Gravesend Gurdwara : ਮੱਥਾ ਟੇਕਣ ਦੇ ਬਹਾਨੇ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਇਆ ਨੌਜਵਾਨ , ਕਿਰਪਾਨ ਚੁੱਕ ਕੇ ਸੰਗਤ 'ਤੇ ਕਰ ਦਿੱਤਾ ਹਮਲਾ
Published : Jul 12, 2024, 11:29 am IST
Updated : Jul 12, 2024, 11:29 am IST
SHARE ARTICLE
Sikh worshippers 'attacked
Sikh worshippers 'attacked

2 ਲੜਕੀਆਂ ਜ਼ਖਮੀ

Gravesend Gurdwara : ਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰਦੁਆਰਾ ਸਾਹਿਬ 'ਚ ਹੇਟ ਕ੍ਰਾਈਮ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਇਕ ਨੌਜਵਾਨ ਗ੍ਰੇਵਸੈਂਡ ਗੁਰਦੁਆਰਾ ਸਾਹਿਬ 'ਚ ਦਾਖਲ ਹੋਇਆ ਅਤੇ ਉਥੇ ਸੇਵਾ ਕਰ ਰਹੀ ਅਤੇ ਮੱਥਾ ਟੇਕ ਰਹੀ ਸੰਗਤ 'ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਸੰਗਤ ਦੇ ਸਹਿਯੋਗ ਨਾਲ ਆਰੋਪੀ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰਦੁਆਰਾ ਸਾਹਿਬ 'ਚ ਨਫਰਤ ਨਾਲ ਪ੍ਰੇਰਿਤ ਇਕ ਸ਼ੱਕੀ ਕੱਟੜਪੰਥੀ ਨੇ ਤਲਵਾਰ ਨਾਲ ਹਮਲਾ ਕਰ ਦਿੱਤਾ। ਉਸ ਸਮੇਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਰਹੀਆਂ ਸਨ। ਚਸ਼ਮਦੀਦਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਉਹ ਸਿੱਖ ਸ਼ਰਧਾਲੂ ਬਣ ਕੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਇਆ ਸੀ। ਮੱਥਾ ਟੇਕਦੇ ਹੋਏ ਉਸ ਨੇ ਕਿਰਪਾਨ ਚੁੱਕ ਲਈ। ਕਿਰਪਾਨ ਲੈ ਕੇ ਉਹ ਸੰਗਤ ਵੱਲ ਵਧਿਆ ਅਤੇ ਸਾਹਮਣੇ ਆਉਣ ਵਾਲੇ ਲੋਕਾਂ 'ਤੇ ਕਿਰਪਾਨ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ।

ਦੋ ਲੜਕੀਆਂ ਜ਼ਖ਼ਮੀ 

ਇਸ ਪੂਰੀ ਘਟਨਾ 'ਚ ਦੋ ਲੜਕੀਆਂ ਜ਼ਖਮੀ ਹੋ ਗਈਆਂ ਹਨ, ਜਦਕਿ ਕੁਝ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਕ ਲੜਕੀ  ਦੇ ਹੱਥ 'ਤੇ ਚਾਕੂ ਲੱਗਿਆ ਹੈ, ਜਦਕਿ ਦੂਸਰੀ ਲੜਕੀ ਬਾਂਹ ਅਤੇ ਹੱਥ 'ਤੇ ਚਾਕੂ ਲੱਗਣ ਕਾਰਨ ਜ਼ਖਮੀ ਹੋ ਗਈ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜ਼ਖ਼ਮੀ ਲੜਕੀਆਂ ਦਾ ਕਹਿਣਾ ਹੈ ਕਿ ਜੇਕਰ ਸੰਗਤ ਆਰੋਪੀ ਨੂੰ ਕਾਬੂ ਨਾ ਕਰਦੀ ਤਾਂ ਉਹ ਉਨ੍ਹਾਂ ਦਾ ਕਤਲ ਕਰ ਦਿੰਦਾ। ਉਹ ਕਤਲ ਦੇ ਇਰਾਦੇ ਨਾਲ ਗੁਰਦੁਆਰਾ ਸਾਹਿਬ 'ਚ ਆਇਆ ਸੀ।

ਇਸ ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ 'ਚ ਮੌਜੂਦ ਸ਼ਰਧਾਲੂਆਂ ਦੀ ਭੀੜ ਨੌਜਵਾਨ ਨੂੰ ਰੋਕਣ ਲਈ ਅੱਗੇ ਵਧ ਗਈ। ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੀ ਪੁਲਿਸ ਵੀ ਤੁਰੰਤ ਹਰਕਤ 'ਚ ਆ ਗਈ ਅਤੇ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਨੌਜਵਾਨ ਬ੍ਰਿਟਿਸ਼ ਨਾਗਰਿਕ ਹੈ ਅਤੇ ਉਸ ਦੀ ਉਮਰ ਸਿਰਫ 17 ਸਾਲ ਹੈ। ਇਹ ਮਾਮਲਾ ਸਿੱਧੇ ਤੌਰ 'ਤੇ ਹੇਟ ਕ੍ਰਾਈਮ ਨਾਲ ਜੁੜਿਆ ਹੋਇਆ ਹੈ।

 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement