Saudi Arabia News: ਹੁਣ ਸਾਊਦੀ ਅਰਬ 'ਚ ਵਿਦੇਸ਼ੀ ਵੀ ਖ਼ਰੀਦ ਸਕਣਗੇ ਜ਼ਮੀਨ
Published : Jul 12, 2025, 8:55 am IST
Updated : Jul 12, 2025, 9:21 am IST
SHARE ARTICLE
Now foreigners will also be able to buy land in Saudi Arabia
Now foreigners will also be able to buy land in Saudi Arabia

ਇਸ ਕਦਮ ਨਾਲ ਸਾਊਦੀ ਅਰਬ ਦੇ ਰੀਅਲ ਅਸਟੇਟ ਸਟਾਕ ਵਿਚ ਵਾਧਾ ਹੋਇਆ ਹੈ

ਸਾਊਦੀ ਅਰਬ ਦੀ ਸਰਕਾਰ ਨੇ ਭਾਰਤੀਆਂ ਸਮੇਤ ਵਿਦੇਸ਼ੀਆਂ ਲਈ ਮਹੱਤਵਪੂਰਨ ਐਲਾਨ ਕੀਤਾ ਹੈ। ਇਸ ਐਲਾਨ ਵਿਚ ਸਾਊਦੀ ਸਰਕਾਰ ਨੇ ਵਿਦੇਸ਼ੀਆਂ ਨੂੰ ਜ਼ਮੀਨ ਖ਼ਰੀਦਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਸਾਊਦੀ ਨੇ ਇਕ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿਤੀ ਹੈ ਜੋ ਵਿਦੇਸ਼ੀਆਂ ਨੂੰ ਆਰਥਿਕਤਾ ਵਿਚ ਵਿਭਿੰਨਤਾ ਲਿਆਉਣ ਅਤੇ ਵਿਦੇਸ਼ੀ ਨਿਵੇਸ਼ ਵਧਾਉਣ ਦੀ ਅਪਣੀ ਯੋਜਨਾ ਦੇ ਹਿੱਸੇ ਵਜੋਂ ਸਥਾਈ ਜਾਇਦਾਦ ਖ਼ਰੀਦਣ ਦੀ ਆਗਿਆ ਦਿੰਦਾ ਹੈ। ਮੰਗਲਵਾਰ ਨੂੰ ਪਾਸ ਕੀਤਾ ਗਿਆ ਇਹ ਕਾਨੂੰਨ ਵਿਦੇਸ਼ੀਆਂ ਨੂੰ ਰਾਜਧਾਨੀ ਰਿਆਦ ਅਤੇ ਲਾਲ ਸਾਗਰ ਦੇ ਤੱਟਵਰਤੀ ਸ਼ਹਿਰ ਜੇਦਾਹ ਦੇ ਖਾਸ ਖੇਤਰਾਂ ਵਿਚ ਜ਼ਮੀਨ ਖ਼ਰੀਦਣ ਦੀ ਆਗਿਆ ਦਿੰਦਾ ਹੈ।

ਮਿਡਲ ਈਸਟ ਆਈ ਦੀ ਰਿਪੋਰਟ ਅਨੁਸਾਰ ਜ਼ਮੀਨ ਖ਼ਰੀਦ ਨਾਲ ਸਬੰਧਤ ਇਸ ਕਾਨੂੰਨ ਦੇ ਪਾਸ ਹੋਣ ਦਾ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਇਸ ਕਦਮ ਨਾਲ ਸਾਊਦੀ ਅਰਬ ਦੇ ਰੀਅਲ ਅਸਟੇਟ ਸਟਾਕ ਵਿਚ ਵਾਧਾ ਹੋਇਆ ਹੈ। ਇਹ ਕਾਨੂੰਨ ਜਨਵਰੀ 2026 ਤੋਂ ਲਾਗੂ ਹੋਣ ਦੀ ਉਮੀਦ ਹੈ। ਸਾਊਦੀ ਅਰਬ ਦੀ ਰੀਅਲ ਅਸਟੇਟ ਜਨਰਲ ਅਥਾਰਟੀ ਨੇ ਅਜੇ ਤਕ ਇਸ ਨਾਲ ਸਬੰਧਤ ਨਿਯਮਾਂ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿਤੀ ਹੈ। ਮਾਹਰਾਂ ਦਾ ਕਹਿਣਾ ਹੈ ਕਿ ਸਾਊਦੀ ਅਰਬ ਅਪਣੀ ਰੀਅਲ ਅਸਟੇਟ ਅਤੇ ਸੈਰ-ਸਪਾਟਾ ਵਧਾਉਣ ਦੇ ਦੋਹਰੇ ਟੀਚੇ ’ਤੇ ਕੰਮ ਕਰ ਰਿਹਾ ਹੈ। ਸਾਊਦੀ ਅਰਬ ਦਾ ਉਦੇਸ਼ ਦੁਨੀਆਂ ਦੇ ਅਮੀਰ ਲੋਕਾਂ ਨੂੰ ਆਕਰਸ਼ਿਤ ਕਰਨਾ ਹੈ। 

