ਕੋਈ ਬਹੁਤੀ ਸਫ਼ਲਤਾ ਹੱਥ ਨਹੀਂ ਲੱਗੀ। ਪਰ ਰੂਸ ਵਲੋਂ ਕੀਤੇ ਗਏ ਹਾਲੀਆ ਦਾਅਵੇ ਨੇ ਕਰੋਨਾ ਪੀੜਤਾਂ ਲਈ ਉਮੀਦ ਦੀ ਕਿਰਨ ਜਗਾਈ ਹੈ, ਜਿਸ ਵੱਲ ਦੁਨੀਆਂ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਹਨ।

Corona Virus Vaccine Corona Virus Vaccine

ਇੰਸਟੀਚਿਊਟ ਫਾਰ ਟਰਾਂਸਲੇਸ਼ਨਲ ਮੈਡੀਸਨ ਐਂਡ ਬਾਇਓਟੈਕਨਾਲੋਜੀ ਦੇ ਡਾਇਰੈਕਟਰ ਵਦੀਮ ਤਾਰਾਸੋਵ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਨੇ 18 ਜੂਨ ਨੂੰ ਰੂਸ ਦੇ ਗੇਮਲੀ ਇੰਸਟੀਚਿਊਟ ਆਫ ਐਪੀਡਿਮੋਲੋਜੀ ਐਂਡ ਮਾਈਕਰੋਬਾਇਓਲੋਜੀ ਦੁਆਰਾ ਤਿਆਰ ਕੀਤੀ ਵੈਕਸੀਨ ਦੀ ਜਾਂਚ ਸ਼ੁਰੂ ਕੀਤੀ ਸੀ। ਤਾਰਾਸੋਵ ਨੇ ਕਿਹਾ ਕਿ ਸੇਚਿਨੋਵ ਯੂਨੀਵਰਸਿਟੀ ਨੇ ਕੋਰੋਨੋਵਾਇਰਸ ਵਿਰੁੱਧ ਦੁਨੀਆ ਦੇ ਪਹਿਲੇ ਟੀਕੇ ਵਾਲੰਟੀਅਰਾਂ 'ਤੇ ਸਫ਼ਲਤਾਪੂਰਵਕ ਪ੍ਰੀਖਣ ਮੁਕੰਮਲ ਕੀਤੇ ਹਨ।

Corona Virus Vaccine Corona Virus Vaccine

ਸੇਚਿਨੋਵ ਯੂਨੀਵਰਸਿਟੀ ਦੇਇੰਸਟੀਚਿਊਟ ਆਫ ਮੈਡੀਕਲ ਪੈਰਾਸੀਟੋਲੋਜੀ, ਟਰੌਪਿਕਲ ਅਤੇ ਵੈਕਟਰ-ਬੋਰਨ ਡਿਜ਼ੀਜ਼ ਦੇ ਡਾਇਰੈਕਟਰ ਐਲਗਜ਼ੈਡਰ ਲੂਕਾਸ਼ੇਵ ਅਨੁਸਾਰ ਇਸ ਪੂਰੇ ਅਧਿਐਨ ਦਾ ਉਦੇਸ਼ ਮਨੁੱਖੀ ਸਿਹਤ ਦੀ ਰੱਖਿਆ ਲਈ ਕੋਵਿਡ-19 ਲਈ ਸਫ਼ਲਤਾਪੂਰਵਕ ਵੈਕਸੀਨ ਤਿਆਰ ਕਰਨਾ ਸੀ।

Corona virus vaccine could be ready for september says scientist Corona virus vaccine 

ਲੁਕਾਸ਼ੇਵ ਨੇ ਸਪੁਤਨਿਕ ਨੂੰ ਦੱਸਿਆ ਕਿ ਵੈਕਸੀਨ ਦੇ ਸਾਰੇ ਪਹਿਲੂਆਂ ਦੀ ਸੁਰੱਖਿਆ ਲਈ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਜਲਦੀ ਹੀ ਲੋਕਾਂ ਦੀ ਸੁਰੱਖਿਆ ਲਈ ਬਾਜ਼ਾਰ ਵਿਚ ਉਪਲਬਧ ਹੋਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:23 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:21 AM

Big News: BDPO Office 'ਚ MLA Narinder Kaur Bharaj Raid, BDPO 'ਤੇ Bribe ਲੈ ਕੇ ਉਮੀਦਵਾਰਾਂ ਦੇ ਕਾਗਜ਼ ਪਾਸ .

06 Oct 2024 10:00 AM
Advertisement