ਸਾਊਦੀ ਅਰਬ ਦੇ ਜਾਇਦਾਦ ਬਾਜ਼ਾਰ ਨੂੰ ਵਿਦੇਸ਼ੀ ਨਿਵੇਸ਼ ਲਈ ਖੋਲ੍ਹਣਾ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ (ਐਮਬੀਐਸ) ਦੇ ‘ਵਿਜ਼ਨ 2030’ ਪ੍ਰਾਜੈਕਟ ਦਾ ਹਿੱਸਾ ਹੈ। ਯੋਜਨਾ ਸੈਰ-ਸਪਾਟਾ, ਖ਼ਾਸ ਕਰ ਕੇ ਸਾਊਦੀ ਅਰਬ ਦੇ ਲਾਲ ਸਾਗਰ ਤੱਟ ਨੂੰ ਵਿਦੇਸ਼ੀ ਲੋਕਾਂ ਲਈ ਖੋਲ੍ਹਣ ’ਤੇ ਜ਼ੋਰ ਦਿੰਦੀ ਹੈ। ਇਸ ਯੋਜਨਾ ਦਾ ਉਦੇਸ਼ ਤੇਲ ’ਤੇ ਸਾਊਦੀ ਅਰਥਵਿਵਸਥਾ ਦੀ ਨਿਰਭਰਤਾ ਨੂੰ ਘਟਾਉਂਦੇ ਹੋਏ ਹੋਰ ਖੇਤਰਾਂ ਦਾ ਵਿਕਾਸ ਕਰਨਾ ਹੈ।

ਇਸ ਸਾਲ ਦੇ ਸ਼ੁਰੂ ਵਿਚ ਸਾਊਦੀ ਅਰਬ ਦੀ ਕੈਪੀਟਲ ਮਾਰਕੀਟ ਅਥਾਰਟੀ ਨੇ ਮੱਕਾ ਅਤੇ ਮਦੀਨਾ ਵਰਗੇ ਸ਼ਹਿਰਾਂ ਵਿਚ ਰੀਅਲ ਅਸਟੇਟ ਕੰਪਨੀਆਂ ਵਿਚ ਵਿਦੇਸ਼ੀ ਨਿਵੇਸ਼ ਦੀ ਇਜਾਜ਼ਤ ਦਿਤੀ ਸੀ, ਜਿਨ੍ਹਾਂ ਦਾ ਧਾਰਮਕ ਮਹੱਤਵ ਹੈ। ਵਿਦੇਸ਼ੀਆਂ ਨੂੰ ਨਿਵੇਸ਼ ਕਰਨ ਦੀ ਇਜਾਜ਼ਤ ਦੇਣ ਦੇ ਇਤਿਹਾਸਕ ਫ਼ੈਸਲੇ ਨੇ ਦੁਨੀਆਂ ਭਰ ਦੇ ਨਿਵੇਸ਼ਕਾਂ ਲਈ ਮੱਕਾ ਅਤੇ ਮਦੀਨਾ ਵਿਚ ਰੀਅਲ ਅਸਟੇਟ ਦੇ ਦਰਵਾਜ਼ੇ ਖੋਲ੍ਹ ਦਿਤੇ ਹਨ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement